Text copied!
Bibles in Panjabi

ਯੂਹੰਨਾ 10:17-21 in Panjabi

Help us?

ਯੂਹੰਨਾ 10:17-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਲੈ ਸਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸ ਨੂੰ ਆਪੇ ਹੀ ਗੁਆ ਦਿੰਦਾ ਹਾਂ।
18 ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸ ਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ। ਇਹ ਹੁਕਮ ਮੈਂ ਆਪਣੇ ਪਿਤਾ ਕੋਲੋਂ ਪਾਇਆ ਹੈ।”
19 ਯਿਸੂ ਦੇ ਇਨ੍ਹਾਂ ਸ਼ਬਦਾਂ ਨੂੰ, ਇੱਕ ਵਾਰ ਫ਼ੇਰ ਸੁਨਣ ਤੋਂ ਬਾਅਦ, ਯਹੂਦੀਆਂ ਦੀ ਆਪਸ ਵਿੱਚ ਫੁੱਟ ਪੈ ਗਈ।
20 ਬਹੁਤਿਆਂ ਨੇ ਆਖਿਆ, “ਇਸ ਦੇ ਵਿੱਚ ਭੂਤ ਹੈ ਇਸ ਲਈ ਇਹ ਇੱਕ ਪਾਗਲ ਆਦਮੀ ਦੀ ਤਰ੍ਹਾਂ ਬੋਲ ਰਿਹਾ ਹੈ। ਤੁਸੀਂ ਇਸ ਨੂੰ ਕਿਉਂ ਸੁਣ ਰਹੇ ਹੋ?”
21 ਪਰ ਦੂਜਿਆਂ ਨੇ ਆਖਿਆ, “ਜਿਸ ਆਦਮੀ ਵਿੱਚ ਭੂਤ ਹੋਵੇ ਉਹ ਇਸ ਤਰ੍ਹਾਂ ਨਹੀਂ ਬੋਲ ਸਕਦਾ। ਕੀ ਕੋਈ ਭੂਤ ਕਿਸੇ ਅੰਨ੍ਹੇ ਨੂੰ ਸੁਜਾਖਾ ਕਰ ਸਕਦਾ ਹੈ? ਨਹੀਂ!”
ਯੂਹੰਨਾ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ