Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 11

ਯੂਹੰਨਾ 11:42-49

Help us?
Click on verse(s) to share them!
42ਮੈਂ ਜਾਣਦਾ ਹਾਂ ਕਿ ਤੂੰ ਮੇਰੀ ਸਦਾ ਸੁਣਦਾ ਹੈਂ, ਪਰ ਇਹ ਗੱਲ ਮੈਂ ਇਸ ਲਈ ਕਹੀ ਕਿਉਂਕਿ ਬਹੁਤ ਸਾਰੇ ਲੋਕ ਇਸ ਸਮੇਂ ਮੇਰੇ ਕੋਲ ਇਕੱਠੇ ਹੋਏ ਹਨ ਤੇ ਮੈਂ ਚਾਹੁੰਦਾ ਹਾਂ ਕਿ ਉਹ ਵਿਸ਼ਵਾਸ ਕਰਨ ਕਿ ਤੂੰ ਮੈਨੂੰ ਭੇਜਿਆ ਹੈ।”
43ਇਸ ਪ੍ਰਾਰਥਨਾ ਤੋਂ ਬਾਅਦ ਉਹ ਉੱਚੀ ਅਵਾਜ਼ ਨਾਲ ਬੁਲਾਇਆ, “ਲਾਜ਼ਰ, ਬਾਹਰ ਨਿੱਕਲ ਆ।”
44ਉਹ ਮਰਿਆ ਹੋਇਆ ਲਾਜ਼ਰ ਬਾਹਰ ਨਿੱਕਲ ਆਇਆ। ਉਸ ਦੇ ਹੱਥ-ਪੈਰ ਕੱਪੜੇ ਨਾਲ ਬੰਨੇ ਹੋਏ ਸਨ ਅਤੇ ਉਸਦਾ ਮੂੰਹ ਰੁਮਾਲ ਨਾਲ ਲਪੇਟਿਆ ਹੋਇਆ ਸੀ। ਯਿਸੂ ਨੇ ਲੋਕਾਂ ਨੂੰ ਆਖਿਆ, “ਇਸ ਦੇ ਉੱਪਰੋਂ ਕੱਪੜਾ ਖੋਲ੍ਹੋ ਅਤੇ ਇਸ ਨੂੰ ਜਾਣ ਦਿਓ।”
45ਬਹੁਤ ਸਾਰੇ ਯਹੂਦੀ ਉੱਥੇ ਮਰਿਯਮ ਨੂੰ ਵੇਖਣ ਲਈ ਆਏ ਹੋਏ ਸਨ। ਜੋ ਯਿਸੂ ਨੇ ਕੀਤਾ ਉਨ੍ਹਾਂ ਨੇ ਵੇਖਿਆ ਅਤੇ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਉਸ ਤੇ ਵਿਸ਼ਵਾਸ ਕੀਤਾ।
46ਪਰ ਕੁਝ ਯਹੂਦੀ ਫ਼ਰੀਸੀਆਂ ਕੋਲ ਗਏ ਤੇ ਜਾ ਕੇ ਫ਼ਰੀਸੀਆਂ ਨੂੰ ਯਿਸੂ ਦੇ ਕੰਮ ਬਾਰੇ ਦੱਸਿਆ ਕਿ ਉਸ ਨੇ ਕੀ ਕੀਤਾ ਸੀ।
47ਤਾਂ ਫਿਰ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਯਹੂਦੀਆਂ ਦੀ ਇੱਕ ਸਭਾ ਬੁਲਾਈ ਅਤੇ ਕਿਹਾ, “ਸਾਨੂੰ ਕੀ ਕਰਨਾ ਚਾਹੀਦਾ ਹੈ? ਇਹ ਮਨੁੱਖ ਬਹੁਤ ਚਮਤਕਾਰ ਕਰ ਰਿਹਾ ਹੈ।
48ਜੇਕਰ ਅਸੀਂ ਇਸ ਨੂੰ ਓਵੇਂ ਹੀ ਛੱਡ ਦਿੱਤਾ, ਤਾਂ ਹਰ ਕੋਈ ਉਸ ਉੱਤੇ ਵਿਸ਼ਵਾਸ ਕਰੇਗਾ। ਤਦ ਫਿਰ ਰੋਮੀ ਆ ਜਾਣਗੇ ਅਤੇ ਸਾਡੀ ਹੈਕਲ ਅਤੇ ਸਾਡੀ ਕੌਮ ਨੂੰ ਨਾਸ ਕਰ ਦੇਣਗੇ।”
49ਉਨ੍ਹਾਂ ਵਿੱਚੋਂ ਇੱਕ ਕਯਾਫ਼ਾ ਸੀ। ਉਹ ਉਸ ਸਾਲ ਦਾ ਪ੍ਰਧਾਨ ਜਾਜਕ ਸੀ। ਉਸ ਨੇ ਆਖਿਆ, “ਤੁਸੀਂ ਲੋਕ ਕੁਝ ਵੀ ਨਹੀਂ ਜਾਣਦੇ।

Read ਯੂਹੰਨਾ 11ਯੂਹੰਨਾ 11
Compare ਯੂਹੰਨਾ 11:42-49ਯੂਹੰਨਾ 11:42-49