Text copied!
Bibles in Panjabi

ਯੂਹੰਨਾ 10:5-26 in Panjabi

Help us?

ਯੂਹੰਨਾ 10:5-26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਪਰ ਉਹ ਪਰਾਏ ਆਦਮੀ ਦੇ ਮਗਰ ਕਦੇ ਨਹੀਂ ਜਾਣਗੀਆਂ, ਸਗੋਂ ਉਹ ਉਸ ਤੋਂ ਦੂਰ ਭੱਜ ਜਾਣਗੀਆਂ ਕਿਉਂਕਿ ਉਹ ਪਰਾਏ ਦੀ ਅਵਾਜ਼ ਨੂੰ ਨਹੀਂ ਪਛਾਣਦੀਆਂ।”
6 ਯਿਸੂ ਨੇ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸਮਝਾਇਆ ਪਰ ਉਹ ਇਸ ਦਾ ਮਤਲਬ ਨਾ ਸਮਝ ਸਕੇ।
7 ਤਦ ਯਿਸੂ ਨੇ ਦੁਬਾਰਾ ਕਿਹਾ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਭੇਡਾਂ ਲਈ ਦਰਵਾਜ਼ਾ ਮੈਂ ਹਾਂ।
8 ਕਿਉਂਕਿ ਜਿਹੜੇ ਮੇਰੇ ਤੋਂ ਪਹਿਲਾਂ ਆਏ, ਉਹ ਚੋਰ ਤੇ ਡਾਕੂ ਸਨ, ਭੇਡਾਂ ਨੇ ਉਨ੍ਹਾਂ ਦੀ ਨਹੀਂ ਸੁਣੀ।
9 ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ।
10 ਚੋਰ, ਚੋਰੀ ਕਰਨ, ਮਾਰਨ ਅਤੇ ਨਾਸ ਕਰਨ ਲਈ ਆਉਂਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਸਗੋਂ ਚੋਖਾ ਜੀਵਨ।
11 ਮੈਂ ਚੰਗਾ ਅਯਾਲੀ ਹਾਂ। ਇੱਕ ਚੰਗਾ ਅਯਾਲੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ।
12 ਇੱਕ ਮਜ਼ਦੂਰ ਅਯਾਲੀ ਨਹੀਂ ਹੈ ਅਤੇ ਉਹ ਭੇਡਾਂ ਦਾ ਮਾਲਕ ਨਹੀਂ ਹੈ। ਕਿਉਂ ਜੋ ਉਹ ਬਘਿਆੜ ਨੂੰ ਆਉਂਦਿਆਂ ਹੀਂ ਵੇਖ ਕੇ ਉਹ ਭੱਜ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ।
13 ਮਜ਼ਦੂਰ ਭੱਜ ਜਾਂਦਾ ਹੈ ਕਿਉਂਕਿ ਉਹ ਸਿਰਫ਼ ਮਜ਼ਦੂਰੀ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ।
14 ਮੈਂ ਚੰਗਾ ਅਯਾਲੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ, ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ
15 ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ
16 ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ।
17 ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਲੈ ਸਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸ ਨੂੰ ਆਪੇ ਹੀ ਗੁਆ ਦਿੰਦਾ ਹਾਂ।
18 ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸ ਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ। ਇਹ ਹੁਕਮ ਮੈਂ ਆਪਣੇ ਪਿਤਾ ਕੋਲੋਂ ਪਾਇਆ ਹੈ।”
19 ਯਿਸੂ ਦੇ ਇਨ੍ਹਾਂ ਸ਼ਬਦਾਂ ਨੂੰ, ਇੱਕ ਵਾਰ ਫ਼ੇਰ ਸੁਨਣ ਤੋਂ ਬਾਅਦ, ਯਹੂਦੀਆਂ ਦੀ ਆਪਸ ਵਿੱਚ ਫੁੱਟ ਪੈ ਗਈ।
20 ਬਹੁਤਿਆਂ ਨੇ ਆਖਿਆ, “ਇਸ ਦੇ ਵਿੱਚ ਭੂਤ ਹੈ ਇਸ ਲਈ ਇਹ ਇੱਕ ਪਾਗਲ ਆਦਮੀ ਦੀ ਤਰ੍ਹਾਂ ਬੋਲ ਰਿਹਾ ਹੈ। ਤੁਸੀਂ ਇਸ ਨੂੰ ਕਿਉਂ ਸੁਣ ਰਹੇ ਹੋ?”
21 ਪਰ ਦੂਜਿਆਂ ਨੇ ਆਖਿਆ, “ਜਿਸ ਆਦਮੀ ਵਿੱਚ ਭੂਤ ਹੋਵੇ ਉਹ ਇਸ ਤਰ੍ਹਾਂ ਨਹੀਂ ਬੋਲ ਸਕਦਾ। ਕੀ ਕੋਈ ਭੂਤ ਕਿਸੇ ਅੰਨ੍ਹੇ ਨੂੰ ਸੁਜਾਖਾ ਕਰ ਸਕਦਾ ਹੈ? ਨਹੀਂ!”
22 ਇਹ ਸਰਦੀ ਦੀ ਰੁੱਤ ਸੀ ਅਤੇ ਯਰੂਸ਼ਲਮ ਵਿੱਚ ਪ੍ਰਤਿਸ਼ਠਾ ਦਾ ਤਿਉਹਾਰ ਆਇਆ।
23 ਯਿਸੂ ਹੈਕਲ ਵਿੱਚ ਸੁਲੇਮਾਨ ਦੀ ਡਿਉਢੀ ਤੇ ਟਹਿਲ ਰਿਹਾ ਸੀ।
24 ਯਹੂਦੀ ਯਿਸੂ ਦੇ ਆਲੇ-ਦੁਆਲੇ ਇਕੱਠੇ ਹੋ ਗਏ ਅਤੇ ਕਹਿਣ ਲੱਗੇ, “ਕਿੰਨੇ ਸਮੇਂ ਤੱਕ ਤੂੰ ਸਾਨੂੰ ਭੁਲਾਵੇ ਵਿੱਚ ਰੱਖੇਂਗਾ? ਜੇਕਰ ਤੂੰ ਮਸੀਹ ਹੈਂ ਤਾਂ ਸਾਨੂੰ ਸਾਫ਼-ਸਾਫ਼ ਦੱਸ।”
25 ਯਿਸੂ ਨੇ ਉੱਤਰ ਦਿੱਤਾ, “ਮੈਂ ਪਹਿਲਾਂ ਹੀ ਤੁਹਾਨੂੰ ਦੱਸ ਚੁੱਕਿਆ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਮੈਂ ਆਪਣੇ ਪਿਤਾ ਦੇ ਨਾਮ ਤੇ ਕੰਮ ਕਰਦਾ ਹਾਂ ਅਤੇ ਉਹ ਕਰਾਮਾਤਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ।
26 ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਕਿਉਂਕਿ ਤੁਸੀਂ ਮੇਰੀਆਂ ਭੇਡਾਂ ਨਹੀਂ ਹੋ।
ਯੂਹੰਨਾ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ