Text copied!
Bibles in Panjabi

ਯੂਹੰਨਾ 10:25-40 in Panjabi

Help us?

ਯੂਹੰਨਾ 10:25-40 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਯਿਸੂ ਨੇ ਉੱਤਰ ਦਿੱਤਾ, “ਮੈਂ ਪਹਿਲਾਂ ਹੀ ਤੁਹਾਨੂੰ ਦੱਸ ਚੁੱਕਿਆ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਮੈਂ ਆਪਣੇ ਪਿਤਾ ਦੇ ਨਾਮ ਤੇ ਕੰਮ ਕਰਦਾ ਹਾਂ ਅਤੇ ਉਹ ਕਰਾਮਾਤਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ।
26 ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਕਿਉਂਕਿ ਤੁਸੀਂ ਮੇਰੀਆਂ ਭੇਡਾਂ ਨਹੀਂ ਹੋ।
27 ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ।
28 ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ।
29 ਮੇਰੇ ਪਿਤਾ ਨੇ ਭੇਡਾਂ ਮੈਨੂੰ ਦਿੱਤੀਆਂ ਹਨ, ਉਹ ਸਭ ਤੋਂ ਮਹਾਨ ਹੈ।
30 ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਖੋਹ ਨਹੀਂ ਸਕਦਾ। ਮੈਂ ਅਤੇ ਪਿਤਾ ਇੱਕ ਹਾਂ।”
31 ਯਹੂਦੀਆਂ ਨੇ ਫਿਰ ਯਿਸੂ ਨੂੰ ਮਾਰਨ ਲਈ ਪੱਥਰ ਚੁੱਕੇ।
32 ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਪਿਤਾ ਵੱਲੋਂ ਬਹੁਤ ਚੰਗੇ ਕੰਮ ਵਿਖਾਏ, ਉਨ੍ਹਾਂ ਵਿੱਚੋਂ ਕਿਸ ਕੰਮ ਕਰਕੇ ਤੁਸੀਂ ਮੇਰੇ ਉੱਤੇ ਪਥਰਾਹ ਕਰਨਾ ਚਾਹੁੰਦੇ ਹੋ?”
33 ਯਹੂਦੀਆਂ ਨੇ ਆਖਿਆ, “ਅਸੀਂ ਤੇਰੇ ਤੇ ਕਿਸੇ ਚੰਗੇ ਕੰਮ ਵਾਸਤੇ ਪੱਥਰ ਨਹੀਂ ਮਾਰ ਰਹੇ, ਸਗੋਂ ਇਸ ਲਈ ਕਿ ਤੂੰ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਿਆ ਹੈਂ। ਤੂੰ ਸਿਰਫ਼ ਇੱਕ ਮਨੁੱਖ ਹੈਂ ਪਰ ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਹੈਂ। ਇਸੇ ਲਈ ਤੈਨੂੰ ਪੱਥਰਾਂ ਨਾਲ ਜਾਨੋਂ ਮਾਰਨਾ ਚਾਹੁੰਦੇ ਹਾਂ।”
34 ਯਿਸੂ ਨੇ ਉੱਤਰ ਦਿੱਤਾ, “ਇਹ ਤੁਹਾਡੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ‘ਮੈਂ ਆਖਿਆ ਤੁਸੀਂ ਦੇਵਤੇ ਹੋ’।
35 ਉਹ ਲੋਕ ਜਿਨ੍ਹਾਂ ਕੋਲ ਪਰਮੇਸ਼ੁਰ ਦਾ ਬਚਨ ਪਹੁੰਚਿਆ ਉਹ ਇਸ ਪਵਿੱਤਰ ਗ੍ਰੰਥ ਵਿੱਚ ਦੇਵਤੇ ਅਖਵਾਉਂਦੇ ਹਨ ਅਤੇ ਬਚਨ ਕਦੇ ਵੀ ਝੂਠਾ ਨਹੀਂ ਹੋ ਸਕਦਾ।
36 ਫਿਰ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲ ਰਿਹਾ ਹਾਂ। ਸਿਰਫ਼ ਕਿਉਂਕਿ ਮੈਂ ਆਖਿਆ ਹੈ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ? ਮੈਂ ਉਹ ਹਾਂ, ਜਿਸ ਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ।
37 ਜੇਕਰ ਮੈਂ ਉਹ ਕੰਮ ਨਹੀਂ ਕਰਦਾ ਜੋ ਮੇਰਾ ਪਿਤਾ ਕਰਦਾ ਹੈ, ਤਾਂ ਜੋ ਮੈਂ ਆਖਦਾ ਹਾਂ ਉਸ ਤੇ ਵਿਸ਼ਵਾਸ ਨਾ ਕਰੋ।
38 ਪਰ ਜੇ ਮੈਂ ਉਹ ਕੰਮ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਫਿਰ ਤੁਹਾਨੂੰ ਮੇਰੇ ਤੇ ਵਿਸ਼ਵਾਸ ਕਰਨਾ ਚਾਹੀਦਾ ਹੈ। ਭਾਵੇਂ ਤੁਸੀਂ ਮੇਰੇ ਤੇ ਵਿਸ਼ਵਾਸ ਨਾ ਕਰੋ, ਪਰ ਮੇਰੇ ਕੰਮਾਂ ਤੇ ਵਿਸ਼ਵਾਸ ਕਰੋ, ਜਿਹੜੇ ਮੈਂ ਕਰਦਾ ਹਾਂ। ਫੇਰ ਤੁਸੀਂ ਜਾਣੋਗੇ ਅਤੇ ਸਮਝੋਂਗੇ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ।”
39 ਯਹੂਦੀ ਫੇਰ ਯਿਸੂ ਨੂੰ ਫੜਨਾ ਚਾਹੁੰਦੇ ਸਨ, ਪਰ ਉਹ ਉਨ੍ਹਾਂ ਤੋਂ ਬਚ ਗਿਆ।
40 ਯਿਸੂ ਫਿਰ ਯਰਦਨ ਨਦੀ ਦੇ ਪਾਰ ਚਲਾ ਗਿਆ ਜਿੱਥੇ ਪਹਿਲਾਂ ਯੂਹੰਨਾ ਬਪਤਿਸਮਾ ਦਿੰਦਾ ਸੀ ਅਤੇ ਉਹ ਉੱਥੇ ਠਹਿਰਿਆ।
ਯੂਹੰਨਾ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ