Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 12

ਯੂਹੰਨਾ 12:14-25

Help us?
Click on verse(s) to share them!
14ਯਿਸੂ ਨੇ ਇੱਕ ਗਧੀ ਦਾ ਬੱਚਾ ਲਿਆ ਅਤੇ ਉਸ ਉੱਤੇ ਬੈਠ ਗਿਆ। ਇਸ ਨੇ ਜੋ ਪੋਥੀ ਵਿੱਚ ਲਿਖਿਆ ਪੂਰਾ ਕਰ ਦਿੱਤਾ
15“ਸੀਯੋਨ ਦੀ ਬੇਟੀ ਨਾ ਡਰ! ਵੇਖ, ਤੇਰਾ ਬਾਦਸ਼ਾਹ ਇੱਕ ਗਧੀ ਦੇ ਬੱਚੇ ਤੇ ਸਵਾਰ ਹੋ ਕੇ ਆਉਂਦਾ ਹੈ।”
16ਯਿਸੂ ਦੇ ਚੇਲੇ ਉਸ ਸਮੇਂ ਇਹ ਨਾ ਸਮਝ ਸਕੇ ਕਿ ਉਹ ਇਹ ਸਭ ਕੀ ਕਰ ਰਿਹਾ ਹੈ। ਪਰ ਜਦੋਂ ਯਿਸੂ ਮਹਿਮਾ ਨੂੰ ਪਹੁੰਚਿਆ ਉਨ੍ਹਾਂ ਨੂੰ ਯਾਦ ਆਇਆ ਕਿ ਇਹ ਗੱਲਾਂ ਉਸ ਦੇ ਬਾਰੇ ਲਿਖੀਆਂ ਹੋਈਆਂ ਸਨ ਅਤੇ ਉਨ੍ਹਾਂ ਨੇ ਇਹ ਗੱਲਾਂ ਉਸ ਲਈ ਕੀਤੀਆਂ ਸਨ।
17ਜਦੋਂ ਯਿਸੂ ਨੇ ਲਾਜ਼ਰ ਨੂੰ ਜਿਉਂਦਾ ਕੀਤਾ ਉਸ ਸਮੇਂ ਉਸ ਨਾਲ ਬਹੁਤ ਵੱਡੀ ਭੀੜ ਸੀ ਅਤੇ ਉਸ ਨੇ ਲਾਜ਼ਰ ਨੂੰ ਸੱਦਿਆ ਕਿ ਕਬਰ ਚੋਂ ਬਾਹਰ ਨਿੱਕਲ ਆ। ਹੁਣ ਉਹ ਲੋਕ ਉਸ ਬਾਰੇ, ਜੋ ਉਨ੍ਹਾਂ ਨੇ ਵੇਖਿਆ ਅਤੇ ਸੁਣਿਆ ਸੀ, ਦੂਜਿਆਂ ਨੂੰ ਦੱਸ ਰਹੇ ਸਨ।
18ਬਹੁਤ ਸਾਰੇ ਲੋਕ ਯਿਸੂ ਨੂੰ ਮਿਲਣ ਲਈ ਆਏ ਕਿਉਂਕਿ ਉਨ੍ਹਾਂ ਨੇ ਉਸ ਦੇ ਕੀਤੇ ਇਸ ਚਮਤਕਾਰ ਬਾਰੇ ਸੁਣਿਆ ਸੀ।
19ਫ਼ਿਰ ਫ਼ਰੀਸੀਆਂ ਨੇ ਆਪਸ ਵਿੱਚ ਆਖਣਾ ਸ਼ੁਰੂ ਕਰ ਦਿੱਤਾ, “ਦੇਖੋ! ਸਾਡੀ ਯੋਜਨਾ ਵਿਅਰਥ ਹੋ ਗਈ ਹੈ, ਕਿਉਂਕਿ ਸਭ ਲੋਕ ਉਸ ਦੇ ਮਗਰ ਲੱਗ ਰਹੇ ਹਨ।”
20ਉੱਥੇ ਉਨ੍ਹਾਂ ਵਿੱਚ ਕੁਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਬੰਦਗੀ ਕਰਨ ਲਈ ਆਏ ਸਨ।
21ਇਹ ਯੂਨਾਨੀ ਲੋਕ ਫ਼ਿਲਿਪੁੱਸ ਕੋਲ ਆਏ ਜੋ ਗਲੀਲ ਅਤੇ ਬੈਤਸੈਦਾ ਤੋਂ ਸੀ। ਉਨ੍ਹਾਂ ਨੇ ਉਸ ਨੂੰ ਬੇਨਤੀ ਕੀਤੀ, “ਕਿ ਅਸੀਂ ਯਿਸੂ ਨੂੰ ਮਿਲਣਾ ਚਾਹੁੰਦੇ ਹਾਂ।”
22ਫ਼ਿਲਿਪੁੱਸ ਨੇ ਆ ਕੇ ਅੰਦ੍ਰਿਯਾਸ ਨੂੰ ਕਿਹਾ ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਨੇ ਆ ਕੇ ਯਿਸੂ ਨੂੰ ਦੱਸਿਆ।
23ਯਿਸੂ ਨੇ ਉੱਤਰ ਦਿੱਤਾ, “ਮਨੁੱਖ ਦੇ ਪੁੱਤਰ ਦੀ ਵਡਿਆਈ ਹੋਣ ਦਾ ਸਮਾਂ ਆ ਗਿਆ ਹੈ।
24ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਦਾਣਾ ਜ਼ਮੀਨ ਵਿੱਚ ਗਿਰ ਕੇ ਨਾ ਮਰੇ ਇਕੱਲਾ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫ਼ਲ ਦਿੰਦਾ ਹੈ।
25ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ।

Read ਯੂਹੰਨਾ 12ਯੂਹੰਨਾ 12
Compare ਯੂਹੰਨਾ 12:14-25ਯੂਹੰਨਾ 12:14-25