Text copied!
Bibles in Panjabi

ਯਹੋਸ਼ੁ 24:5-14 in Panjabi

Help us?

ਯਹੋਸ਼ੁ 24:5-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਫਿਰ ਮੈਂ ਮੂਸਾ ਅਤੇ ਹਾਰੂਨ ਨੂੰ ਭੇਜਿਆ ਅਤੇ ਮਿਸਰ ਨੂੰ ਮੈਂ ਬਵਾਂ ਨਾਲ ਮਾਰਿਆ ਜਿਵੇਂ ਮੈਂ ਉਸ ਵਿੱਚ ਕੀਤਾ ਅਤੇ ਪਿੱਛੋਂ ਮੈਂ ਤੁਹਾਨੂੰ ਕੱਢ ਲਿਆਇਆ।
6 ਮੈਂ ਤੁਹਾਡੇ ਪੁਰਖਿਆਂ ਨੂੰ ਮਿਸਰ ਤੋਂ ਕੱਢਿਆ ਤੁਸੀਂ ਸਮੁੰਦਰ ਤੱਕ ਆਏ ਤਾਂ ਮਿਸਰੀਆਂ ਨੇ ਤੁਹਾਡੇ ਪੁਰਖਿਆਂ ਦਾ ਰੱਥਾਂ ਅਤੇ ਘੋੜ ਸਵਾਰਾਂ ਨਾਲ ਲਾਲ ਸਮੁੰਦਰ ਤੱਕ ਪਿੱਛਾ ਕੀਤਾ।
7 ਜਦ ਉਹਨਾਂ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਤਾਂ ਉਸ ਨੇ ਤੁਹਾਡੇ ਵਿੱਚ ਅਤੇ ਮਿਸਰੀਆਂ ਵਿੱਚ ਅਨ੍ਹੇਰ ਘੁੱਪ ਕਰ ਦਿੱਤਾ ਅਤੇ ਉਹਨਾਂ ਉੱਤੇ ਸਮੁੰਦਰ ਨੂੰ ਛੱਡ ਦਿੱਤਾ ਜਿਸ ਉਹਨਾਂ ਨੂੰ ਢੱਕ ਲਿਆ ਅਤੇ ਜੋ ਕੁਝ ਮੈਂ ਮਿਸਰ ਵਿੱਚ ਕੀਤਾ ਤੁਸੀਂ ਆਪਣੀ ਅੱਖੀਂ ਵੇਖਿਆ ਤਾਂ ਤੁਸੀਂ ਬਹੁਤੇ ਦਿਨਾਂ ਤੱਕ ਉਜਾੜ ਵਿੱਚ ਰਹੇ।
8 ਫਿਰ ਮੈਂ ਤੁਹਾਨੂੰ ਅਮੋਰੀਆਂ ਦੇ ਦੇਸ ਵਿੱਚ ਜਿਹੜੇ ਯਰਦਨ ਪਾਰ ਵੱਸਦੇ ਸਨ ਲੈ ਆਇਆ ਅਤੇ ਉਹ ਤੁਹਾਡੇ ਨਾਲ ਲੜੇ ਪਰ ਮੈਂ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਅਤੇ ਤੁਸੀਂ ਉਹਨਾਂ ਦੇ ਦੇਸ ਉੱਤੇ ਕਬਜ਼ਾ ਕਰ ਲਿਆ ਪਰ ਮੈਂ ਉਹਨਾਂ ਦਾ ਤੁਹਾਡੇ ਅੱਗੋਂ ਨਾਸ ਕਰ ਸੁੱਟਿਆ।
9 ਤਾਂ ਫਿਰ ਮੋਆਬ ਦੇ ਰਾਜੇ ਸਿੱਪੋਰ ਦਾ ਪੁੱਤਰ ਬਾਲਾਕ ਉੱਠ ਕੇ ਇਸਰਾਏਲ ਨਾਲ ਲੜਿਆ ਅਤੇ ਉਸ ਨੇ ਬਓਰ ਦੇ ਪੁੱਤਰ ਬਿਲਆਮ ਨੂੰ ਤੁਹਾਨੂੰ ਸਰਾਪ ਦੇਣ ਲਈ ਸੁਨੇਹਾ ਭੇਜਿਆ।
10 ਪਰ ਮੈਂ ਬਿਲਆਮ ਦੀ ਸੁਣਨੀ ਨਾ ਚਾਹੀ ਤਾਂ ਉਸ ਨੇ ਤੁਹਾਨੂੰ ਬਰਕਤ ਦਿੱਤੀ ਸੋ ਮੈਂ ਤੁਹਾਨੂੰ ਉਸ ਦੇ ਹੱਥੋਂ ਛੁਡਾ ਲਿਆ।
11 ਤਦ ਤੁਸੀਂ ਯਰਦਨ ਦੇ ਪਾਰ ਜਾ ਕੇ ਯਰੀਹੋ ਕੋਲ ਆਏ ਅਤੇ ਯਰੀਹੋ ਦੇ ਵਾਸੀ ਅਰਥਾਤ ਅਮੋਰੀ, ਫ਼ਰਿੱਜ਼ੀ, ਕਨਾਨੀ, ਹਿੱਤੀ, ਗਿਰਗਾਸ਼ੀ, ਹਿੱਵੀ ਅਤੇ ਯਬੂਸੀ ਤੁਹਾਡੇ ਨਾਲ ਲੜੇ ਪਰ ਮੈਂ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ।
12 ਤਦ ਮੈਂ ਤੁਹਾਡੇ ਅੱਗੇ ਬਿਮਾਰੀ ਨੂੰ ਭੇਜਿਆ ਅਤੇ ਉਸ ਨੇ ਅਮੋਰੀਆਂ ਦੇ ਦੋਹਾਂ ਰਾਜਿਆਂ ਨੂੰ ਤੁਹਾਡੇ ਅੱਗੋਂ ਕੱਢ ਦਿੱਤਾ, ਨਾ ਤੁਹਾਡੀ ਤਲਵਾਰ, ਨਾ ਤੁਹਾਡੇ ਧਣੁੱਖ ਨਾਲ ਇਹ ਹੋਇਆ।
13 ਅਤੇ ਮੈਂ ਤੁਹਾਨੂੰ ਇੱਕ ਦੇਸ ਦਿੱਤਾ ਜਿਹ ਦੇ ਉੱਤੇ ਤੁਸੀਂ ਮਿਹਨਤ ਨਹੀਂ ਕੀਤੀ ਅਤੇ ਸ਼ਹਿਰ ਜਿਹੜੇ ਤੁਸੀਂ ਨਹੀਂ ਉਸਾਰੇ ਪਰ ਤੁਸੀਂ ਉਹਨਾਂ ਦੇ ਵਿੱਚ ਵੱਸ ਗਏ। ਅੰਗੂਰੀ ਬਾਗ਼ਾਂ ਅਤੇ ਜ਼ੈਤੂਨੀ ਬਾਗ਼ਾਂ ਤੋਂ ਤੁਸੀਂ ਖਾਂਦੇ ਰਹੇ ਹੋ ਜਿਹੜੇ ਤੁਸੀਂ ਨਹੀਂ ਲਾਏ।
14 ਹੁਣ ਯਹੋਵਾਹ ਤੋਂ ਡਰੋ ਅਤੇ ਉਸ ਦੀ ਉਪਾਸਨਾ ਸਿਧਿਆਈ ਅਤੇ ਸਚਿਆਈ ਨਾਲ ਕਰੋ ਅਤੇ ਉਹਨਾਂ ਦੇਵਤਿਆਂ ਨੂੰ ਜਿਨ੍ਹਾਂ ਦੀ ਉਪਾਸਨਾ ਤੁਹਾਡੇ ਪਿਉ-ਦਾਦੇ ਦਰਿਆ ਪਾਰ ਅਤੇ ਮਿਸਰ ਵਿੱਚ ਕਰਦੇ ਸਨ ਕੱਢ ਦਿਓ ਅਤੇ ਯਹੋਵਾਹ ਹੀ ਦੀ ਉਪਾਸਨਾ ਕਰੋ।
ਯਹੋਸ਼ੁ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ