7 ਯਹੂਦੀਆਂ ਨੇ ਉੱਤਰ ਦਿੱਤਾ, “ਸਾਡੇ ਕੋਲ ਬਿਵਸਥਾ ਹੈ ਅਤੇ ਉਸ ਅਨੁਸਾਰ ਇਹ ਮਰਨ ਯੋਗ ਹੈ ਕਿਉਂਕਿ ਇਸ ਨੇ ਇਹ ਆਖਿਆ ਹੈ ਕਿ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।”
8 ਜਦ ਪਿਲਾਤੁਸ ਨੇ ਇਹ ਗੱਲ ਸੁਣੀ ਤਾਂ ਉਹ ਹੋਰ ਵੀ ਡਰ ਗਿਆ।
9 ਉਹ ਮੁੜ ਕਚਹਿਰੀ ਨੂੰ ਗਿਆ ਅਤੇ ਯਿਸੂ ਨੂੰ ਆਖਿਆ, “ਤੂੰ ਕਿੱਥੋਂ ਆਇਆ ਹੈਂ?” ਪਰ ਯਿਸੂ ਨੇ ਉਸ ਨੂੰ ਕੋਈ ਜ਼ਵਾਬ ਨਾ ਦਿੱਤਾ।
10 ਪਿਲਾਤੁਸ ਨੇ ਕਿਹਾ, “ਕੀ ਤੂੰ ਮੇਰੇ ਨਾਲ ਬੋਲਦਾ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਸ਼ਕਤੀ ਹੈ ਕਿ ਮੈਂ ਭਾਵੇਂ ਤੈਨੂੰ ਛੱਡ ਦੇਵਾਂ ਤੇ ਭਾਵੇਂ ਸਲੀਬ ਤੇ ਦੇਵਾਂ?”