24 ਸਿਪਾਹੀਆਂ ਨੇ ਆਪਸ ਵਿੱਚ ਕਿਹਾ, “ਸਾਨੂੰ ਇਸ ਕੁੜਤੇ ਨੂੰ ਹਿੱਸਿਆਂ ਵਿੱਚ ਨਹੀਂ ਪਾੜਨਾ ਚਾਹੀਦਾ, ਸਗੋਂ ਅਸੀਂ ਪਰਚੀਆਂ ਪਾ ਕੇ ਵੇਖ ਲੈਂਦੇ ਹਾਂ ਇਹ ਕਿਸ ਦੇ ਹਿੱਸੇ ਆਉਂਦਾ ਹੈ।” ਇਹ ਇਸ ਲਈ ਹੋਇਆ ਤਾਂ ਜੋ ਪਵਿੱਤਰ ਗ੍ਰੰਥ ਦਾ ਬਚਨ ਪੂਰਾ ਹੋ ਸਕੇ। “ਉਨ੍ਹਾਂ ਮੇਰੇ ਕੱਪੜੇ ਵੀ ਆਪਸ ਵਿੱਚ ਵੰਡ ਲਏ ਅਤੇ ਮੇਰੇ ਲਿਬਾਸ ਉੱਤੇ ਪਰਚੀਆਂ ਸੁੱਟਦੇ ਹਨ।” ਤਦ ਸਿਪਾਹੀ ਨੇ ਇਹ ਕੀਤਾ।
25 ਯਿਸੂ ਦੀ ਮਾਤਾ ਉਸ ਦੀ ਸਲੀਬ ਦੇ ਕੋਲ ਖੜ੍ਹੀ ਸੀ। ਉਸ ਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖੜ੍ਹੀਆਂ ਸਨ।
26 ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ ਅਤੇ ਜਿਸ ਚੇਲੇ ਨੂੰ ਬਹੁਤ ਪਿਆਰ ਕਰਦਾ ਸੀ, ਉਹ ਵੀ ਉੱਥੇ ਹੀ ਖੜ੍ਹਾ ਸੀ ਤਾਂ ਉਸ ਨੇ ਆਪਣੀ ਮਾਤਾ ਨੂੰ ਕਿਹਾ, “ਹੇ ਔਰਤ! ਇਹ ਰਿਹਾ ਤੇਰਾ ਪੁੱਤਰ।”
27 ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਇਹ ਤੇਰੀ ਮਾਤਾ ਹੈ।” ਤਾਂ ਇਸ ਤੋਂ ਬਾਅਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਲੈ ਗਿਆ।
28 ਯਿਸੂ ਜਾਣਦਾ ਸੀ ਕਿ ਸਭ ਕੁਝ ਪੂਰਾ ਹੋ ਚੁੱਕਿਆ ਹੈ। ਇਸ ਲਈ ਪਵਿੱਤਰ ਗ੍ਰੰਥ ਵਿੱਚ ਜੋ ਲਿਖਿਆ ਹੈ ਉਸ ਨੂੰ ਪੂਰਾ ਕਰਨ ਲਈ ਉਸ ਨੇ ਆਖਿਆ, “ਮੈਂ ਪਿਆਸਾ ਹਾਂ।”