Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 1

ਯੂਹੰਨਾ 1:12-24

Help us?
Click on verse(s) to share them!
12ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ।
13ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ।
14ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।
15ਯੂਹੰਨਾ ਨੇ ਉਸ ਦੇ ਬਾਰੇ ਗਵਾਹੀ ਦਿੱਤੀ ਅਤੇ ਆਖਿਆ, “ਇਹ ਉਹੀ ਹੈ ਜਿਸ ਬਾਰੇ ਮੈਂ ਦੱਸ ਰਿਹਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਉਹ ਜਿਹੜਾ ਮੇਰੇ ਤੋਂ ਬਾਅਦ ਆਵੇਗਾ, ਉਹ ਮੇਰੇ ਨਾਲੋਂ ਵੀ ਮਹਾਨ ਹੈ। ਉਹ ਮੇਰੇ ਤੋਂ ਵੀ ਪਹਿਲਾਂ ਸੀ।”
16ਉਸ ਦੀ ਭਰਪੂਰੀ ਤੋਂ ਅਸੀਂ ਬੇਹੱਦ ਕਿਰਪਾ ਪਾਈ l
17ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ।
18ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੀ ਗੋਦ ਵਿੱਚ ਹੈ, ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ।
19ਯਰੂਸ਼ਲਮ ਦੇ ਯਹੂਦੀਆਂ ਨੇ ਕੁਝ ਜਾਜਕਾਂ ਤੇ ਲੇਵੀਆਂ ਨੂੰ ਯੂਹੰਨਾ ਕੋਲ ਭੇਜਿਆ। ਯਹੂਦੀਆਂ ਨੇ ਉਨ੍ਹਾਂ ਨੂੰ ਇਹ ਪੁੱਛਣ ਲਈ ਭੇਜਿਆ, “ਤੂੰ ਕੌਣ ਹੈਂ।”
20ਯੂਹੰਨਾ ਸੱਚ ਬੋਲਿਆ ਉਸ ਨੇ ਉੱਤਰ ਦੇਣ ਤੋਂ ਇੰਨਕਾਰ ਨਾ ਕੀਤਾ। ਉਸ ਨੇ ਸਾਫ਼-ਸਾਫ਼ ਆਖਿਆ, “ਮੈਂ ਮਸੀਹ ਨਹੀਂ ਹਾਂ।”
21ਯਹੂਦੀਆਂ ਨੇ ਯੂਹੰਨਾ ਨੂੰ ਪੁੱਛਿਆ, “ਫਿਰ ਤੂੰ ਕੌਣ ਹੈਂ? ਕੀ ਤੂੰ ਏਲੀਯਾਹ ਹੈਂ?” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ ਮੈਂ ਏਲੀਯਾਹ ਨਹੀਂ ਹਾਂ।” ਯਹੂਦੀਆਂ ਨੇ ਪੁੱਛਿਆ, “ਕੀ ਤੂੰ ਨਬੀ ਹੈ?” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ,।”
22ਤਾਂ ਯਹੂਦੀਆਂ ਨੇ ਪੁੱਛਿਆ, “ਫਿਰ ਤੂੰ ਕੌਣ ਹੈਂ? ਸਾਨੂੰ ਆਪਣੇ ਬਾਰੇ ਦੱਸ। ਸਾਨੂੰ ਜ਼ਵਾਬ ਦੇ ਤਾਂ ਕਿ ਅਸੀਂ ਉਨ੍ਹਾਂ ਨੂੰ ਦੱਸ ਸਕੀਏ, ਜਿਨ੍ਹਾਂ ਨੇ ਸਾਨੂੰ ਭੇਜਿਆ ਹੈ। ਤੂੰ ਆਪਣੇ ਬਾਰੇ ਕੀ ਆਖਦਾ ਹੈਂ?”
23ਯੂਹੰਨਾ ਨੇ ਉਨ੍ਹਾਂ ਨੂੰ ਨਬੀ ਯਸਾਯਾਹ ਦੇ ਸ਼ਬਦ ਆਖੇ: “ਮੈਂ ਉਜਾੜ ਵਿੱਚ ਹੋਕਾ ਦੇਣ ਵਾਲੇ ਦੀ ਅਵਾਜ਼ ਹਾਂ: ਪ੍ਰਭੂ ਲਈ ਸਿੱਧਾ ਰਾਹ ਤਿਆਰ ਕਰੋ।”
24ਇਹ ਯਹੂਦੀ ਫ਼ਰੀਸੀਆਂ ਵੱਲੋਂ ਭੇਜੇ ਹੋਏ ਸਨ।

Read ਯੂਹੰਨਾ 1ਯੂਹੰਨਾ 1
Compare ਯੂਹੰਨਾ 1:12-24ਯੂਹੰਨਾ 1:12-24