Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 18

ਯੂਹੰਨਾ 18:27-32

Help us?
Click on verse(s) to share them!
27ਪਰ ਫ਼ਿਰ ਪਤਰਸ ਨੇ ਆਖਿਆ, “ਨਹੀਂ, ਮੈਂ ਉਸ ਦੇ ਨਾਲ ਨਹੀਂ ਸੀ!” ਅਤੇ ਉਸੇ ਸਮੇਂ ਕੁੱਕੜ ਨੇ ਬਾਂਗ ਦਿੱਤੀ।
28ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਹਿਰੀ ਚੋਂ ਰਾਜਪਾਲ ਦੇ ਮਹਿਲ ਵਿੱਚ ਲੈ ਗਏ। ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਹਿਰੀ ਦੇ ਅੰਦਰ ਨਹੀਂ ਗਏ। ਉਹ ਆਪਣੇ ਆਪ ਨੂੰ ਅਸ਼ੁੱਧ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਖਾਣਾ ਚਾਹੁੰਦੇ ਸਨ।
29ਇਸ ਲਈ ਪਿਲਾਤੁਸ ਉਨ੍ਹਾਂ ਕੋਲ ਬਾਹਰ ਆਇਆ ਅਤੇ ਪੁੱਛਿਆ, “ਤੁਸੀਂ ਇਸ ਮਨੁੱਖ ਉੱਤੇ ਕੀ ਦੋਸ਼ ਲਗਾਉਂਦੇ ਹੋ?”
30ਯਹੂਦੀਆਂ ਨੇ ਉੱਤਰ ਦਿੱਤਾ, “ਇਹ ਇੱਕ ਬੁਰਾ ਆਦਮੀ ਹੈ, ਇਸ ਕਰਕੇ ਅਸੀਂ ਇਸ ਨੂੰ ਤੇਰੇ ਕੋਲ ਲੈ ਕੇ ਆਏ ਹਾਂ।”
31ਪਿਲਾਤੁਸ ਨੇ ਯਹੂਦੀਆਂ ਨੂੰ ਆਖਿਆ, “ਤੁਸੀਂ ਯਹੂਦੀ ਆਪ ਇਸ ਨੂੰ ਲੈ ਜਾਵੋ ਅਤੇ ਆਪਣੀ ਬਿਵਸਥਾ ਅਨੁਸਾਰ ਇਸ ਦਾ ਨਿਆਂ ਕਰੋ।” ਯਹੂਦੀਆਂ ਨੇ ਉੱਤਰ ਦਿੱਤਾ, “ਪਰ ਸਾਨੂੰ ਕਿਸੇ ਨੂੰ ਮੌਤ ਦੀ ਸਜ਼ਾ ਦੇਣ ਦੀ ਆਗਿਆ ਨਹੀਂ ਹੈ।”
32ਜਿਵੇਂ ਯਿਸੂ ਨੇ ਆਪਣੀ ਮੌਤ ਬਾਰੇ ਪਹਿਲਾਂ ਕਿਹਾ ਸੀ, ਕਿ ਉਹ ਕਿਸ ਤਰ੍ਹਾਂ ਮਰੇਗਾ, ਉਸੇ ਨੂੰ ਪੂਰਾ ਹੋਣ ਲਈ ਉਹ ਵਾਪਰਿਆ।

Read ਯੂਹੰਨਾ 18ਯੂਹੰਨਾ 18
Compare ਯੂਹੰਨਾ 18:27-32ਯੂਹੰਨਾ 18:27-32