Text copied!
Bibles in Panjabi

ਯਹੋਸ਼ੁ 8:4-17 in Panjabi

Help us?

ਯਹੋਸ਼ੁ 8:4-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਉਹਨਾਂ ਨੂੰ ਹੁਕਮ ਦਿੱਤਾ ਕਿ ਵੇਖੋ ਤੁਸੀਂ ਸ਼ਹਿਰ ਦੀ ਘਾਤ ਵਿੱਚ ਪਿੱਛੇ ਬੈਠ ਜਾਣਾ। ਸ਼ਹਿਰ ਤੋਂ ਬਹੁਤ ਦੂਰ ਨਾ ਜਾਣਾ ਅਤੇ ਤੁਸੀਂ ਸਾਰਿਆਂ ਨੇ ਤਿਆਰ ਰਹਿਣਾ।
5 ਮੈਂ ਅਤੇ ਮੇਰੇ ਨਾਲ ਦੇ ਸਾਰੇ ਲੋਕ ਸ਼ਹਿਰ ਦੇ ਕੋਲ ਆਵਾਂਗੇ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਸਾਡਾ ਸਾਹਮਣਾ ਕਰਨ ਲਈ ਨਿੱਕਲਣ ਤਾਂ ਅਸੀਂ ਉਹਨਾਂ ਦੇ ਅੱਗੋਂ ਪਹਿਲਾਂ ਵਾਂਗੂੰ ਭੱਜਾਂਗੇ।
6 ਉਹ ਸਾਡੇ ਪਿੱਛੇ ਆਉਣਗੇ ਐਥੋਂ ਤੱਕ ਕਿ ਅਸੀਂ ਉਹਨਾਂ ਨੂੰ ਸ਼ਹਿਰੋਂ ਦੂਰ ਲੈ ਜਾਂਵਾਂਗੇ ਕਿਉਂ ਜੋ ਉਹ ਆਖਣਗੇ ਕਿ ਇਹ ਸਾਡੇ ਅੱਗੋਂ ਪਹਿਲਾਂ ਵਾਂਗੂੰ ਭੱਜਦੇ ਹਨ। ਇਸ ਤਰ੍ਹਾਂ ਅਸੀਂ ਉਹਨਾਂ ਦੇ ਅੱਗੋਂ ਭੱਜਾਂਗੇ।
7 ਤਦ ਤੁਸੀਂ ਘਾਤ ਵਿੱਚੋਂ ਨਿੱਕਲ ਕੇ ਸ਼ਹਿਰ ਉੱਤੇ ਕਬਜ਼ਾ ਕਰ ਲੈਣਾ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਉਹ ਨੂੰ ਤੁਹਾਡੇ ਹੱਥ ਵਿੱਚ ਕਰ ਦੇਵੇਗਾ।
8 ਇਸ ਤਰ੍ਹਾਂ ਹੋਵੇਗਾ ਜਦ ਸ਼ਹਿਰ ਕਾਬੂ ਵਿੱਚ ਆ ਜਾਵੇ ਤਾਂ ਸ਼ਹਿਰ ਵਿੱਚ ਅੱਗ ਲਾ ਦੇਣੀ ਅਤੇ ਯਹੋਵਾਹ ਦੀ ਆਗਿਆ ਅਨੁਸਾਰ ਕਰਿਓ। ਵੇਖੋ ਮੈਂ ਤੁਹਾਨੂੰ ਹੁਕਮ ਦੇ ਦਿੱਤਾ ਹੈ!
9 ਯਹੋਸ਼ੁਆ ਨੇ ਉਹਨਾਂ ਨੂੰ ਭੇਜਿਆ ਤਾਂ ਉਹ ਘਾਤ ਵਿੱਚ ਬੈਠ ਗਏ ਅਤੇ ਬੈਤਏਲ ਅਤੇ ਅਈ ਦੇ ਵਿੱਚਕਾਰ ਅਈ ਦੇ ਲਹਿੰਦੇ ਪਾਸੇ ਜਾ ਬੈਠੇ ਪਰ ਯਹੋਸ਼ੁਆ ਰਾਤ ਨੂੰ ਲੋਕਾਂ ਵਿੱਚ ਰਿਹਾ।
10 ਤਾਂ ਯਹੋਸ਼ੁਆ ਨੇ ਸਵੇਰੇ ਉੱਠ ਕੇ ਲੋਕਾਂ ਦੀ ਗਿਣਤੀ ਕੀਤੀ ਅਤੇ ਉਹ ਇਸਰਾਏਲ ਦੇ ਬਜ਼ੁਰਗਾਂ ਸਣੇ ਲੋਕਾਂ ਦੇ ਅੱਗੇ ਅਈ ਵੱਲ ਚੜ੍ਹਿਆ।
11 ਅਤੇ ਸਾਰੇ ਯੋਧੇ ਜਿਹੜੇ ਉਹ ਦੇ ਨਾਲ ਸਨ ਉਤਾਹਾਂ ਗਏ, ਨੇੜੇ ਪਹੁੰਚੇ ਅਤੇ ਸ਼ਹਿਰ ਦੇ ਸਾਹਮਣੇ ਆ ਕੇ ਅਈ ਦੇ ਉੱਤਰ ਵੱਲ ਡੇਰੇ ਲਾਏ। ਉਸ ਦੇ ਵਿੱਚ ਅਤੇ ਅਈ ਦੀ ਵਿੱਚਕਾਰ ਇੱਕ ਖੱਡ ਸੀ।
12 ਤਾਂ ਉਸ ਨੇ ਪੰਜ ਕੁ ਹਜ਼ਾਰ ਮਨੁੱਖ ਲਏ ਅਤੇ ਉਹਨਾਂ ਨੂੰ ਬੈਤਏਲ ਅਤੇ ਅਈ ਦੇ ਵਿੱਚਕਾਰ ਸ਼ਹਿਰੋਂ ਪੱਛਮ ਵੱਲ ਘਾਤ ਵਿੱਚ ਬਿਠਾਇਆ।
13 ਤਾਂ ਉਹਨਾਂ ਨੇ ਲੋਕਾਂ ਨੂੰ ਅਰਥਾਤ ਸਾਰੇ ਦਲ ਨੂੰ ਜਿਹੜੇ ਸ਼ਹਿਰੋਂ ਉਤਰ ਵੱਲ ਸਨ ਅਤੇ ਘਾਤ ਵਾਲਿਆਂ ਨੂੰ ਸ਼ਹਿਰੋਂ ਪੱਛਮ ਵੱਲ ਬਿਠਾਇਆ ਤਾਂ ਯਹੋਸ਼ੁਆ ਉਸ ਰਾਤ ਖੱਡ ਵਿੱਚ ਗਿਆ।
14 ਅਤੇ ਇਸ ਤਰ੍ਹਾਂ ਹੋਇਆ ਕਿ ਜਦ ਅਈ ਦੇ ਰਾਜੇ ਨੇ ਇਹ ਵੇਖਿਆ ਤਾਂ ਉਹਨਾਂ ਨੇ ਛੇਤੀ ਕੀਤੀ ਅਤੇ ਸਵੇਰੇ ਹੀ ਉੱਠੇ ਅਤੇ ਸ਼ਹਿਰ ਦੇ ਮਨੁੱਖ ਅਰਥਾਤ ਉਹ ਅਤੇ ਉਸ ਦੇ ਸਾਰੇ ਲੋਕ ਠਹਿਰਾਏ ਹੋਏ ਸਮੇਂ ਉੱਤੇ ਅਰਾਬਾਹ ਦੇ ਅੱਗੇ ਇਸਰਾਏਲ ਦੇ ਵਿਰੁੱਧ ਲੜਨ ਲਈ ਬਾਹਰ ਨਿੱਕਲੇ ਪਰ ਉਸ ਨੇ ਇਹ ਨਾ ਜਾਣਿਆ ਕਿ ਸ਼ਹਿਰ ਦੇ ਪਿੱਛੇ ਉਸ ਦੇ ਵਿਰੁੱਧ ਘਾਤ ਵਾਲੇ ਬੈਠੇ ਹਨ।
15 ਯਹੋਸ਼ੁਆ ਅਤੇ ਸਾਰਾ ਇਸਰਾਏਲ ਉਹਨਾਂ ਦੇ ਅੱਗੋਂ ਉਜਾੜ ਵੱਲ ਇਉਂ ਨੱਸਿਆ ਜਿਵੇਂ ਉਹਨਾਂ ਅੱਗੋਂ ਮਾਰੇ ਕੁੱਟੇ ਹੋਏ ਹੁੰਦੇ ਹਨ।
16 ਤਾਂ ਸਾਰੇ ਲੋਕ ਜਿਹੜੇ ਸ਼ਹਿਰ ਵਿੱਚ ਸਨ ਉਹਨਾਂ ਦਾ ਪਿੱਛਾ ਕਰਨ ਲਈ ਇਕੱਠੇ ਸੱਦੇ ਗਏ ਸੋ ਉਹਨਾਂ ਨੇ ਯਹੋਸ਼ੁਆ ਦਾ ਅਜਿਹਾ ਪਿੱਛਾ ਕੀਤਾ ਕਿ ਉਹ ਸ਼ਹਿਰੋਂ ਦੂਰ ਚਲੇ ਗਏ।
17 ਉਸ ਤੋਂ ਬਾਅਦ ਅਈ ਅਤੇ ਬੈਤਏਲ ਵਿੱਚ ਕੋਈ ਮਨੁੱਖ ਬਾਕੀ ਨਾ ਰਿਹਾ ਜਿਹੜਾ ਇਸਰਾਏਲ ਦਾ ਪਿੱਛਾ ਕਰਨ ਨੂੰ ਨਾ ਨਿੱਕਲਿਆ ਹੋਵੇ ਅਤੇ ਉਹ ਸ਼ਹਿਰ ਨੂੰ ਖੁੱਲ੍ਹਾ ਛੱਡ ਕੇ ਇਸਰਾਏਲ ਦੇ ਪਿੱਛੇ ਭੱਜ ਪਏ।
ਯਹੋਸ਼ੁ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ