51ਕਯਾਫ਼ਾ ਨੇ ਇਹ ਆਪਣੀ ਵਲੋਂ ਨਹੀਂ ਕਿਹਾ ਸੀ। ਉਹ ਉਸ ਸਾਲ ਪ੍ਰਧਾਨ ਜਾਜਕ ਸੀ ਇਸ ਲਈ ਉਸ ਨੇ ਭਵਿੱਖਬਾਣੀ ਕੀਤੀ ਕਿ ਯਿਸੂ ਕੌਮ ਲਈ ਮਰਨ ਵਾਲਾ ਸੀ।
52ਹਾਂ, ਯਿਸੂ ਸਿਰਫ਼ ਯਹੂਦੀ ਕੌਮ ਲਈ ਨਹੀਂ ਮਰੇਗਾ ਸਗੋਂ ਪਰਮੇਸ਼ੁਰ ਦੇ ਸਾਰੇ ਬੱਚਿਆਂ ਵਾਸਤੇ ਜਿਹੜੇ ਕਿ ਸਾਰੀ ਦੁਨੀਆਂ ਵਿੱਚ ਖਿੰਡੇ ਹੋਏ ਹਨ, ਤਾਂ ਕਿ ਉਹ ਉਨ੍ਹਾਂ ਨੂੰ ਇਕੱਠਿਆਂ ਕਰ ਲਵੇ।
53ਉਸ ਦਿਨ ਤੋਂ ਯਹੂਦੀ ਆਗੂਆਂ ਨੇ ਯਿਸੂ ਨੂੰ ਜਾਨੋਂ ਮਾਰਨ ਬਾਰੇ ਮਤਾ ਪਕਾਇਆ।