Text copied!
Bibles in Panjabi

ਯੂਹੰਨਾ 11:5-16 in Panjabi

Help us?

ਯੂਹੰਨਾ 11:5-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਪ੍ਰਭੂ ਯਿਸੂ ਮਰਿਯਮ, ਉਸ ਦੀ ਭੈਣ ਮਾਰਥਾ ਅਤੇ ਉਸ ਦੇ ਭਰਾ ਲਾਜ਼ਰ ਨੂੰ ਪਿਆਰ ਕਰਦਾ ਸੀ।
6 ਜਦੋਂ ਉਸ ਨੇ ਸੁਣਿਆ ਕਿ ਲਾਜ਼ਰ ਬੜਾ ਬਿਮਾਰ ਹੈ ਤਾਂ ਉਹ ਜਿੱਥੇ ਸੀ, ਉੱਥੇ ਦੋ ਦਿਨ ਤੱਕ ਉਹ ਹੋਰ ਰੁਕ ਗਿਆ।
7 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਅਸੀਂ ਹੁਣ ਯਹੂਦਿਯਾ ਨੂੰ ਵਾਪਸ ਚਲੀਏ।”
8 ਚੇਲਿਆਂ ਨੇ ਆਖਿਆ, “ਪਰ ਗੁਰੂ! ਥੋੜ੍ਹਾ ਚਿਰ ਪਹਿਲਾਂ, ਯਹੂਦਿਯਾ ਵਿੱਚ ਯਹੂਦੀ ਤੇਰੇ ਉੱਤੇ ਪਥਰਾਹ ਕਰਨਾ ਚਾਹੁੰਦੇ ਸਨ, ਤਾਂ ਕੀ ਤੂੰ ਫਿਰ ਉੱਥੇ ਹੀ ਵਾਪਸ ਜਾਂਦਾ ਹੈਂ।”
9 ਯਿਸੂ ਨੇ ਉੱਤਰ ਦਿੱਤਾ, “ਕੀ ਦਿਨ ਦੇ ਬਾਰ੍ਹਾਂ ਘੰਟੇ ਨਹੀਂ ਹੁੰਦੇ? ਜੇਕਰ ਕੋਈ ਦਿਨ ਨੂੰ ਚਲੇ ਤਾਂ ਠੋਕਰ ਨਹੀਂ ਖਾਂਦਾ ਕਿਉਂਕਿ ਉਹ ਇਸ ਦੁਨੀਆਂ ਦੇ ਚਾਨਣ ਨੂੰ ਵੇਖਦਾ ਹੈ।
10 ਪਰ ਜੋ ਮਨੁੱਖ ਰਾਤ ਨੂੰ ਚੱਲਦਾ ਹੈ, ਹਨੇਰੇ ਵਿੱਚ ਠੋਕਰ ਖਾਂਦਾ ਕਿਉਂਕਿ ਉਸ ਕੋਲ ਚਾਨਣ ਨਹੀਂ ਹੈ।”
11 ਯਿਸੂ ਨੇ ਇਹ ਗੱਲਾਂ ਕਹਿਣ ਤੋਂ ਬਾਅਦ ਕਿਹਾ, “ਸਾਡਾ ਮਿੱਤਰ ਲਾਜ਼ਰ ਸੌਂ ਗਿਆ ਹੈ, ਪਰ ਮੈਂ ਉਸ ਨੂੰ ਜਗਾਉਣ ਜਾਂਦਾ ਹਾਂ।”
12 ਚੇਲਿਆਂ ਨੇ ਆਖਿਆ, “ਪ੍ਰਭੂ, ਜੇਕਰ ਉਹ ਸੌਂ ਰਿਹਾ ਹੈ, ਤਾਂ ਉਹ ਜਾਗ ਜਾਵੇਗਾ।”
13 ਯਿਸੂ ਦੇ ਕਹਿਣ ਦਾ ਮਤਲਬ ਸੀ, ਲਾਜ਼ਰ ਮਰ ਗਿਆ। ਪਰ ਚੇਲਿਆਂ ਨੇ ਸਮਝਿਆ ਕਿ ਉਹ ਅਸਲੀ ਨੀਂਦ ਬਾਰੇ ਬੋਲ ਰਿਹਾ ਸੀ।
14 ਤਾਂ ਯਿਸੂ ਨੇ ਉਨ੍ਹਾਂ ਨੂੰ ਸਾਫ਼-ਸਾਫ਼ ਕਿਹਾ, “ਲਾਜ਼ਰ ਮਰ ਗਿਆ ਹੈ।
15 ਅਤੇ ਤੁਹਾਡੀ ਖਾਤਰ ਮੈਂ ਖੁਸ਼ੀ ਮਹਿਸੂਸ ਕਰਦਾ ਹਾਂ ਕਿ ਉਸ ਸਮੇਂ ਮੈਂ ਉੱਥੇ ਨਹੀਂ ਸੀ। ਕਿਉਂਕਿ ਹੁਣ ਤੁਸੀਂ ਮੇਰੇ ਤੇ ਵਿਸ਼ਵਾਸ ਕਰੋਂਗੇ। ਇਸ ਲਈ ਚਲੋ ਅਸੀਂ ਉੱਥੇ ਚੱਲੀਏ।”
16 ਤਦ ਥੋਮਾ ਨੇ ਜਿਹੜਾ ਦੀਦੁਮੁਸ ਅਖਵਾਉਂਦਾ ਸੀ, ਆਪਣੇ ਨਾਲ ਦੇ ਚੇਲਿਆਂ ਨੂੰ ਆਖਿਆ, “ਚਲੋ ਆਓ ਅਸੀਂ ਵੀ ਉਸ ਦੇ ਨਾਲ ਚੱਲੀਏ। ਅਤੇ ਉਸ ਨਾਲ ਮਾਰੇ ਜਾਈਏ।”
ਯੂਹੰਨਾ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ