Text copied!
Bibles in Panjabi

ਯੂਹੰਨਾ 12:14-25 in Panjabi

Help us?

ਯੂਹੰਨਾ 12:14-25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਯਿਸੂ ਨੇ ਇੱਕ ਗਧੀ ਦਾ ਬੱਚਾ ਲਿਆ ਅਤੇ ਉਸ ਉੱਤੇ ਬੈਠ ਗਿਆ। ਇਸ ਨੇ ਜੋ ਪੋਥੀ ਵਿੱਚ ਲਿਖਿਆ ਪੂਰਾ ਕਰ ਦਿੱਤਾ
15 “ਸੀਯੋਨ ਦੀ ਬੇਟੀ ਨਾ ਡਰ! ਵੇਖ, ਤੇਰਾ ਬਾਦਸ਼ਾਹ ਇੱਕ ਗਧੀ ਦੇ ਬੱਚੇ ਤੇ ਸਵਾਰ ਹੋ ਕੇ ਆਉਂਦਾ ਹੈ।”
16 ਯਿਸੂ ਦੇ ਚੇਲੇ ਉਸ ਸਮੇਂ ਇਹ ਨਾ ਸਮਝ ਸਕੇ ਕਿ ਉਹ ਇਹ ਸਭ ਕੀ ਕਰ ਰਿਹਾ ਹੈ। ਪਰ ਜਦੋਂ ਯਿਸੂ ਮਹਿਮਾ ਨੂੰ ਪਹੁੰਚਿਆ ਉਨ੍ਹਾਂ ਨੂੰ ਯਾਦ ਆਇਆ ਕਿ ਇਹ ਗੱਲਾਂ ਉਸ ਦੇ ਬਾਰੇ ਲਿਖੀਆਂ ਹੋਈਆਂ ਸਨ ਅਤੇ ਉਨ੍ਹਾਂ ਨੇ ਇਹ ਗੱਲਾਂ ਉਸ ਲਈ ਕੀਤੀਆਂ ਸਨ।
17 ਜਦੋਂ ਯਿਸੂ ਨੇ ਲਾਜ਼ਰ ਨੂੰ ਜਿਉਂਦਾ ਕੀਤਾ ਉਸ ਸਮੇਂ ਉਸ ਨਾਲ ਬਹੁਤ ਵੱਡੀ ਭੀੜ ਸੀ ਅਤੇ ਉਸ ਨੇ ਲਾਜ਼ਰ ਨੂੰ ਸੱਦਿਆ ਕਿ ਕਬਰ ਚੋਂ ਬਾਹਰ ਨਿੱਕਲ ਆ। ਹੁਣ ਉਹ ਲੋਕ ਉਸ ਬਾਰੇ, ਜੋ ਉਨ੍ਹਾਂ ਨੇ ਵੇਖਿਆ ਅਤੇ ਸੁਣਿਆ ਸੀ, ਦੂਜਿਆਂ ਨੂੰ ਦੱਸ ਰਹੇ ਸਨ।
18 ਬਹੁਤ ਸਾਰੇ ਲੋਕ ਯਿਸੂ ਨੂੰ ਮਿਲਣ ਲਈ ਆਏ ਕਿਉਂਕਿ ਉਨ੍ਹਾਂ ਨੇ ਉਸ ਦੇ ਕੀਤੇ ਇਸ ਚਮਤਕਾਰ ਬਾਰੇ ਸੁਣਿਆ ਸੀ।
19 ਫ਼ਿਰ ਫ਼ਰੀਸੀਆਂ ਨੇ ਆਪਸ ਵਿੱਚ ਆਖਣਾ ਸ਼ੁਰੂ ਕਰ ਦਿੱਤਾ, “ਦੇਖੋ! ਸਾਡੀ ਯੋਜਨਾ ਵਿਅਰਥ ਹੋ ਗਈ ਹੈ, ਕਿਉਂਕਿ ਸਭ ਲੋਕ ਉਸ ਦੇ ਮਗਰ ਲੱਗ ਰਹੇ ਹਨ।”
20 ਉੱਥੇ ਉਨ੍ਹਾਂ ਵਿੱਚ ਕੁਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਬੰਦਗੀ ਕਰਨ ਲਈ ਆਏ ਸਨ।
21 ਇਹ ਯੂਨਾਨੀ ਲੋਕ ਫ਼ਿਲਿਪੁੱਸ ਕੋਲ ਆਏ ਜੋ ਗਲੀਲ ਅਤੇ ਬੈਤਸੈਦਾ ਤੋਂ ਸੀ। ਉਨ੍ਹਾਂ ਨੇ ਉਸ ਨੂੰ ਬੇਨਤੀ ਕੀਤੀ, “ਕਿ ਅਸੀਂ ਯਿਸੂ ਨੂੰ ਮਿਲਣਾ ਚਾਹੁੰਦੇ ਹਾਂ।”
22 ਫ਼ਿਲਿਪੁੱਸ ਨੇ ਆ ਕੇ ਅੰਦ੍ਰਿਯਾਸ ਨੂੰ ਕਿਹਾ ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਨੇ ਆ ਕੇ ਯਿਸੂ ਨੂੰ ਦੱਸਿਆ।
23 ਯਿਸੂ ਨੇ ਉੱਤਰ ਦਿੱਤਾ, “ਮਨੁੱਖ ਦੇ ਪੁੱਤਰ ਦੀ ਵਡਿਆਈ ਹੋਣ ਦਾ ਸਮਾਂ ਆ ਗਿਆ ਹੈ।
24 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਦਾਣਾ ਜ਼ਮੀਨ ਵਿੱਚ ਗਿਰ ਕੇ ਨਾ ਮਰੇ ਇਕੱਲਾ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫ਼ਲ ਦਿੰਦਾ ਹੈ।
25 ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ।
ਯੂਹੰਨਾ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ