Text copied!
Bibles in Panjabi

ਯੂਹੰਨਾ 19:35-40 in Panjabi

Help us?

ਯੂਹੰਨਾ 19:35-40 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

35 (ਜਿਸ ਨੇ ਇਹ ਸਭ ਵੇਖਿਆ ਗਵਾਹੀ ਦਿੱਤੀ ਅਤੇ ਉਸ ਦੀ ਗਵਾਹੀ ਸੱਚੀ ਹੈ, ਉਹ ਜਾਣਦਾ ਹੈ ਜੋ ਉਹ ਕਹਿ ਰਿਹਾ, ਸੱਚ ਹੈ। ਉਸ ਨੇ ਗਵਾਹੀ ਦਿੱਤੀ ਤਾਂ ਜੋ ਤੁਸੀਂ ਵੀ ਵਿਸ਼ਵਾਸ ਕਰੋ)
36 ਪਵਿੱਤਰ ਗ੍ਰੰਥ ਦੀ ਇਹ ਲਿਖਤ ਪੂਰੀ ਹੋਈ ਇਸ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋੜੀ ਜਾਵੇਗੀ।”
37 ਅਤੇ ਦੂਜੀ ਲਿਖਤ ਆਖਦੀ ਹੈ, “ਲੋਕ ਉਸ ਵਿਅਕਤੀ ਨੂੰ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਵਿੰਨ੍ਹਿਆ ਸੀ।”
38 ਇਸ ਤੋਂ ਬਾਅਦ ਅਰਿਮਥੇਆ ਦੇ ਯੂਸੁਫ਼ ਨੇ ਪਿਲਾਤੁਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਲਈ ਬੇਨਤੀ ਕੀਤੀ। ਕਿਉਂਕਿ ਯੂਸੁਫ਼ ਯਹੂਦੀਆਂ ਤੋਂ ਡਰਦਾ ਸੀ, ਉਹ ਯਿਸੂ ਦਾ ਗੁਪਤ ਚੇਲਾ ਸੀ। ਪਿਲਾਤੁਸ ਨੇ ਉਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਦੀ ਆਗਿਆ ਦੇ ਦਿੱਤੀ ਤਾਂ ਯੂਸੁਫ਼ ਆਇਆ ਅਤੇ ਯਿਸੂ ਦੀ ਲਾਸ਼ ਨੂੰ ਉੱਥੋਂ ਲੈ ਗਿਆ।
39 ਨਿਕੋਦਿਮੁਸ ਯੂਸੁਫ਼ ਦੇ ਨਾਲ ਗਿਆ। ਨਿਕੋਦਿਮੁਸ ਉਹੀ ਸੀ ਜਿਹੜਾ ਇੱਕ ਵਾਰ ਰਾਤ ਨੂੰ ਯਿਸੂ ਕੋਲ ਗਿਆ ਸੀ। ਉਹ ਆਪਣੇ ਨਾਲ ਪੰਜਾਹ ਕੁ ਸੇਰ ਦੇ ਕਰੀਬ ਗੰਧਰਸ ਨਾਲ ਰਲੇ ਊਦ ਲਿਆਇਆ।
40 ਇਨ੍ਹਾਂ ਦੋਹਾਂ ਆਦਮੀਆਂ ਨੇ ਯਿਸੂ ਦੀ ਲਾਸ਼ ਚੁੱਕੀ ਅਤੇ ਯਹੂਦੀਆਂ ਦੇ ਦਫ਼ਨਾਉਣ ਦੇ ਰੀਤ ਮੁਤਾਬਕ ਸਮੱਗਰੀ ਪਾ ਕੇ ਇੱਕ ਪਤਲੇ ਕੱਪੜੇ ਨਾਲ ਉਸ ਦੇ ਸਰੀਰ ਨੂੰ ਲਪੇਟਿਆ।
ਯੂਹੰਨਾ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ