Text copied!
Bibles in Panjabi

ਯੂਹੰਨਾ 12:34-46 in Panjabi

Help us?

ਯੂਹੰਨਾ 12:34-46 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

34 ਲੋਕਾਂ ਨੇ ਕਿਹਾ, “ਸਾਡੀ ਬਿਵਸਥਾ ਤਾਂ ਆਖਦੀ ਹੈ ਕਿ ਮਸੀਹ ਸਦਾ ਜੀਵੇਗਾ ਤਾਂ ਫ਼ਿਰ ਤੂੰ ਇਹ ਕਿਉਂ ਆਖਦਾ ਹੈ ਕਿ ਮਨੁੱਖ ਦਾ ਪੁੱਤਰ ਜ਼ਰੂਰ ਉੱਤੇ ਉੱਠਾਇਆ ਜਾਵੇਗਾ। ਇਹ ਮਨੁੱਖ ਦਾ ਪੁੱਤਰ ਕੌਣ ਹੈ?”
35 ਤਦ ਯਿਸੂ ਨੇ ਕਿਹਾ “ਚਾਨਣ ਕੁਝ ਹੀ ਸਮੇਂ ਲਈ ਤੁਹਾਡੇ ਨਾਲ ਹੈ, ਇਸ ਲਈ ਚਾਨਣ ਵਿੱਚ ਤੁਰੋ। ਜਿਹੜਾ ਮਨੁੱਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ।
36 ਇਸ ਲਈ ਜਦੋਂ ਚਾਨਣ ਤੁਹਾਡੇ ਕੋਲ ਹੈ ਚਾਨਣ ਤੇ ਵਿਸ਼ਵਾਸ ਕਰੋ ਤਾਂ ਜੋ ਤੁਸੀਂ ਚਾਨਣ ਦੇ ਪੁੱਤਰ ਹੋਵੋ।” ਇਹ ਸਭ ਕਹਿਣ ਤੋਂ ਬਾਅਦ ਯਿਸੂ ਅਜਿਹੀ ਜਗਾ ਚਲਾ ਗਿਆ ਜਿੱਥੇ ਲੋਕ ਉਸ ਨੂੰ ਨਾ ਲੱਭ ਸਕੇ।
37 ਯਿਸੂ ਨੇ ਲੋਕਾਂ ਸਾਹਮਣੇ ਬਹੁਤ ਸਾਰੇ ਚਮਤਕਾਰ ਕੀਤੇ। ਲੋਕਾਂ ਨੇ ਇਹ ਸਭ ਆਪਣੀ ਅੱਖੀਂ ਵੇਖਿਆ ਪਰ ਫ਼ਿਰ ਵੀ ਉਨ੍ਹਾਂ ਨੇ ਉਸ ਉੱਤੇ ਵਿਸ਼ਵਾਸ ਨਹੀਂ ਕੀਤਾ।
38 ਇਹ ਤਾਂ ਹੋਇਆ ਜੋ ਨਬੀ ਯਸਾਯਾਹ ਦੀ ਭਵਿੱਖਬਾਣੀ ਸੱਚੀ ਹੋ ਸਕੇ: “ਹੇ ਪ੍ਰਭੂ ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ? ਪ੍ਰਭੂ ਦੀ ਸ਼ਕਤੀ ਕਿਸ ਨੇ ਵੇਖੀ?”
39 ਇਸੇ ਕਾਰਨ ਲੋਕ ਵਿਸ਼ਵਾਸ ਨਾ ਕਰ ਸਕੇ। ਜਿਵੇਂ ਕਿ ਯਸਾਯਾਹ ਫਿਰ ਆਖਦਾ ਹੈ,
40 “ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖੀਆਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ। ਤਾਂ ਜੋ ਨਾ ਉਹ ਆਪਣੀਆਂ ਅੱਖਾਂ ਨਾਲ ਵੇਖ ਸਕਣ, ਨਾ ਦਿਮਾਗ ਨਾਲ ਸਮਝ ਸਕਣ ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸਕਾਂ।”
41 ਯਸਾਯਾਹ ਨੇ ਇਹ ਇਸ ਲਈ ਆਖਿਆ ਕਿਉਂਕਿ ਉਸ ਨੇ ਉਸ ਦੀ ਮਹਿਮਾ ਵੇਖੀ ਸੀ।
42 ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ। ਪਰ ਕਿਉਂ ਜੋ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁੱਲਕੇ ਨਾ ਆਖਿਆ ਕਿ ਉਹ ਯਿਸੂ ਉੱਤੇ ਵਿਸ਼ਵਾਸ ਕਰਦੇ ਹਨ। ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਘਰ ਤੋਂ ਕੱਢ ਦਿੱਤੇ ਜਾਣਗੇ।
43 ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀ ਵਡਿਆਈ ਨਾਲੋਂ ਵਧ ਲੋਕਾਂ ਦੀ ਵਡਿਆਈ ਨੂੰ ਪਿਆਰ ਕੀਤਾ।
44 ਤਦ ਯਿਸੂ ਨੇ ਉੱਚੀ ਅਵਾਜ਼ ਵਿੱਚ ਕਿਹਾ, “ਜੋ ਵਿਅਕਤੀ ਮੇਰੇ ਉੱਤੇ ਵਿਸ਼ਵਾਸ ਕਰਦਾ ਹੈ ਉਹ ਮੇਰੇ ਉੱਤੇ ਨਹੀਂ ਸਗੋਂ ਉਸ ਉੱਤੇ ਵਿਸ਼ਵਾਸ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।
45 ਜੋ ਵਿਅਕਤੀ ਮੈਨੂੰ ਵੇਖਦਾ ਹੈ ਉਹ ਉਸ ਨੂੰ ਵੇਖਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।
46 ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਮਨੁੱਖ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ, ਹਨੇਰੇ ਵਿੱਚ ਨਾ ਰਹੇ।
ਯੂਹੰਨਾ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ