Text copied!
Bibles in Panjabi

ਯੂਹੰਨਾ 17:13-24 in Panjabi

Help us?

ਯੂਹੰਨਾ 17:13-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਹੁਣ ਮੈਂ ਤੇਰੇ ਕੋਲ ਆਉਂਦਾ ਹਾਂ, ਇਹ ਗੱਲਾਂ ਕਹਿੰਦਾ ਹਾਂ ਤਾਂ ਜੋ ਮੇਰੀ ਖੁਸ਼ੀ ਉਹਨਾਂ ਵਿੱਚ ਪੂਰੀ ਹੋਵੇ।
14 ਮੈਂ ਉਨ੍ਹਾਂ ਨੂੰ ਤੇਰਾ ਬਚਨ ਦਿੱਤਾ ਹੈ ਅਤੇ ਸੰਸਾਰ ਨੇ ਇਨ੍ਹਾਂ ਨਾਲ ਵੈਰ ਕੀਤਾ ਹੈ। ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ, ਉਹ ਵੀ ਇਸ ਸੰਸਾਰ ਦੇ ਨਹੀਂ ਹਨ।
15 ਮੈਂ ਤੇਰੇ ਕੋਲੋਂ ਇਹ ਬੇਨਤੀ ਨਹੀਂ ਕਰਦਾ ਕਿ ਤੂੰ ਉਨ੍ਹਾਂ ਲੋਕਾਂ ਨੂੰ ਇਸ ਸੰਸਾਰ ਤੋਂ ਬਾਹਰ ਕੱਢ ਲੈ, ਪਰ ਮੈਂ ਤੇਰੇ ਕੋਲੋਂ ਦੁਸ਼ਟ ਤੋਂ ਉਨ੍ਹਾਂ ਦੀ ਰੱਖਿਆ ਕਰਨ ਦੀ ਮੰਗ ਕਰਦਾ ਹਾਂ।
16 ਉਹ ਵੀ ਇਸ ਸੰਸਾਰ ਦੇ ਨਹੀਂ ਹਨ ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ।
17 ਉਨ੍ਹਾਂ ਨੂੰ ਸੱਚ ਨਾਲ ਆਪਣੀ ਸੇਵਾ ਲਈ ਤਿਆਰ ਕਰ, ਤੇਰਾ ਬਚਨ ਸੱਚ ਹੈ।
18 ਜਿਵੇਂ ਕਿ ਤੂੰ ਮੈਨੂੰ ਸੰਸਾਰ ਵਿੱਚ ਭੇਜਿਆ ਹੈ, ਮੈਂ ਵੀ ਉਨ੍ਹਾਂ ਨੂੰ ਸੰਸਾਰ ਵਿੱਚ ਭੇਜਿਆ ਹੈ।
19 ਮੈਂ ਉਹਨਾਂ ਲਈ ਆਪਣੇ ਆਪ ਨੂੰ ਪਵਿੱਤਰ ਕਰਦਾ ਹਾਂ, ਤਾਂ ਜੋ ਉਹ ਵੀ ਆਪਣੇ ਆਪ ਨੂੰ ਸੱਚਾਈ ਦੁਆਰਾ ਪਵਿੱਤਰ ਕਰ ਸਕਣ।
20 ਮੈਂ ਇਨ੍ਹਾਂ ਮਨੁੱਖਾਂ ਲਈ ਬੇਨਤੀ ਕਰਦਾ ਹਾਂ ਪਰ ਮੈਂ ਉਨ੍ਹਾਂ ਸਾਰੇ ਲੋਕਾਂ ਲਈ ਵੀ ਬੇਨਤੀ ਕਰਦਾ ਹਾਂ ਜੋ ਇਨ੍ਹਾਂ ਦੇ ਬਚਨ ਸੁਣ ਕੇ ਮੇਰੇ ਵਿੱਚ ਵਿਸ਼ਵਾਸ ਰੱਖਣਗੇ।
21 ਉਹ ਇੱਕ ਜੁੱਟ ਹੋ ਕੇ ਰਹਿਣ। ਜਿਵੇਂ ਹੇ ਪਿਤਾ ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ ਇਹ ਲੋਕ ਵੀ ਸਾਡੇ ਵਿੱਚ ਇੱਕ ਹੋ ਕੇ ਰਹਿਣ। ਇਸ ਤਰ੍ਹਾਂ ਸੰਸਾਰ ਵਿਸ਼ਵਾਸ ਕਰੇ ਕਿ ਤੂੰ ਮੈਨੂੰ ਭੇਜਿਆ ਹੈ।
22 ਮੈਂ ਉਨ੍ਹਾਂ ਨੂੰ ਉਹ ਵਡਿਆਈ ਦਿੱਤੀ ਹੈ ਜੋ ਤੂੰ ਮੈਨੂੰ ਦਿੱਤੀ ਹੈ ਤਾਂ ਜੋ ਉਹ ਇੱਕ ਹੋ ਸਕਣ। ਜਿਵੇਂ ਕਿ ਅਸੀਂ ਇੱਕ ਹਾਂ।
23 ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ। ਇਸ ਤਰੀਕੇ ਨਾਲ ਇਹ ਸਭ ਸਿੱਧ ਹੋਣ ਅਤੇ ਸੰਸਾਰ ਜਾਣ ਜਾਵੇਗਾ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ। ਅਤੇ ਤੂੰ ਉਨ੍ਹਾਂ ਨਾਲ ਪਿਆਰ ਕੀਤਾ ਹੈ। ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ।
24 “ਹੇ ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹੜੇ ਲੋਕ ਤੂੰ ਮੈਨੂੰ ਦਿੱਤੇ ਹਨ, ਜਿੱਥੇ ਮੈਂ ਹਾਂ ਉਹ ਉੱਥੇ ਹੋਣ ਤਾਂ ਜੋ ਉਹ ਵਡਿਆਈ ਵੇਖ ਸਕਣ ਜੋ ਤੂੰ ਮੈਨੂੰ ਦਿੱਤੀ ਹੈ। ਤੂੰ ਮੈਨੂੰ ਇਸ ਸੰਸਾਰ ਦੇ ਸਿਰਜਣ ਤੋਂ ਵੀ ਪਹਿਲਾਂ ਪਿਆਰ ਕੀਤਾ।
ਯੂਹੰਨਾ 17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ