16ਤਾਂ ਇਸ ਤਰ੍ਹਾਂ ਹੋਇਆ ਕਿ ਉਹਨਾਂ ਦੇ ਨੇਮ ਬੰਨ੍ਹਣ ਦੇ ਤਿੰਨ ਦਿਨ ਮਗਰੋਂ ਉਹਨਾਂ ਨੇ ਸੁਣਿਆ ਕਿ ਉਹ ਉਹਨਾਂ ਦੇ ਗੁਆਂਢੀ ਹਨ ਅਤੇ ਉਹਨਾਂ ਦੇ ਵਿੱਚ ਹੀ ਵੱਸਦੇ ਹਨ।
17ਤਾਂ ਇਸਰਾਏਲੀਆਂ ਨੇ ਕੂਚ ਕੀਤਾ ਅਤੇ ਤੀਜੇ ਦਿਨ ਉਹਨਾਂ ਦੇ ਸ਼ਹਿਰ ਵਿੱਚ ਆ ਗਏ ਅਤੇ ਉਹਨਾਂ ਦੇ ਸ਼ਹਿਰ ਗਿਬਓਨ, ਕਫ਼ੀਰਾਹ, ਬਏਰੋਥ ਅਤੇ ਕਿਰਯਥ-ਯਾਰੀਮ ਸਨ।
18ਇਸਰਾਏਲੀਆਂ ਨੇ ਉਹਨਾਂ ਨੂੰ ਨਹੀਂ ਮਾਰਿਆ, ਕਿਉਂ ਜੋ ਸਭਾ ਦੇ ਪ੍ਰਧਾਨਾਂ ਨੇ ਉਹਨਾਂ ਨਾਲ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਸਹੁੰ ਖਾਧੀ ਸੀ ਅਤੇ ਸਾਰੀ ਸਭਾ ਪ੍ਰਧਾਨਾਂ ਦੇ ਵਿਰੁੱਧ ਬੁੜ-ਬੁੜਾਉਣ ਲੱਗ ਪਈ।
19ਪਰ ਸਾਰਿਆਂ ਪ੍ਰਧਾਨਾਂ ਨੇ ਸਾਰੀ ਸਭਾ ਨੂੰ ਆਖਿਆ ਕਿ ਅਸੀਂ ਉਹਨਾਂ ਨਾਲ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਸਹੁੰ ਖਾਧੀ ਹੈ ਇਸ ਲਈ ਅਸੀਂ ਉਹਨਾਂ ਨੂੰ ਹੱਥ ਨਹੀਂ ਲਾ ਸਕਦੇ।
20ਅਸੀਂ ਉਹਨਾਂ ਲਈ ਇਹ ਕਰਾਂਗੇ ਕਿ ਅਸੀਂ ਉਹਨਾਂ ਨੂੰ ਜੀਉਂਦੇ ਰਹਿਣ ਦੇਈਏ ਮਤੇ ਸਾਡੇ ਉੱਤੇ ਇਸ ਸਹੁੰ ਦੇ ਨਾਲ ਕ੍ਰੋਧ ਆ ਪਵੇ ਜਿਹੜੀ ਅਸੀਂ ਉਹਨਾਂ ਦੇ ਨਾਲ ਖਾਧੀ ਹੈ।
21ਪ੍ਰਧਾਨਾਂ ਨੇ ਉਹਨਾਂ ਨੂੰ ਆਖਿਆ, ਉਹਨਾਂ ਨੂੰ ਜੀਉਂਦੇ ਰਹਿਣ ਦਿਓ ਤਾਂ ਜੋ ਉਹ ਸਾਰੀ ਸਭਾ ਲਈ ਲੱਕੜਾਂ ਪਾੜਨ ਅਤੇ ਪਾਣੀ ਭਰਨ ਵਾਲੇ ਹੋਣ ਜਿਵੇਂ ਪ੍ਰਧਾਨਾਂ ਨੇ ਉਹਨਾਂ ਨਾਲ ਗੱਲ ਕੀਤੀ ਸੀ।
22ਯਹੋਸ਼ੁਆ ਨੇ ਉਹਨਾਂ ਨੂੰ ਬੁਲਾ ਕੇ ਆਖਿਆ ਕਿ ਤੁਸੀਂ ਸਾਨੂੰ ਇਹ ਆਖ ਕੇ ਧੋਖਾ ਦਿੱਤਾ ਕਿ ਅਸੀਂ ਤੁਹਾਥੋਂ ਬਹੁਤ ਦੂਰ ਦੇਸ ਦੇ ਹਾਂ ਜਦ ਕਿ ਤੁਸੀਂ ਸਾਡੇ ਵਿੱਚ ਹੀ ਵੱਸਦੇ ਹੋ।
23ਹੁਣ ਤੁਸੀਂ ਸਰਾਪੀ ਹੋ ਅਤੇ ਤੁਹਾਡੇ ਵਿੱਚੋਂ ਕੋਈ ਵੀ ਅਜਿਹਾ ਨਾ ਰਹੇਗਾ ਜਿਹੜਾ ਗ਼ੁਲਾਮ ਅਰਥਾਤ ਮੇਰੇ ਪਰਮੇਸ਼ੁਰ ਦੇ ਘਰ ਲਈ ਲੱਕੜਾਂ ਪਾੜਨ ਅਤੇ ਪਾਣੀ ਭਰਨ ਵਾਲਾ ਨਾ ਹੋਵੇ।
24ਉਹਨਾਂ ਨੇ ਯਹੋਸ਼ੁਆ ਨੂੰ ਉੱਤਰ ਦੇ ਕੇ ਆਖਿਆ ਕਿ ਤੁਹਾਡੇ ਗੁਲਾਮਾਂ ਨੂੰ ਸੱਚ-ਮੁੱਚ ਦੱਸਿਆ ਗਿਆ ਸੀ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮੂਸਾ ਆਪਣੇ ਦਾਸ ਨੂੰ ਇਹ ਸਾਰਾ ਦੇਸ ਤੁਹਾਨੂੰ ਦੇਣ ਦਾ ਅਤੇ ਇਸ ਦੇਸ ਦੇ ਸਾਰੇ ਵਾਸੀਆਂ ਨੂੰ ਨਾਸ ਕਰਨ ਦਾ ਹੁਕਮ ਦਿੱਤਾ ਸੀ ਸੋ ਅਸੀਂ ਤੁਹਾਡੇ ਅੱਗੋਂ ਆਪਣੀਆਂ ਜਾਨਾਂ ਲਈ ਬਹੁਤ ਡਰੇ ਤਾਂ ਅਸੀਂ ਇਹ ਕੰਮ ਕੀਤਾ।
25ਹੁਣ ਵੇਖੋ ਅਸੀਂ ਤੁਹਾਡੇ ਹੱਥ ਵਿੱਚ ਹਾਂ, ਜੋ ਵਰਤਾਵਾ ਤੁਹਾਡੀ ਨਿਗਾਹ ਵਿੱਚ ਚੰਗਾ ਅਤੇ ਠੀਕ ਹੈ ਸੋ ਸਾਡੇ ਨਾਲ ਕਰੋ।
26ਉਸ ਨੇ ਉਹਨਾਂ ਨਾਲ ਉਹ ਕੀਤਾ ਅਤੇ ਇਸਰਾਏਲੀਆਂ ਦੇ ਹੱਥੋਂ ਉਹਨਾਂ ਨੂੰ ਬਚਾ ਦਿੱਤਾ ਸੋ ਉਹਨਾਂ ਨੇ ਉਹਨਾਂ ਨੂੰ ਨਾ ਵੱਢਿਆ।