2ਤਦ ਉਹਨਾਂ ਨੇ ਇੱਕ ਮਨ ਹੋ ਕੇ ਆਪਣੇ ਆਪ ਨੂੰ ਯਹੋਸ਼ੁਆ ਅਤੇ ਇਸਰਾਏਲ ਦੇ ਨਾਲ ਯੁੱਧ ਕਰਨ ਲਈ ਇਕੱਠਾ ਕੀਤਾ।
3ਗਿਬਓਨ ਦੇ ਵਸਨੀਕਾਂ ਨੇ ਸੁਣਿਆ ਜੋ ਕੁਝ ਯਹੋਸ਼ੁਆ ਨੇ ਯਰੀਹੋ ਅਤੇ ਅਈ ਨਾਲ ਕੀਤਾ ਸੀ।
4ਉਹਨਾਂ ਨੇ ਵੀ ਇੱਕ ਛਲ ਕੀਤਾ ਅਤੇ ਉਹ ਆ ਕੇ ਆਪਣੇ ਆਪ ਨੂੰ ਸੰਦੇਸ਼ਵਾਹਕ ਬਣਾ ਬੈਠੇ ਅਤੇ ਉਹਨਾਂ ਨੇ ਹੰਢੀਆਂ ਹੋਈਆਂ ਗੂਣਾਂ ਆਪਣੇ ਗਧਿਆਂ ਲਈ ਲਈਆਂ ਅਤੇ ਪੁਰਾਣੀਆਂ ਪਾਟੀਆਂ ਹੋਈਆਂ ਗੰਢ ਲੱਗੀਆਂ ਹੋਈਆਂ ਮਧ ਦੀਆਂ ਮਸ਼ਕਾਂ ਲੈ ਲਈਆਂ।