Text copied!
Bibles in Panjabi

ਯਹੋਸ਼ੁ 6:21-26 in Panjabi

Help us?

ਯਹੋਸ਼ੁ 6:21-26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਉਹਨਾਂ ਨੇ ਉਹਨਾਂ ਸਾਰਿਆਂ ਨੂੰ ਜਿਹੜੇ ਸ਼ਹਿਰ ਵਿੱਚ ਸਨ, ਕੀ ਮਨੁੱਖ, ਕੀ ਇਸਤਰੀ, ਕੀ ਜੁਆਨ ਕੀ ਬਜ਼ੁਰਗ, ਕੀ ਬਲ਼ਦ, ਕੀ ਭੇਡ, ਕੀ ਗਧਾ, ਤਲਵਾਰ ਦੀ ਧਾਰ ਨਾਲ ਮਾਰ ਸੁੱਟਿਆ।
22 ਪਰ ਯਹੋਸ਼ੁਆ ਨੇ ਉਹਨਾਂ ਦੋਹਾਂ ਮਨੁੱਖਾਂ ਨੂੰ ਜਿਹੜੇ ਉਸ ਦੇਸ ਦੀ ਖ਼ੋਜ ਕੱਢਣ ਗਏ ਸਨ ਆਖਿਆ ਕਿ ਉਸ ਵੇਸਵਾ ਦੇ ਘਰ ਜਾਓ ਅਤੇ ਉਸ ਔਰਤ ਨੂੰ ਅਤੇ ਜੋ ਕੁਝ ਉਸ ਦਾ ਹੈ ਬਾਹਰ ਲੈ ਆਓ ਜਿਵੇਂ ਤੁਸੀਂ ਉਸ ਦੇ ਨਾਲ ਸਹੁੰ ਖਾਧੀ ਸੀ।
23 ਤਦ ਉਹ ਜੁਆਨ ਖੋਜੀ ਅੰਦਰ ਗਏ ਅਤੇ ਰਾਹਾਬ ਨੂੰ ਉਸ ਦੇ ਪਿਤਾ, ਮਾਤਾ ਅਤੇ ਭਰਾਵਾਂ ਨੂੰ ਅਤੇ ਉਸ ਦੇ ਨਿੱਕੜ ਸੁੱਕੜ ਨੂੰ ਬਾਹਰ ਲੈ ਆਏ, ਨਾਲੇ ਉਸ ਦਾ ਸਾਰਾ ਟੱਬਰ ਵੀ ਬਾਹਰ ਲੈ ਆਂਦਾ ਅਤੇ ਉਸ ਨੂੰ ਇਸਰਾਏਲੀਆਂ ਦੇ ਡੇਰੇ ਦੇ ਬਾਹਰ ਰੱਖਿਆ।
24 ਫਿਰ ਉਹਨਾਂ ਨੇ ਉਸ ਸ਼ਹਿਰ ਨੂੰ ਅਤੇ ਜੋ ਕੁਝ ਉਸ ਵਿੱਚ ਸੀ ਸਾੜ ਸੁੱਟਿਆ ਪਰ ਚਾਂਦੀ, ਸੋਨਾ, ਪਿੱਤਲ ਅਤੇ ਲੋਹੇ ਦੇ ਭਾਂਡੇ ਯਹੋਵਾਹ ਦੇ ਘਰ ਦੇ ਖ਼ਜ਼ਾਨੇ ਵਿੱਚ ਰੱਖ ਦਿੱਤੇ।
25 ਯਹੋਸ਼ੁਆ ਨੇ ਰਾਹਾਬ ਵੇਸਵਾ ਦੀ ਅਤੇ ਉਸ ਦੇ ਪਿਉ ਦੇ ਟੱਬਰ ਦੀ ਉਹਨਾਂ ਸਭਨਾਂ ਸਣੇ ਜਿਹੜੇ ਉਸ ਦੇ ਸਨ ਜਾਨ ਬਚਾ ਦਿੱਤੀ ਅਤੇ ਉਸ ਦੀ ਵੱਸੋਂ ਅੱਜ ਤੱਕ ਇਸਰਾਏਲ ਦੇ ਵਿੱਚ ਹੈ ਇਸ ਲਈ ਕਿ ਜਿਨ੍ਹਾਂ ਖੋਜੀਆਂ ਨੂੰ ਯਹੋਸ਼ੁਆ ਨੇ ਯਰੀਹੋ ਦੀ ਖ਼ੋਜ ਕੱਢਣ ਨੂੰ ਭੇਜਿਆ ਸੀ ਉਸ ਨੇ ਲੁਕਾਇਆ ਸੀ।
26 ਯਹੋਸ਼ੁਆ ਨੇ ਉਸ ਵੇਲੇ ਸਹੁੰ ਖਾਧੀ ਸੀ ਕਿ ਜੋ ਮਨੁੱਖ ਉੱਠ ਕੇ ਇਸ ਸ਼ਹਿਰ ਯਰੀਹੋ ਨੂੰ ਫਿਰ ਬਣਾਏ ਉਹ ਯਹੋਵਾਹ ਦੇ ਅੱਗੇ ਸਰਾਪੀ ਹੋਵੇ। ਜਦ ਉਹ ਇਸ ਦੀ ਨੀਂਹ ਰੱਖੇਗਾ ਤਾਂ ਉਸਦਾ ਪਹਿਲੌਠਾ ਪੁੱਤਰ ਮਰੇਗਾ ਅਤੇ ਜਦ ਉਹ ਦਾ ਬੂਹਾ ਲਾਵੇਗਾ ਤਦ ਉਸਦਾ ਛੋਟਾ ਪੁੱਤਰ ਮਰੇਗਾ!
ਯਹੋਸ਼ੁ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ