13 ਤਦ ਚਾਲ੍ਹੀ ਕੁ ਹਜ਼ਾਰ ਯਹੋਵਾਹ ਦੇ ਸਨਮੁਖ ਯੁੱਧ ਲਈ ਸ਼ਸਤਰ ਧਾਰੀ ਹੋ ਕੇ ਯਰੀਹੋ ਦੇ ਮੈਦਾਨ ਵਿੱਚ ਲੜਾਈ ਲਈ ਪਾਰ ਲੰਘੇ।
14 ਉਸ ਦਿਨ ਯਹੋਵਾਹ ਨੇ ਸਾਰੇ ਇਸਰਾਏਲੀਆਂ ਦੇ ਸਾਹਮਣੇ ਯਹੋਸ਼ੁਆ ਨੂੰ ਵਡਿਆਈ ਦਿੱਤੀ ਤਾਂ ਜਿਵੇਂ ਉਹ ਮੂਸਾ ਕੋਲੋਂ ਉਸ ਦੀ ਸਾਰੀ ਉਮਰ ਤੱਕ ਡਰਦੇ ਰਹੇ ਸਨ ਤਿਵੇਂ ਉਸ ਦੇ ਕੋਲੋਂ ਵੀ ਡਰਦੇ ਸਨ।
15 ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ,
16 ਉਹਨਾਂ ਜਾਜਕਾਂ ਨੂੰ ਜਿਹੜੇ ਸਾਖੀ ਦੇ ਸੰਦੂਕ ਨੂੰ ਚੁੱਕਦੇ ਹਨ ਹੁਕਮ ਕਰ ਕਿ ਉਹ ਯਰਦਨ ਤੋਂ ਬਾਹਰ ਆਉਣ।
17 ਉਸ ਤੋਂ ਬਾਅਦ ਯਹੋਸ਼ੁਆ ਨੇ ਜਾਜਕਾਂ ਨੂੰ ਹੁਕਮ ਦਿੱਤਾ ਕਿ ਯਰਦਨ ਤੋਂ ਬਾਹਰ ਆਓ।