30ਯਿਸੂ ਹਾਲੇ ਪਿੰਡ ਵਿੱਚ ਨਹੀਂ ਪਹੁੰਚਿਆ ਸੀ, ਸਗੋਂ ਉਹ ਅਜੇ ਉਸ ਥਾਂ ਸੀ ਜਿੱਥੇ ਮਾਰਥਾ ਉਸ ਨੂੰ ਮਿਲਣ ਆਈ ਸੀ।
31ਜਿਹੜੇ ਯਹੂਦੀ ਮਰਿਯਮ ਦੇ ਘਰ ਵਿੱਚ ਉਸ ਨੂੰ ਤਸੱਲੀ ਦੇ ਰਹੇ ਸਨ। ਉਨ੍ਹਾਂ ਨੇ ਮਰਿਯਮ ਨੂੰ ਜਲਦੀ ਨਾਲ ਉੱਠਦਿਆਂ ਅਤੇ ਘਰ ਤੋਂ ਬਹਾਰ ਜਾਂਦਿਆਂ ਵੇਖਿਆ ਤਾਂ ਉਨ੍ਹਾਂ ਨੇ ਉਸਦਾ ਪਿੱਛਾ ਕੀਤਾ। ਉਨ੍ਹਾਂ ਨੇ ਸਮਝਿਆ ਕਿ ਉਹ ਕਬਰ ਤੇ ਰੋਣ ਜਾ ਰਹੀ ਹੈ।
32ਮਰਿਯਮ ਉੱਥੇ ਆਈ ਜਿੱਥੇ ਯਿਸੂ ਸੀ। ਜਦੋਂ ਮਰਿਯਮ ਨੇ ਯਿਸੂ ਨੂੰ ਵੇਖਿਆ ਉਹ ਉਸ ਦੇ ਚਰਨਾਂ ਤੇ ਡਿੱਗ ਪਈ ਅਤੇ ਆਖਿਆ, “ਪ੍ਰਭੂ, ਜੇਕਰ ਤੂੰ ਇੱਥੇ ਹੁੰਦਾ, ਮੇਰਾ ਭਰਾ ਨਾ ਮਰਦਾ।”
33ਜਦੋਂ ਯਿਸੂ ਨੇ ਮਰਿਯਮ ਅਤੇ ਉਸ ਦੇ ਨਾਲ ਆਏ ਯਹੂਦੀਆਂ ਨੂੰ ਰੋਂਦੇ ਵੇਖਿਆ ਤਾਂ ਯਿਸੂ ਆਪਣੇ ਆਤਮਾ ਵਿੱਚ ਬਹੁਤ ਦੁੱਖੀ ਹੋਇਆ ਅਤੇ ਦਰਦ ਮਹਿਸੂਸ ਕੀਤਾ।
34ਉਸ ਨੇ ਪੁੱਛਿਆ, “ਲਾਜ਼ਰ ਨੂੰ ਤੁਸੀਂ ਕਿੱਥੇ ਰੱਖਿਆ ਹੈ।” ਉਨ੍ਹਾਂ ਆਖਿਆ, “ਪ੍ਰਭੂ ਜੀ ਆਓ ਅਤੇ ਵੇਖੋ।”
35ਯਿਸੂ ਰੋਇਆ,
36ਫਿਰ ਯਹੂਦੀਆਂ ਨੇ ਆਖਿਆ, “ਵੇਖੋ, ਉਹ ਉਸ ਨਾਲ ਕਿੰਨ੍ਹਾਂ ਪਿਆਰ ਕਰਦਾ ਸੀ।”
37ਪਰ ਕੁਝ ਯਹੂਦੀਆਂ ਨੇ ਆਖਿਆ, “ਉਹ ਜਿਸ ਨੇ ਅੰਨ੍ਹੇ ਨੂੰ ਸੁਜਾਖਾ ਕੀਤਾ, ਕੀ ਉਹ ਲਾਜ਼ਰ ਨੂੰ ਮਰਨ ਤੋਂ ਰੋਕਣ ਲਈ ਕੁਝ ਨਾ ਕਰ ਸਕਿਆ?”
38ਇੱਕ ਵਾਰ ਫੇਰ ਯਿਸੂ ਨੇ ਆਪਣੇ ਮਨ ਵਿੱਚ ਬੜਾ ਦੁੱਖ ਮਹਿਸੂਸ ਕੀਤਾ। ਯਿਸੂ ਲਾਜ਼ਰ ਦੀ ਕਬਰ ਤੇ ਗਿਆ ਜੋ ਕਿ ਇੱਕ ਗੁਫਾ ਸੀ, ਉਸ ਉੱਪਰ ਪੱਥਰ ਧਰਿਆ ਹੋਇਆ ਸੀ।