Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯਿਰਮਿਯਾਹ

ਯਿਰਮਿਯਾਹ 41

Help us?
Click on verse(s) to share them!
1ਤਾਂ ਸੱਤਵੇਂ ਮਹੀਨੇ ਇਸ ਤਰ੍ਹਾਂ ਹੋਇਆ ਕਿ ਨਥਨਯਾਹ ਦਾ ਪੁੱਤਰ, ਅਲੀਸ਼ਾਮਾ ਦਾ ਪੋਤਾ ਇਸਮਾਏਲ ਜਿਹੜਾ ਰਾਜਵੰਸ਼ੀ ਸੀ ਅਤੇ ਰਾਜਾ ਦੇ ਪਰਧਾਨਾਂ ਵਿੱਚੋਂ ਸੀ ਦਸ ਮਨੁੱਖ ਆਪਣੇ ਨਾਲ ਲੈ ਕੇ ਮਿਸਪਾਹ ਵਿੱਚ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਆਇਆ ਅਤੇ ਉੱਥੇ ਉਹਨਾਂ ਨੇ ਮਿਸਪਾਹ ਵਿੱਚ ਇਕੱਠੇ ਰੋਟੀ ਖਾਧੀ
2ਤਾਂ ਨਥਨਯਾਹ ਦਾ ਪੁੱਤਰ ਇਸਮਾਏਲ ਅਤੇ ਉਹ ਦਸ ਮਨੁੱਖ ਜਿਹੜੇ ਉਸ ਦੇ ਨਾਲ ਸਨ ਉੱਠੇ ਅਤੇ ਉਹਨਾਂ ਨੇ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਤਲਵਾਰ ਮਾਰੀ ਅਤੇ ਉਹ ਨੂੰ ਮਾਰ ਸੁੱਟਿਆ ਜਿਹ ਨੂੰ ਬਾਬਲ ਦੇ ਰਾਜਾ ਨੇ ਦੇਸ ਵਿੱਚ ਹਾਕਮ ਥਾਪਿਆ ਸੀ
3ਨਾਲੇ ਇਸਮਾਏਲ ਨੇ ਸਾਰੇ ਯਹੂਦੀਆਂ ਨੂੰ ਜਿਹੜੇ ਮਿਸਪਾਹ ਵਿੱਚ ਗਦਲਯਾਹ ਦੇ ਨਾਲ ਸਨ ਅਤੇ ਕਸਦੀਆਂ ਨੂੰ ਜਿਹੜੇ ਉੱਥੇ ਲੱਭੇ ਅਤੇ ਯੋਧੇ ਸਨ ਮਾਰ ਸੁੱਟਿਆ।
4ਤਾਂ ਗਦਲਯਾਹ ਦੀ ਮੌਤ ਦੇ ਦੂਜੇ ਦਿਨ ਜਿਹ ਦਾ ਕਿਸੇ ਮਨੁੱਖ ਨੂੰ ਪਤਾ ਨਾ ਲੱਗਾ ਇਸ ਤਰ੍ਹਾਂ ਹੋਇਆ
5ਕਿ ਸ਼ਕਮ ਤੋਂ, ਸ਼ੀਲੋਹ ਤੋਂ, ਸਾਮਰਿਯਾ ਤੋਂ, ਅੱਸੀ ਮਨੁੱਖ ਦਾੜ੍ਹੀ ਮੁਨਾ ਕੇ ਬਸਤਰ ਪਾੜ ਕੇ ਅਤੇ ਆਪਣੇ ਆਪ ਨੂੰ ਕੱਟ ਵੱਢ ਕਰ ਕੇ ਆਏ ਕਿ ਮੈਦੇ ਦੀ ਭੇਟ ਅਤੇ ਲੁਬਾਨ ਆਪਣਿਆਂ ਹੱਥਾਂ ਵਿੱਚ ਲੈ ਕੇ ਯਹੋਵਾਹ ਦੇ ਭਵਨ ਵਿੱਚ ਚੜਾਉਣ
6ਤਾਂ ਨਥਨਯਾਹ ਦਾ ਪੁੱਤਰ ਇਸਮਾਏਲ ਉਹਨਾਂ ਨੂੰ ਮਿਲਣ ਲਈ ਮਿਸਪਾਹ ਤੋਂ ਬਾਹਰ ਨਿੱਕਲਿਆ। ਉਹ ਤੁਰਿਆ ਜਾਂਦਾ ਰੋਂਦਾ ਸੀ। ਜਿਵੇਂ ਹੀ ਉਹ ਉਹਨਾਂ ਨੂੰ ਮਿਲਿਆ ਉਸ ਉਹਨਾਂ ਨੂੰ ਆਖਿਆ, ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਆਓ
7ਅੱਗੋਂ ਇਸ ਤਰ੍ਹਾਂ ਹੋਇਆ ਕਿ ਜਦ ਉਹ ਸ਼ਹਿਰ ਦੇ ਵਿਚਕਾਰ ਪਹੁੰਚੇ ਤਾਂ ਨਥਨਯਾਹ ਦਾ ਪੁੱਤਰ ਇਸਮਾਏਲ ਨੇ ਉਹ ਦੇ ਸਾਥੀਆਂ ਨੇ ਉਹਨਾਂ ਨੂੰ ਵੱਢ ਸੁੱਟਿਆ ਅਤੇ ਭੋਰੇ ਦੇ ਵਿਚਕਾਰ ਸੁੱਟ ਦਿੱਤਾ
8ਪਰ ਉਹਨਾਂ ਵਿੱਚ ਦਸ ਮਨੁੱਖ ਨਿੱਕਲੇ ਜਿਹਨਾਂ ਨੇ ਇਸਮਾਏਲ ਨੂੰ ਆਖਿਆ, ਸਾਨੂੰ ਨਾ ਮਾਰ ਕਿਉਂ ਜੋ ਸਾਡੇ ਕੋਲ ਖੇਤ ਵਿੱਚ ਕਣਕ, ਜੌਂ, ਤੇਲ ਅਤੇ ਸਹਿਤ ਦੇ ਗੋਦਾਮ ਲੁਕਾਏ ਹੋਏ ਹਨ। ਸੋ ਉਸ ਉਹਨਾਂ ਨੂੰ ਛੱਡ ਦਿੱਤਾ ਅਤੇ ਉਹਨਾਂ ਨੂੰ ਉਹਨਾਂ ਦੇ ਭਰਾਵਾਂ ਨਾਲ ਨਾ ਮਾਰਿਆ
9ਇਹ ਭੋਹਰਾ ਉਹ ਸੀ ਜਿਹੜਾ ਆਸਾ ਰਾਜਾ ਨੇ ਇਸਰਾਏਲ ਦੇ ਰਾਜਾ ਬਆਸ਼ਾ ਦੇ ਕਾਰਨ ਬਣਾਇਆ ਸੀ ਜਿਹ ਦੇ ਵਿੱਚ ਇਸਮਾਏਲ ਨੇ ਉਨ੍ਹਾਂ ਮਨੁੱਖਾਂ ਦੀਆਂ ਸਾਰੀਆਂ ਲੋਥਾਂ ਜਿਨ੍ਹਾਂ ਨੂੰ ਗਦਲਯਾਹ ਦੇ ਨਾਲ ਮਾਰਿਆ ਸੀ ਪਾਈਆਂ ਸਨ। ਉਸ ਨੂੰ ਨਥਨਯਾਹ ਦੇ ਪੁੱਤਰ ਇਸਮਾਏਲ ਨੇ ਵੱਢਿਆਂ ਹੋਇਆਂ ਨਾਲ ਭਰ ਦਿੱਤਾ
10ਤਾਂ ਇਸਮਾਏਲ ਨੇ ਸਾਰੇ ਰਹਿੰਦੇ-ਖੁੰਹਦੇ ਲੋਕ ਮਿਸਪਾਹ ਵਿੱਚ ਅਰਥਾਤ ਰਾਜਾ ਦੀਆਂ ਧੀਆਂ ਨੂੰ ਅਤੇ ਮਿਸਪਾਹ ਵਿਚਲੇ ਬਾਕੀ ਲੋਕਾਂ ਨੂੰ ਕੈਦ ਕਰ ਲਿਆ ਜਿਹਨਾਂ ਨੂੰ ਜੱਲਾਦਾਂ ਦਾ ਕਪਤਾਨ ਨਬੂਜ਼ਰਦਾਨ ਅਹੀਕਾਮ ਦੇ ਪੁੱਤਰ ਗਦਲਯਾਹ ਦੀ ਜ਼ਿੰਮੇਵਾਰੀ ਵਿੱਚ ਕਰ ਗਿਆ ਸੀ। ਨਥਨਯਾਹ ਦਾ ਪੁੱਤਰ ਇਸਮਾਏਲ ਉਹਨਾਂ ਨੂੰ ਕੈਦ ਕਰ ਕੇ ਲੈ ਗਿਆ ਭਈ ਅੰਮੋਨੀਆਂ ਕੋਲ ਪਾਰ ਲੰਘ ਜਾਵੇ
11ਜਦ ਕਾਰੇਆਹ ਦੇ ਪੁੱਤਰ ਯੋਹਾਨਾਨ ਨੇ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੇ ਜਿਹੜੇ ਉਹ ਦੇ ਨਾਲ ਸਨ ਇਹ ਸਾਰੀ ਬੁਰਿਆਈ ਜਿਹੜੀ ਉਸ ਕੀਤੀ ਸੁਣੀ
12ਤਾਂ ਉਹਨਾਂ ਨੇ ਸਾਰੇ ਮਨੁੱਖਾਂ ਨੂੰ ਲਿਆ ਅਤੇ ਨਥਨਯਾਹ ਦੇ ਪੁੱਤਰ ਇਸਮਾਏਲ ਨਾਲ ਲੜਨ ਲਈ ਗਏ ਅਤੇ ਓਹ ਨੂੰ ਵੱਡੇ ਪਾਣੀਆਂ ਕੋਲ ਜਿਹੜੇ ਗਿਬਓਨ ਵਿੱਚ ਸਨ ਜਾ ਲਿਆ
13ਫੇਰ ਇਸ ਤਰ੍ਹਾਂ ਹੋਇਆ ਕਿ ਜਿਵੇਂ ਹੀ ਸਾਰੇ ਲੋਕਾਂ ਨੇ ਜਿਹੜੇ ਇਸਮਾਏਲ ਨਾਲ ਸਨ ਕਾਰੇਆਹ ਦੇ ਪੁੱਤਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੂੰ ਜਿਹੜੇ ਓਹ ਦੇ ਨਾਲ ਸਨ ਵੇਖਿਆ, ਤਾਂ ਅਨੰਦ ਹੋਏ
14ਫੇਰ ਸਾਰੇ ਲੋਕ ਜਿਹਨਾਂ ਨੂੰ ਇਸਮਾਏਲ ਨੇ ਮਿਸਪਾਹ ਤੋਂ ਕੈਦ ਕੀਤਾ ਸੀ ਭੌਂ ਕੇ ਮੁੜੇ ਅਤੇ ਕਾਰੇਆਹ ਦੇ ਪੁੱਤਰ ਯੋਹਾਨਾਨ ਕੋਲ ਗਏ
15ਪਰ ਨਥਨਯਾਹ ਦਾ ਪੁੱਤਰ ਇਸਮਾਏਲ ਅੱਠਾਂ ਮਨੁੱਖਾਂ ਸਣੇ ਯੋਹਾਨਾਨ ਦੇ ਅੱਗੋਂ ਨੱਠ ਗਿਆ ਅਤੇ ਅੰਮੋਨੀਆਂ ਕੋਲ ਚਲਾ ਗਿਆ
16ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰ ਜਿਹੜੇ ਉਸ ਦੇ ਨਾਲ ਸਨ ਬਾਕੀ ਦੇ ਸਾਰੇ ਲੋਕਾਂ ਨੂੰ ਮੋੜ ਲਿਆਏ ਜਿਹਨਾਂ ਨੂੰ ਉਹ ਨੇ ਨਥਨਯਾਹ ਦੇ ਪੁੱਤਰ ਇਸਮਾਏਲ ਤੋਂ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਘਾਤ ਕਰਨ ਦੇ ਪਿੱਛੋਂ ਮਿਸਪਾਹ ਤੋਂ ਲੈ ਲਿਆ ਸੀ, ਅਰਥਾਤ ਸੂਰਮੇ ਯੋਧਿਆਂ ਨੂੰ, ਔਰਤਾਂ ਨੂੰ, ਬੱਚਿਆਂ ਨੂੰ ਅਤੇ ਖੁਸਰਿਆਂ ਨੂੰ ਜਿਹਨਾਂ ਨੂੰ ਉਹ ਗਿਬਓਨ ਤੋਂ ਮੋੜ ਲਿਆਇਆ ਸੀ
17ਤਾਂ ਉਹ ਚੱਲੇ ਗਏ ਅਤੇ ਗੇਰੂਥ ਕਿਮਹਾਮ ਵਿੱਚ ਟਿਕੇ ਜਿਹੜਾ ਬੈਤਲਹਮ ਦੇ ਨੇੜੇ ਹੈ ਕਿ ਮਿਸਰ ਨੂੰ ਜਾਣ
18ਇਹ ਕਸਦੀਆਂ ਦੇ ਕਾਰਨ ਸੀ ਕਿਉਂ ਜੋ ਉਹ ਉਹਨਾਂ ਦੇ ਅੱਗੋਂ ਡਰਦੇ ਸਨ ਇਸ ਲਈ ਕਿ ਨਥਨਯਾਹ ਦੇ ਪੁੱਤਰ ਇਸਮਾਏਲ ਨੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਮਾਰ ਸੁੱਟਿਆ ਸੀ ਜਿਹ ਨੂੰ ਬਾਬਲ ਦੇ ਰਾਜਾ ਨੇ ਦੇਸ ਵਿੱਚ ਹਾਕਮ ਬਣਾਇਆ ਸੀ।