31 ਇਸਰਾਏਲ ਨੇ ਯਹੋਸ਼ੁਆ ਦੇ ਸਾਰੇ ਦਿਨਾਂ ਵਿੱਚ ਯਹੋਵਾਹ ਦੀ ਉਪਾਸਨਾ ਕੀਤੀ ਅਤੇ ਉਹਨਾਂ ਬਜ਼ੁਰਗਾਂ ਦੇ ਸਾਰੇ ਦਿਨਾਂ ਵਿੱਚ ਵੀ ਜਿਹੜੇ ਯਹੋਸ਼ੁਆ ਦੇ ਪਿੱਛੋਂ ਜਿਉਂਦੇ ਰਹੇ ਅਤੇ ਯਹੋਵਾਹ ਦਾ ਸਾਰਾ ਕੰਮ ਜਾਣਦੇ ਸਨ ਜਿਹੜਾ ਉਸ ਨੇ ਇਸਰਾਏਲ ਲਈ ਕੀਤਾ।
32 ਯੂਸੁਫ਼ ਦੀਆਂ ਹੱਡੀਆਂ ਜਿਹੜੀਆਂ ਇਸਰਾਏਲੀ ਮਿਸਰ ਤੋਂ ਲਿਆਏ ਸਨ ਸ਼ਕਮ ਵਿੱਚ ਉਸ ਪੈਲੀ ਦੇ ਹਿੱਸੇ ਵਿੱਚ ਜਿਹੜਾ ਯਾਕੂਬ ਨੇ ਸ਼ਕਮ ਦੇ ਪਿਤਾ ਹਮੋਰ ਦੇ ਪੁੱਤਰਾਂ ਤੋਂ ਇੱਕ ਸੌ ਰੁਪਏ ਨੂੰ ਮੁੱਲ ਲਿਆ ਸੀ ਦਫ਼ਨਾ ਦਿੱਤਾ, ਸੋ ਉਹ ਯੂਸੁਫ਼ ਦੀ ਅੰਸ ਦੀ ਮਿਲਖ਼ ਵਿੱਚ ਆ ਗਈਆਂ।
33 ਹਾਰੂਨ ਦਾ ਪੁੱਤਰ ਅਲਆਜ਼ਾਰ ਵੀ ਮਰ ਗਿਆ ਅਤੇ ਉਸ ਨੂੰ ਉਸ ਦੇ ਪੁੱਤਰ ਫ਼ੀਨਹਾਸ ਦੇ ਪਰਬਤ ਉੱਤੇ ਜਿਹੜਾ ਇਫ਼ਰਾਈਮ ਦੇ ਪਹਾੜੀ ਦੇਸ ਵਿੱਚ ਉਹ ਨੂੰ ਦਿੱਤਾ ਗਿਆ ਸੀ ਦਫ਼ਨਾ ਦਿੱਤਾ।