Text copied!
Bibles in Panjabi

ਯੂਹੰਨਾ 12:21-36 in Panjabi

Help us?

ਯੂਹੰਨਾ 12:21-36 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਇਹ ਯੂਨਾਨੀ ਲੋਕ ਫ਼ਿਲਿਪੁੱਸ ਕੋਲ ਆਏ ਜੋ ਗਲੀਲ ਅਤੇ ਬੈਤਸੈਦਾ ਤੋਂ ਸੀ। ਉਨ੍ਹਾਂ ਨੇ ਉਸ ਨੂੰ ਬੇਨਤੀ ਕੀਤੀ, “ਕਿ ਅਸੀਂ ਯਿਸੂ ਨੂੰ ਮਿਲਣਾ ਚਾਹੁੰਦੇ ਹਾਂ।”
22 ਫ਼ਿਲਿਪੁੱਸ ਨੇ ਆ ਕੇ ਅੰਦ੍ਰਿਯਾਸ ਨੂੰ ਕਿਹਾ ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਨੇ ਆ ਕੇ ਯਿਸੂ ਨੂੰ ਦੱਸਿਆ।
23 ਯਿਸੂ ਨੇ ਉੱਤਰ ਦਿੱਤਾ, “ਮਨੁੱਖ ਦੇ ਪੁੱਤਰ ਦੀ ਵਡਿਆਈ ਹੋਣ ਦਾ ਸਮਾਂ ਆ ਗਿਆ ਹੈ।
24 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਦਾਣਾ ਜ਼ਮੀਨ ਵਿੱਚ ਗਿਰ ਕੇ ਨਾ ਮਰੇ ਇਕੱਲਾ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫ਼ਲ ਦਿੰਦਾ ਹੈ।
25 ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ।
26 ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹੜਾ ਮੇਰੀ ਸੇਵਾ ਕਰਦਾ ਹੈ, ਪਿਤਾ ਉਸ ਦਾ ਆਦਰ ਕਰਦਾ ਹੈ।”
27 ਹੁਣ ਮੇਰਾ ਦਿਲ ਘਬਰਾਉਂਦਾ ਹੈ। ਮੈਨੂੰ ਕੀ ਆਖਣਾ ਚਾਹੀਦਾ ਹੈ? ਕੀ ਮੈਂ ਇਹ ਆਖਾਂ, “ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘੜੀ ਤੋਂ ਬਚਾ?” ਨਹੀਂ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ।
28 ਹੇ ਪਿਤਾ, ਆਪਣੇ ਨਾਮ ਨੂੰ ਵਡਿਆਈ ਦੇ! ਫ਼ਿਰ ਸਵਰਗ ਤੋਂ ਇੱਕ ਅਵਾਜ਼ ਆਈ, “ਮੈਂ ਆਪਣੇ ਆਪ ਨੂੰ ਵਡਿਆਈ ਦਿੱਤੀ ਅਤੇ ਮੈਂ ਫ਼ਿਰ ਵੀ ਇਸ ਨੂੰ ਵਡਿਆਈ ਦੇਵਾਂਗਾ।”
29 ਜਿਹੜੇ ਲੋਕ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਇਹ ਅਵਾਜ਼ ਸੁਣੀ। ਉਨ੍ਹਾਂ ਨੇ ਆਖਿਆ, “ਇਹ ਬੱਦਲ ਗਰਜਿਆ ਹੈ।” ਪਰ ਕੁਝ ਲੋਕਾਂ ਨੇ ਆਖਿਆ, “ਇੱਕ ਦੂਤ ਨੇ ਉਸ ਨਾਲ ਗੱਲ ਕੀਤੀ ਹੈ।”
30 ਯਿਸੂ ਨੇ ਲੋਕਾਂ ਨੂੰ ਕਿਹਾ, “ਇਹ ਅਵਾਜ਼ ਮੇਰੇ ਕਰਕੇ ਨਹੀਂ ਆਈ, ਸਗੋਂ ਤੁਹਾਡੀ ਲਈ ਆਈ ਹੈ।
31 ਹੁਣ ਸੰਸਾਰ ਦੇ ਨਿਆਂ ਦਾ ਸਮਾਂ ਆ ਗਿਆ ਹੈ। ਹੁਣ ਇਸ ਸੰਸਾਰ ਦਾ ਹਾਕਮ ਬਾਹਰ ਕੱਢਿਆ ਜਾਵੇਗਾ।
32 ਮੈਂ ਵੀ ਇਸ ਸੰਸਾਰ ਤੋਂ ਉੱਚਾ ਕੀਤਾ ਜਾਂਵਾਂਗਾ ਅਤੇ ਜਦੋਂ ਇਉਂ ਹੋਵੇਗਾ ਤਾਂ ਸਾਰੇ ਲੋਕਾਂ ਨੂੰ ਆਪਣੇ ਵੱਲ ਖਿੱਚਾਂਗਾ।”
33 ਇਹ ਆਖ ਕੇ, ਯਿਸੂ ਦੱਸ ਰਿਹਾ ਸੀ ਕਿ ਉਹ ਕਿਸ ਤਰ੍ਹਾਂ ਦੀ ਮੌਤ ਮਰੇਗਾ।
34 ਲੋਕਾਂ ਨੇ ਕਿਹਾ, “ਸਾਡੀ ਬਿਵਸਥਾ ਤਾਂ ਆਖਦੀ ਹੈ ਕਿ ਮਸੀਹ ਸਦਾ ਜੀਵੇਗਾ ਤਾਂ ਫ਼ਿਰ ਤੂੰ ਇਹ ਕਿਉਂ ਆਖਦਾ ਹੈ ਕਿ ਮਨੁੱਖ ਦਾ ਪੁੱਤਰ ਜ਼ਰੂਰ ਉੱਤੇ ਉੱਠਾਇਆ ਜਾਵੇਗਾ। ਇਹ ਮਨੁੱਖ ਦਾ ਪੁੱਤਰ ਕੌਣ ਹੈ?”
35 ਤਦ ਯਿਸੂ ਨੇ ਕਿਹਾ “ਚਾਨਣ ਕੁਝ ਹੀ ਸਮੇਂ ਲਈ ਤੁਹਾਡੇ ਨਾਲ ਹੈ, ਇਸ ਲਈ ਚਾਨਣ ਵਿੱਚ ਤੁਰੋ। ਜਿਹੜਾ ਮਨੁੱਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ।
36 ਇਸ ਲਈ ਜਦੋਂ ਚਾਨਣ ਤੁਹਾਡੇ ਕੋਲ ਹੈ ਚਾਨਣ ਤੇ ਵਿਸ਼ਵਾਸ ਕਰੋ ਤਾਂ ਜੋ ਤੁਸੀਂ ਚਾਨਣ ਦੇ ਪੁੱਤਰ ਹੋਵੋ।” ਇਹ ਸਭ ਕਹਿਣ ਤੋਂ ਬਾਅਦ ਯਿਸੂ ਅਜਿਹੀ ਜਗਾ ਚਲਾ ਗਿਆ ਜਿੱਥੇ ਲੋਕ ਉਸ ਨੂੰ ਨਾ ਲੱਭ ਸਕੇ।
ਯੂਹੰਨਾ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ