Text copied!
Bibles in Panjabi

ਯੂਹੰਨਾ 11:30-38 in Panjabi

Help us?

ਯੂਹੰਨਾ 11:30-38 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

30 ਯਿਸੂ ਹਾਲੇ ਪਿੰਡ ਵਿੱਚ ਨਹੀਂ ਪਹੁੰਚਿਆ ਸੀ, ਸਗੋਂ ਉਹ ਅਜੇ ਉਸ ਥਾਂ ਸੀ ਜਿੱਥੇ ਮਾਰਥਾ ਉਸ ਨੂੰ ਮਿਲਣ ਆਈ ਸੀ।
31 ਜਿਹੜੇ ਯਹੂਦੀ ਮਰਿਯਮ ਦੇ ਘਰ ਵਿੱਚ ਉਸ ਨੂੰ ਤਸੱਲੀ ਦੇ ਰਹੇ ਸਨ। ਉਨ੍ਹਾਂ ਨੇ ਮਰਿਯਮ ਨੂੰ ਜਲਦੀ ਨਾਲ ਉੱਠਦਿਆਂ ਅਤੇ ਘਰ ਤੋਂ ਬਹਾਰ ਜਾਂਦਿਆਂ ਵੇਖਿਆ ਤਾਂ ਉਨ੍ਹਾਂ ਨੇ ਉਸਦਾ ਪਿੱਛਾ ਕੀਤਾ। ਉਨ੍ਹਾਂ ਨੇ ਸਮਝਿਆ ਕਿ ਉਹ ਕਬਰ ਤੇ ਰੋਣ ਜਾ ਰਹੀ ਹੈ।
32 ਮਰਿਯਮ ਉੱਥੇ ਆਈ ਜਿੱਥੇ ਯਿਸੂ ਸੀ। ਜਦੋਂ ਮਰਿਯਮ ਨੇ ਯਿਸੂ ਨੂੰ ਵੇਖਿਆ ਉਹ ਉਸ ਦੇ ਚਰਨਾਂ ਤੇ ਡਿੱਗ ਪਈ ਅਤੇ ਆਖਿਆ, “ਪ੍ਰਭੂ, ਜੇਕਰ ਤੂੰ ਇੱਥੇ ਹੁੰਦਾ, ਮੇਰਾ ਭਰਾ ਨਾ ਮਰਦਾ।”
33 ਜਦੋਂ ਯਿਸੂ ਨੇ ਮਰਿਯਮ ਅਤੇ ਉਸ ਦੇ ਨਾਲ ਆਏ ਯਹੂਦੀਆਂ ਨੂੰ ਰੋਂਦੇ ਵੇਖਿਆ ਤਾਂ ਯਿਸੂ ਆਪਣੇ ਆਤਮਾ ਵਿੱਚ ਬਹੁਤ ਦੁੱਖੀ ਹੋਇਆ ਅਤੇ ਦਰਦ ਮਹਿਸੂਸ ਕੀਤਾ।
34 ਉਸ ਨੇ ਪੁੱਛਿਆ, “ਲਾਜ਼ਰ ਨੂੰ ਤੁਸੀਂ ਕਿੱਥੇ ਰੱਖਿਆ ਹੈ।” ਉਨ੍ਹਾਂ ਆਖਿਆ, “ਪ੍ਰਭੂ ਜੀ ਆਓ ਅਤੇ ਵੇਖੋ।”
35 ਯਿਸੂ ਰੋਇਆ,
36 ਫਿਰ ਯਹੂਦੀਆਂ ਨੇ ਆਖਿਆ, “ਵੇਖੋ, ਉਹ ਉਸ ਨਾਲ ਕਿੰਨ੍ਹਾਂ ਪਿਆਰ ਕਰਦਾ ਸੀ।”
37 ਪਰ ਕੁਝ ਯਹੂਦੀਆਂ ਨੇ ਆਖਿਆ, “ਉਹ ਜਿਸ ਨੇ ਅੰਨ੍ਹੇ ਨੂੰ ਸੁਜਾਖਾ ਕੀਤਾ, ਕੀ ਉਹ ਲਾਜ਼ਰ ਨੂੰ ਮਰਨ ਤੋਂ ਰੋਕਣ ਲਈ ਕੁਝ ਨਾ ਕਰ ਸਕਿਆ?”
38 ਇੱਕ ਵਾਰ ਫੇਰ ਯਿਸੂ ਨੇ ਆਪਣੇ ਮਨ ਵਿੱਚ ਬੜਾ ਦੁੱਖ ਮਹਿਸੂਸ ਕੀਤਾ। ਯਿਸੂ ਲਾਜ਼ਰ ਦੀ ਕਬਰ ਤੇ ਗਿਆ ਜੋ ਕਿ ਇੱਕ ਗੁਫਾ ਸੀ, ਉਸ ਉੱਪਰ ਪੱਥਰ ਧਰਿਆ ਹੋਇਆ ਸੀ।
ਯੂਹੰਨਾ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ