Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 12

ਯੂਹੰਨਾ 12:34-46

Help us?
Click on verse(s) to share them!
34ਲੋਕਾਂ ਨੇ ਕਿਹਾ, “ਸਾਡੀ ਬਿਵਸਥਾ ਤਾਂ ਆਖਦੀ ਹੈ ਕਿ ਮਸੀਹ ਸਦਾ ਜੀਵੇਗਾ ਤਾਂ ਫ਼ਿਰ ਤੂੰ ਇਹ ਕਿਉਂ ਆਖਦਾ ਹੈ ਕਿ ਮਨੁੱਖ ਦਾ ਪੁੱਤਰ ਜ਼ਰੂਰ ਉੱਤੇ ਉੱਠਾਇਆ ਜਾਵੇਗਾ। ਇਹ ਮਨੁੱਖ ਦਾ ਪੁੱਤਰ ਕੌਣ ਹੈ?”
35ਤਦ ਯਿਸੂ ਨੇ ਕਿਹਾ “ਚਾਨਣ ਕੁਝ ਹੀ ਸਮੇਂ ਲਈ ਤੁਹਾਡੇ ਨਾਲ ਹੈ, ਇਸ ਲਈ ਚਾਨਣ ਵਿੱਚ ਤੁਰੋ। ਜਿਹੜਾ ਮਨੁੱਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ।
36ਇਸ ਲਈ ਜਦੋਂ ਚਾਨਣ ਤੁਹਾਡੇ ਕੋਲ ਹੈ ਚਾਨਣ ਤੇ ਵਿਸ਼ਵਾਸ ਕਰੋ ਤਾਂ ਜੋ ਤੁਸੀਂ ਚਾਨਣ ਦੇ ਪੁੱਤਰ ਹੋਵੋ।” ਇਹ ਸਭ ਕਹਿਣ ਤੋਂ ਬਾਅਦ ਯਿਸੂ ਅਜਿਹੀ ਜਗਾ ਚਲਾ ਗਿਆ ਜਿੱਥੇ ਲੋਕ ਉਸ ਨੂੰ ਨਾ ਲੱਭ ਸਕੇ।
37ਯਿਸੂ ਨੇ ਲੋਕਾਂ ਸਾਹਮਣੇ ਬਹੁਤ ਸਾਰੇ ਚਮਤਕਾਰ ਕੀਤੇ। ਲੋਕਾਂ ਨੇ ਇਹ ਸਭ ਆਪਣੀ ਅੱਖੀਂ ਵੇਖਿਆ ਪਰ ਫ਼ਿਰ ਵੀ ਉਨ੍ਹਾਂ ਨੇ ਉਸ ਉੱਤੇ ਵਿਸ਼ਵਾਸ ਨਹੀਂ ਕੀਤਾ।
38ਇਹ ਤਾਂ ਹੋਇਆ ਜੋ ਨਬੀ ਯਸਾਯਾਹ ਦੀ ਭਵਿੱਖਬਾਣੀ ਸੱਚੀ ਹੋ ਸਕੇ: “ਹੇ ਪ੍ਰਭੂ ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ? ਪ੍ਰਭੂ ਦੀ ਸ਼ਕਤੀ ਕਿਸ ਨੇ ਵੇਖੀ?”
39ਇਸੇ ਕਾਰਨ ਲੋਕ ਵਿਸ਼ਵਾਸ ਨਾ ਕਰ ਸਕੇ। ਜਿਵੇਂ ਕਿ ਯਸਾਯਾਹ ਫਿਰ ਆਖਦਾ ਹੈ,
40“ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖੀਆਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ। ਤਾਂ ਜੋ ਨਾ ਉਹ ਆਪਣੀਆਂ ਅੱਖਾਂ ਨਾਲ ਵੇਖ ਸਕਣ, ਨਾ ਦਿਮਾਗ ਨਾਲ ਸਮਝ ਸਕਣ ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸਕਾਂ।”
41ਯਸਾਯਾਹ ਨੇ ਇਹ ਇਸ ਲਈ ਆਖਿਆ ਕਿਉਂਕਿ ਉਸ ਨੇ ਉਸ ਦੀ ਮਹਿਮਾ ਵੇਖੀ ਸੀ।
42ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ। ਪਰ ਕਿਉਂ ਜੋ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁੱਲਕੇ ਨਾ ਆਖਿਆ ਕਿ ਉਹ ਯਿਸੂ ਉੱਤੇ ਵਿਸ਼ਵਾਸ ਕਰਦੇ ਹਨ। ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਘਰ ਤੋਂ ਕੱਢ ਦਿੱਤੇ ਜਾਣਗੇ।
43ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀ ਵਡਿਆਈ ਨਾਲੋਂ ਵਧ ਲੋਕਾਂ ਦੀ ਵਡਿਆਈ ਨੂੰ ਪਿਆਰ ਕੀਤਾ।
44ਤਦ ਯਿਸੂ ਨੇ ਉੱਚੀ ਅਵਾਜ਼ ਵਿੱਚ ਕਿਹਾ, “ਜੋ ਵਿਅਕਤੀ ਮੇਰੇ ਉੱਤੇ ਵਿਸ਼ਵਾਸ ਕਰਦਾ ਹੈ ਉਹ ਮੇਰੇ ਉੱਤੇ ਨਹੀਂ ਸਗੋਂ ਉਸ ਉੱਤੇ ਵਿਸ਼ਵਾਸ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।
45ਜੋ ਵਿਅਕਤੀ ਮੈਨੂੰ ਵੇਖਦਾ ਹੈ ਉਹ ਉਸ ਨੂੰ ਵੇਖਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।
46ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਮਨੁੱਖ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ, ਹਨੇਰੇ ਵਿੱਚ ਨਾ ਰਹੇ।

Read ਯੂਹੰਨਾ 12ਯੂਹੰਨਾ 12
Compare ਯੂਹੰਨਾ 12:34-46ਯੂਹੰਨਾ 12:34-46