Text copied!
Bibles in Panjabi

ਯਿਰਮਿਯਾਹ 32:33-37 in Panjabi

Help us?

ਯਿਰਮਿਯਾਹ 32:33-37 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਉਹਨਾਂ ਨੇ ਮੇਰੀ ਵੱਲ ਆਪਣੀ ਪਿੱਠ ਕੀਤੀ ਪਰ ਮੂੰਹ ਨਾ ਕੀਤਾ ਅਤੇ ਭਾਵੇਂ ਮੈਂ ਉਹਨਾਂ ਨੂੰ ਸਿਖਾਇਆ, ਸਗੋਂ ਜਤਨ ਨਾਲ ਸਿਖਾਇਆ ਪਰ ਉਹਨਾਂ ਨੇ ਨਾ ਸੁਣਿਆ ਭਈ ਇਸ ਤੋਂ ਸਿੱਖਿਆ ਲੈਂਦੇ
34 ਸਗੋਂ ਉਹਨਾਂ ਨੇ ਉਸ ਘਰ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਪਲੀਤ ਚੀਜ਼ਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ
35 ਉਹਨਾਂ ਨੇ ਬਆਲ ਦੇ ਉੱਚੇ ਸਥਾਨ ਜਿਹੜੇ ਬਨ-ਹਿੰਨੋਮ ਦੀ ਵਾਦੀ ਵਿੱਚ ਹਨ ਬਣਾਏ ਭਈ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਮੋਲਕ ਲਈ ਉਹ ਦੇ ਵਿੱਚੋਂ ਦੀ ਲੰਘਾਉਣ ਜਿਹ ਦੀ ਮੈਂ ਉਹਨਾਂ ਨੂੰ ਆਗਿਆ ਨਹੀਂ ਦਿੱਤੀ, ਨਾ ਇਹ ਮੇਰੇ ਮੰਨ ਵਿੱਚ ਆਇਆ ਕਿ ਉਹ ਇਹ ਘਿਣਾਉਣੇ ਕੰਮ ਕਰ ਕੇ ਯਹੂਦਾਹ ਤੋਂ ਪਾਪ ਕਰਾਉਣ।
36 ਇਸ ਲਈ ਹੁਣ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਸ਼ਹਿਰ ਦੇ ਬਾਰੇ ਜਿਹ ਨੂੰ ਤੁਸੀਂ ਆਖਦੇ ਹੋ ਕਿ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਗਿਆ ਹੈ ਇਸ ਤਰ੍ਹਾਂ ਆਖਦਾ ਹੈ, -
37 ਵੇਖੋ, ਮੈਂ ਉਹਨਾਂ ਨੂੰ ਸਾਰਿਆਂ ਦੇਸਾਂ ਵਿੱਚੋਂ ਜਿੱਥੇ ਮੈਂ ਉਹਨਾਂ ਨੂੰ ਆਪਣੇ ਕ੍ਰੋਧ, ਗੁੱਸੇ ਅਤੇ ਵੱਡੇ ਕੋਪ ਨਾਲ ਹੱਕ ਦਿੱਤਾ ਸੀ ਇਕੱਠਾ ਕਰਾਂਗਾ ਅਤੇ ਉਹਨਾਂ ਨੂੰ ਇਸ ਸਥਾਨ ਨੂੰ ਫੇਰ ਲਿਆਵਾਂਗਾ ਅਤੇ ਉਹਨਾਂ ਨੂੰ ਚੈਨ ਨਾਲ ਵਸਾਵਾਂਗਾ
ਯਿਰਮਿਯਾਹ 32 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ