Text copied!
Bibles in Panjabi

ਯੂਹੰਨਾ 11:12-36 in Panjabi

Help us?

ਯੂਹੰਨਾ 11:12-36 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਚੇਲਿਆਂ ਨੇ ਆਖਿਆ, “ਪ੍ਰਭੂ, ਜੇਕਰ ਉਹ ਸੌਂ ਰਿਹਾ ਹੈ, ਤਾਂ ਉਹ ਜਾਗ ਜਾਵੇਗਾ।”
13 ਯਿਸੂ ਦੇ ਕਹਿਣ ਦਾ ਮਤਲਬ ਸੀ, ਲਾਜ਼ਰ ਮਰ ਗਿਆ। ਪਰ ਚੇਲਿਆਂ ਨੇ ਸਮਝਿਆ ਕਿ ਉਹ ਅਸਲੀ ਨੀਂਦ ਬਾਰੇ ਬੋਲ ਰਿਹਾ ਸੀ।
14 ਤਾਂ ਯਿਸੂ ਨੇ ਉਨ੍ਹਾਂ ਨੂੰ ਸਾਫ਼-ਸਾਫ਼ ਕਿਹਾ, “ਲਾਜ਼ਰ ਮਰ ਗਿਆ ਹੈ।
15 ਅਤੇ ਤੁਹਾਡੀ ਖਾਤਰ ਮੈਂ ਖੁਸ਼ੀ ਮਹਿਸੂਸ ਕਰਦਾ ਹਾਂ ਕਿ ਉਸ ਸਮੇਂ ਮੈਂ ਉੱਥੇ ਨਹੀਂ ਸੀ। ਕਿਉਂਕਿ ਹੁਣ ਤੁਸੀਂ ਮੇਰੇ ਤੇ ਵਿਸ਼ਵਾਸ ਕਰੋਂਗੇ। ਇਸ ਲਈ ਚਲੋ ਅਸੀਂ ਉੱਥੇ ਚੱਲੀਏ।”
16 ਤਦ ਥੋਮਾ ਨੇ ਜਿਹੜਾ ਦੀਦੁਮੁਸ ਅਖਵਾਉਂਦਾ ਸੀ, ਆਪਣੇ ਨਾਲ ਦੇ ਚੇਲਿਆਂ ਨੂੰ ਆਖਿਆ, “ਚਲੋ ਆਓ ਅਸੀਂ ਵੀ ਉਸ ਦੇ ਨਾਲ ਚੱਲੀਏ। ਅਤੇ ਉਸ ਨਾਲ ਮਾਰੇ ਜਾਈਏ।”
17 ਯਿਸੂ ਬੈਤਅਨਿਯਾ ਵਿੱਚ ਪਹੁੰਚਿਆ ਅਤੇ ਵੇਖਿਆ ਕਿ ਲਾਜ਼ਰ ਨੂੰ ਕਬਰ ਵਿੱਚ ਰੱਖੇ ਚਾਰ ਦਿਨ ਹੋ ਗਏ ਸਨ।
18 ਬੈਤਅਨਿਯਾ ਤੋਂ ਯਰੂਸ਼ਲਮ ਵਿਚਕਾਰ ਲੱਗਭਗ ਦੋ ਮੀਲ ਦੀ ਦੂਰੀ ਸੀ।
19 ਬਹੁਤ ਸਾਰੇ ਯਹੂਦੀ ਮਾਰਥਾ ਅਤੇ ਮਰਿਯਮ ਕੋਲ ਲਾਜ਼ਰ ਦੀ ਮੌਤ ਦਾ ਅਫ਼ਸੋਸ ਕਰਨ ਆਏ।
20 ਜਦ ਮਾਰਥਾ ਨੇ ਸੁਣਿਆ ਕਿ ਯਿਸੂ ਆ ਰਿਹਾ ਹੈ, ਤਾਂ ਉਹ ਉਸ ਨੂੰ ਮਿਲਣ ਲਈ ਬਾਹਰ ਗਈ ਪਰ ਮਰਿਯਮ ਘਰ ਹੀ ਰਹੀ।
21 ਮਾਰਥਾ ਨੇ ਯਿਸੂ ਨੂੰ ਕਿਹਾ, “ਹੇ ਪ੍ਰਭੂ, ਜੇਕਰ ਤੁਸੀਂ ਇੱਥੇ ਹੁੰਦੇ, ਤਾਂ ਮੇਰਾ ਭਰਾ ਨਾ ਮਰਦਾ।
22 ਪਰ ਮੈਂ ਜਾਣਦੀ ਹਾਂ ਹੁਣ ਵੀ ਤੁਸੀਂ, ਜੋ ਵੀ ਪਰਮੇਸ਼ੁਰ ਕੋਲੋਂ ਮੰਗੋਂਗੇ, ਉਹ ਤੁਹਾਨੂੰ ਦੇਵੇਗਾ।”
23 ਯਿਸੂ ਨੇ ਆਖਿਆ, “ਤੇਰਾ ਭਰਾ ਜੀ ਉੱਠੇਗਾ।”
24 ਮਾਰਥਾ ਬੋਲੀ “ਮੈਂ ਜਾਣਦੀ ਹਾਂ ਕਿ ਉਹ ਨਿਆਂ ਵਾਲੇ ਦਿਨ ਦੇ ਸਮੇਂ ਅੰਤ ਦੇ ਦਿਨ ਜੀ ਉੱਠੇਗਾ।”
25 ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ।
26 ਹਰ ਮਨੁੱਖ, ਜੋ ਜਿਉਂਦਾ ਹੈ ਅਤੇ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸ ਦਾ ਵਿਸ਼ਵਾਸ ਕਰਦੀ ਹੈਂ?”
27 ਮਾਰਥਾ ਨੇ ਕਿਹਾ, “ਹਾਂ ਪ੍ਰਭੂ, ਮੈਂ ਵਿਸ਼ਵਾਸ ਕਰਦੀ ਹਾਂ ਕਿ ਤੂੰ ਹੀ ਮਸੀਹ ਹੈਂ, ਪਰਮੇਸ਼ੁਰ ਦਾ ਪੁੱਤਰ, ਜੋ ਇਸ ਦੁਨੀਆਂ ਵਿੱਚ ਆਉਣ ਵਾਲਾ ਸੀ।”
28 ਯਿਸੂ ਨੂੰ ਇਹ ਕਹਿਣ ਤੋਂ ਬਾਅਦ ਮਾਰਥਾ ਆਪਣੀ ਭੈਣ ਮਰਿਯਮ ਕੋਲ ਗਈ ਤੇ ਉਸ ਨਾਲ ਇਕੱਲਿਆਂ ਗੱਲ ਕੀਤੀ ਅਤੇ ਆਖਿਆ, “ਪ੍ਰਭੂ ਆਇਆ ਹੈ ਅਤੇ ਉਹ ਤੇਰੇ ਬਾਰੇ ਪੁੱਛ ਰਿਹਾ ਹੈ।”
29 ਜਦੋਂ ਮਰਿਯਮ ਨੇ ਇਹ ਸੁਣਿਆ ਤਾਂ ਉਹ ਝੱਟ ਉੱਠ ਖੜ੍ਹੀ ਹੋਈ ਅਤੇ ਯਿਸੂ ਕੋਲ ਗਈ।
30 ਯਿਸੂ ਹਾਲੇ ਪਿੰਡ ਵਿੱਚ ਨਹੀਂ ਪਹੁੰਚਿਆ ਸੀ, ਸਗੋਂ ਉਹ ਅਜੇ ਉਸ ਥਾਂ ਸੀ ਜਿੱਥੇ ਮਾਰਥਾ ਉਸ ਨੂੰ ਮਿਲਣ ਆਈ ਸੀ।
31 ਜਿਹੜੇ ਯਹੂਦੀ ਮਰਿਯਮ ਦੇ ਘਰ ਵਿੱਚ ਉਸ ਨੂੰ ਤਸੱਲੀ ਦੇ ਰਹੇ ਸਨ। ਉਨ੍ਹਾਂ ਨੇ ਮਰਿਯਮ ਨੂੰ ਜਲਦੀ ਨਾਲ ਉੱਠਦਿਆਂ ਅਤੇ ਘਰ ਤੋਂ ਬਹਾਰ ਜਾਂਦਿਆਂ ਵੇਖਿਆ ਤਾਂ ਉਨ੍ਹਾਂ ਨੇ ਉਸਦਾ ਪਿੱਛਾ ਕੀਤਾ। ਉਨ੍ਹਾਂ ਨੇ ਸਮਝਿਆ ਕਿ ਉਹ ਕਬਰ ਤੇ ਰੋਣ ਜਾ ਰਹੀ ਹੈ।
32 ਮਰਿਯਮ ਉੱਥੇ ਆਈ ਜਿੱਥੇ ਯਿਸੂ ਸੀ। ਜਦੋਂ ਮਰਿਯਮ ਨੇ ਯਿਸੂ ਨੂੰ ਵੇਖਿਆ ਉਹ ਉਸ ਦੇ ਚਰਨਾਂ ਤੇ ਡਿੱਗ ਪਈ ਅਤੇ ਆਖਿਆ, “ਪ੍ਰਭੂ, ਜੇਕਰ ਤੂੰ ਇੱਥੇ ਹੁੰਦਾ, ਮੇਰਾ ਭਰਾ ਨਾ ਮਰਦਾ।”
33 ਜਦੋਂ ਯਿਸੂ ਨੇ ਮਰਿਯਮ ਅਤੇ ਉਸ ਦੇ ਨਾਲ ਆਏ ਯਹੂਦੀਆਂ ਨੂੰ ਰੋਂਦੇ ਵੇਖਿਆ ਤਾਂ ਯਿਸੂ ਆਪਣੇ ਆਤਮਾ ਵਿੱਚ ਬਹੁਤ ਦੁੱਖੀ ਹੋਇਆ ਅਤੇ ਦਰਦ ਮਹਿਸੂਸ ਕੀਤਾ।
34 ਉਸ ਨੇ ਪੁੱਛਿਆ, “ਲਾਜ਼ਰ ਨੂੰ ਤੁਸੀਂ ਕਿੱਥੇ ਰੱਖਿਆ ਹੈ।” ਉਨ੍ਹਾਂ ਆਖਿਆ, “ਪ੍ਰਭੂ ਜੀ ਆਓ ਅਤੇ ਵੇਖੋ।”
35 ਯਿਸੂ ਰੋਇਆ,
36 ਫਿਰ ਯਹੂਦੀਆਂ ਨੇ ਆਖਿਆ, “ਵੇਖੋ, ਉਹ ਉਸ ਨਾਲ ਕਿੰਨ੍ਹਾਂ ਪਿਆਰ ਕਰਦਾ ਸੀ।”
ਯੂਹੰਨਾ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ