19 ਤਾਂ ਘਾਤ ਵਾਲੇ ਆਪਣੇ ਥਾਂ ਤੋਂ ਛੇਤੀ ਨਾਲ ਉੱਠ ਕੇ ਨੱਠੇ ਅਤੇ ਸ਼ਹਿਰ ਵਿੱਚ ਜਾ ਵੜੇ ਅਤੇ ਉਹ ਨੂੰ ਕਬਜ਼ੇ ਵਿੱਚ ਲਿਆ ਫਿਰ ਉਹਨਾਂ ਛੇਤੀ ਨਾਲ ਸ਼ਹਿਰ ਨੂੰ ਅੱਗ ਲਾ ਦਿੱਤੀ।
20 ਜਦ ਅਈ ਦੇ ਮਨੁੱਖਾਂ ਨੇ ਪਿੱਛੇ ਮੂੰਹ ਕਰਕੇ ਵੇਖਿਆ ਤਾਂ ਵੇਖੋ ਸ਼ਹਿਰ ਦਾ ਧੂੰਆਂ ਅਕਾਸ਼ ਤੱਕ ਉੱਠ ਰਿਹਾ ਸੀ ਸੋ ਉਹਨਾਂ ਵਿੱਚ ਇੱਧਰ-ਉੱਧਰ ਭੱਜਣ ਦੀ ਸ਼ਕਤੀ ਨਾ ਰਹੀ ਅਤੇ ਉਹ ਲੋਕ ਜਿਹੜੇ ਉਜਾੜ ਵੱਲ ਭੱਜੇ ਜਾਂਦੇ ਸਨ ਪਿੱਛਾ ਕਰਨ ਵਾਲਿਆਂ ਦੇ ਉੱਤੇ ਉਲਟ ਪਏ।
21 ਜਦ ਯਹੋਸ਼ੁਆ ਅਤੇ ਸਾਰੇ ਇਸਰਾਏਲ ਨੇ ਵੇਖਿਆ ਕਿ ਘਾਤ ਵਾਲਿਆਂ ਨੇ ਸ਼ਹਿਰ ਨੂੰ ਜਿੱਤ ਲਿਆ ਹੈ ਅਤੇ ਸ਼ਹਿਰ ਤੋਂ ਧੂੰਆਂ ਉੱਠ ਰਿਹਾ ਹੈ ਤਾਂ ਉਹਨਾਂ ਨੇ ਮੁੜ ਕੇ ਅਈ ਦੇ ਮਨੁੱਖਾਂ ਨੂੰ ਮਾਰ ਸੁੱਟਿਆ।
22 ਅਤੇ ਇਹ ਸਾਹਮਣਾ ਕਰਨ ਲਈ ਸ਼ਹਿਰ ਤੋਂ ਬਾਹਰ ਆਏ ਸੋ ਉਹ ਇਸਰਾਏਲ ਦੇ ਵਿੱਚਕਾਰ ਹੋ ਗਏ ਅਰਥਾਤ ਕੁਝ ਇਸਰਾਏਲੀ ਇੱਧਰ ਅਤੇ ਕੁਝ ਉੱਧਰ ਹੋ ਗਏ ਤਾਂ ਉਹਨਾਂ ਨੇ ਉਹਨਾਂ ਨੂੰ ਇੱਥੋਂ ਤੱਕ ਮਾਰਿਆ ਕਿ ਉਹਨਾਂ ਵਿੱਚੋਂ ਨਾ ਕਿਸੇ ਨੂੰ ਰਹਿਣ ਦਿੱਤਾ ਅਤੇ ਨਾ ਕਿਸੇ ਨੂੰ ਭੱਜਣ ਦਿੱਤਾ।
23 ਤਾਂ ਉਹਨਾਂ ਨੇ ਅਈ ਦੇ ਰਾਜੇ ਨੂੰ ਜੀਉਂਦਾ ਫੜ੍ਹ ਕੇ ਯਹੋਸ਼ੁਆ ਕੋਲ ਲੈ ਆਂਦਾ।