Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 10

ਯੂਹੰਨਾ 10:15-29

Help us?
Click on verse(s) to share them!
15ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ
16ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ।
17ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਲੈ ਸਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸ ਨੂੰ ਆਪੇ ਹੀ ਗੁਆ ਦਿੰਦਾ ਹਾਂ।
18ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸ ਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ। ਇਹ ਹੁਕਮ ਮੈਂ ਆਪਣੇ ਪਿਤਾ ਕੋਲੋਂ ਪਾਇਆ ਹੈ।”
19ਯਿਸੂ ਦੇ ਇਨ੍ਹਾਂ ਸ਼ਬਦਾਂ ਨੂੰ, ਇੱਕ ਵਾਰ ਫ਼ੇਰ ਸੁਨਣ ਤੋਂ ਬਾਅਦ, ਯਹੂਦੀਆਂ ਦੀ ਆਪਸ ਵਿੱਚ ਫੁੱਟ ਪੈ ਗਈ।
20ਬਹੁਤਿਆਂ ਨੇ ਆਖਿਆ, “ਇਸ ਦੇ ਵਿੱਚ ਭੂਤ ਹੈ ਇਸ ਲਈ ਇਹ ਇੱਕ ਪਾਗਲ ਆਦਮੀ ਦੀ ਤਰ੍ਹਾਂ ਬੋਲ ਰਿਹਾ ਹੈ। ਤੁਸੀਂ ਇਸ ਨੂੰ ਕਿਉਂ ਸੁਣ ਰਹੇ ਹੋ?”
21ਪਰ ਦੂਜਿਆਂ ਨੇ ਆਖਿਆ, “ਜਿਸ ਆਦਮੀ ਵਿੱਚ ਭੂਤ ਹੋਵੇ ਉਹ ਇਸ ਤਰ੍ਹਾਂ ਨਹੀਂ ਬੋਲ ਸਕਦਾ। ਕੀ ਕੋਈ ਭੂਤ ਕਿਸੇ ਅੰਨ੍ਹੇ ਨੂੰ ਸੁਜਾਖਾ ਕਰ ਸਕਦਾ ਹੈ? ਨਹੀਂ!”
22ਇਹ ਸਰਦੀ ਦੀ ਰੁੱਤ ਸੀ ਅਤੇ ਯਰੂਸ਼ਲਮ ਵਿੱਚ ਪ੍ਰਤਿਸ਼ਠਾ ਦਾ ਤਿਉਹਾਰ ਆਇਆ।
23ਯਿਸੂ ਹੈਕਲ ਵਿੱਚ ਸੁਲੇਮਾਨ ਦੀ ਡਿਉਢੀ ਤੇ ਟਹਿਲ ਰਿਹਾ ਸੀ।
24ਯਹੂਦੀ ਯਿਸੂ ਦੇ ਆਲੇ-ਦੁਆਲੇ ਇਕੱਠੇ ਹੋ ਗਏ ਅਤੇ ਕਹਿਣ ਲੱਗੇ, “ਕਿੰਨੇ ਸਮੇਂ ਤੱਕ ਤੂੰ ਸਾਨੂੰ ਭੁਲਾਵੇ ਵਿੱਚ ਰੱਖੇਂਗਾ? ਜੇਕਰ ਤੂੰ ਮਸੀਹ ਹੈਂ ਤਾਂ ਸਾਨੂੰ ਸਾਫ਼-ਸਾਫ਼ ਦੱਸ।”
25ਯਿਸੂ ਨੇ ਉੱਤਰ ਦਿੱਤਾ, “ਮੈਂ ਪਹਿਲਾਂ ਹੀ ਤੁਹਾਨੂੰ ਦੱਸ ਚੁੱਕਿਆ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਮੈਂ ਆਪਣੇ ਪਿਤਾ ਦੇ ਨਾਮ ਤੇ ਕੰਮ ਕਰਦਾ ਹਾਂ ਅਤੇ ਉਹ ਕਰਾਮਾਤਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ।
26ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਕਿਉਂਕਿ ਤੁਸੀਂ ਮੇਰੀਆਂ ਭੇਡਾਂ ਨਹੀਂ ਹੋ।
27ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ।
28ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ।
29ਮੇਰੇ ਪਿਤਾ ਨੇ ਭੇਡਾਂ ਮੈਨੂੰ ਦਿੱਤੀਆਂ ਹਨ, ਉਹ ਸਭ ਤੋਂ ਮਹਾਨ ਹੈ।

Read ਯੂਹੰਨਾ 10ਯੂਹੰਨਾ 10
Compare ਯੂਹੰਨਾ 10:15-29ਯੂਹੰਨਾ 10:15-29