Text copied!
Bibles in Panjabi

ਯੂਹੰਨਾ 1:19-37 in Panjabi

Help us?

ਯੂਹੰਨਾ 1:19-37 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਯਰੂਸ਼ਲਮ ਦੇ ਯਹੂਦੀਆਂ ਨੇ ਕੁਝ ਜਾਜਕਾਂ ਤੇ ਲੇਵੀਆਂ ਨੂੰ ਯੂਹੰਨਾ ਕੋਲ ਭੇਜਿਆ। ਯਹੂਦੀਆਂ ਨੇ ਉਨ੍ਹਾਂ ਨੂੰ ਇਹ ਪੁੱਛਣ ਲਈ ਭੇਜਿਆ, “ਤੂੰ ਕੌਣ ਹੈਂ।”
20 ਯੂਹੰਨਾ ਸੱਚ ਬੋਲਿਆ ਉਸ ਨੇ ਉੱਤਰ ਦੇਣ ਤੋਂ ਇੰਨਕਾਰ ਨਾ ਕੀਤਾ। ਉਸ ਨੇ ਸਾਫ਼-ਸਾਫ਼ ਆਖਿਆ, “ਮੈਂ ਮਸੀਹ ਨਹੀਂ ਹਾਂ।”
21 ਯਹੂਦੀਆਂ ਨੇ ਯੂਹੰਨਾ ਨੂੰ ਪੁੱਛਿਆ, “ਫਿਰ ਤੂੰ ਕੌਣ ਹੈਂ? ਕੀ ਤੂੰ ਏਲੀਯਾਹ ਹੈਂ?” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ ਮੈਂ ਏਲੀਯਾਹ ਨਹੀਂ ਹਾਂ।” ਯਹੂਦੀਆਂ ਨੇ ਪੁੱਛਿਆ, “ਕੀ ਤੂੰ ਨਬੀ ਹੈ?” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ,।”
22 ਤਾਂ ਯਹੂਦੀਆਂ ਨੇ ਪੁੱਛਿਆ, “ਫਿਰ ਤੂੰ ਕੌਣ ਹੈਂ? ਸਾਨੂੰ ਆਪਣੇ ਬਾਰੇ ਦੱਸ। ਸਾਨੂੰ ਜ਼ਵਾਬ ਦੇ ਤਾਂ ਕਿ ਅਸੀਂ ਉਨ੍ਹਾਂ ਨੂੰ ਦੱਸ ਸਕੀਏ, ਜਿਨ੍ਹਾਂ ਨੇ ਸਾਨੂੰ ਭੇਜਿਆ ਹੈ। ਤੂੰ ਆਪਣੇ ਬਾਰੇ ਕੀ ਆਖਦਾ ਹੈਂ?”
23 ਯੂਹੰਨਾ ਨੇ ਉਨ੍ਹਾਂ ਨੂੰ ਨਬੀ ਯਸਾਯਾਹ ਦੇ ਸ਼ਬਦ ਆਖੇ: “ਮੈਂ ਉਜਾੜ ਵਿੱਚ ਹੋਕਾ ਦੇਣ ਵਾਲੇ ਦੀ ਅਵਾਜ਼ ਹਾਂ: ਪ੍ਰਭੂ ਲਈ ਸਿੱਧਾ ਰਾਹ ਤਿਆਰ ਕਰੋ।”
24 ਇਹ ਯਹੂਦੀ ਫ਼ਰੀਸੀਆਂ ਵੱਲੋਂ ਭੇਜੇ ਹੋਏ ਸਨ।
25 ਉਨ੍ਹਾਂ ਨੇ ਉਸ ਨੂੰ ਪੁੱਛਿਆ, “ਤੂੰ ਆਖਦਾ ਹੈਂ ਕਿ ਤੂੰ ਮਸੀਹ ਨਹੀਂ ਹੈ।” ਤੂੰ ਆਖਦਾ ਹੈਂ ਕਿ “ਤੂੰ ਏਲੀਯਾਹ ਨਹੀਂ ਹੈ ਅਤੇ ਨਾ ਹੀ ਨਬੀ। ਫਿਰ ਤੂੰ ਲੋਕਾਂ ਨੂੰ ਬਪਤਿਸਮਾ ਕਿਉਂ ਦਿੰਦਾ ਹੈ?”
26 ਯੂਹੰਨਾ ਨੇ ਉੱਤਰ ਦਿੱਤਾ, “ਮੈਂ ਲੋਕਾਂ ਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਕੋਈ ਇੱਕ ਹੈ ਜੋ ਤੁਹਾਡੇ ਵਿੱਚ ਖੜ੍ਹਾ ਹੈ, ਜਿਸ ਨੂੰ ਤੁਸੀਂ ਨਹੀਂ ਪਛਾਣਦੇ।
27 ਉਹ ਉਹੀ ਹੈ ਜੋ ਮੇਰੇ ਮਗਰੋਂ ਆਵੇਗਾ। ਮੈਂ ਉਸ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।”
28 ਇਹ ਸਭ ਗੱਲਾਂ ਬੈਤਅਨੀਆ ਵਿੱਚ ਯਰਦਨ ਦਰਿਆ ਦੇ ਪਾਰ ਹੋਈਆਂ। ਉੱਥੇ ਯੂਹੰਨਾ ਲੋਕਾਂ ਨੂੰ ਬਪਤਿਸਮਾ ਦਿੰਦਾ ਸੀ।
29 ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।”
30 ਮੈਂ ਉਸ ਬਾਰੇ ਹੀ ਗੱਲ ਕਰ ਰਿਹਾ ਸੀ ਜਦੋਂ ਮੈਂ ਆਖਿਆ ਸੀ “ਇੱਕ ਮਨੁੱਖ ਮੇਰੇ ਬਾਅਦ ਆਵੇਗਾ ਤੇ ਉਹ ਮੇਰੇ ਤੋਂ ਵੀ ਮਹਾਨ ਹੈ, ਕਿਉਂਕਿ ਉਹ ਮੇਰੇ ਤੋਂ ਵੀ ਪਹਿਲਾਂ ਸੀ।
31 ਮੈਂ ਨਹੀਂ ਜਾਣਦਾ ਸੀ ਉਹ ਕੌਣ ਹੈ। ਪਰ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਣ ਲਈ ਆਇਆ ਹਾਂ ਤਾਂ ਜੋ ਇਸਰਾਏਲ ਉਸ ਬਾਰੇ ਜਾਣ ਸਕੇ।”
32 ਯੂਹੰਨਾ ਨੇ ਗਵਾਹੀ ਦੇ ਕੇ ਆਖਿਆ, ਮੈਂ ਆਤਮਾ ਨੂੰ ਸਵਰਗ ਤੋਂ ਘੁੱਗੀ ਦੀ ਤਰ੍ਹਾਂ ਉੱਤਰਦਿਆਂ ਅਤੇ ਉਸ ਉੱਪਰ ਠਹਿਰਿਆ ਵੇਖਿਆ।
33 “ਮੈਂ ਵੀ ਨਹੀਂ ਜਾਣਦਾ ਸੀ ਕਿ ਮਸੀਹ ਕੌਣ ਹੈ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਠਹਿਰਦਿਆਂ ਵੇਖੇਂਗਾ ਤੇ ਉਹ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ
34 ਮੈਂ ਗਵਾਹੀ ਦਿੰਦਾ ਹਾਂ ਕਿ ਉਹੀ ਪਰਮੇਸ਼ੁਰ ਦਾ ਪੁੱਤਰ ਹੈ।”
35 ਅਗਲੇ ਦਿਨ ਯੂਹੰਨਾ ਫ਼ੇਰ ਉੱਥੇ ਹੀ ਖੜ੍ਹਾ ਸੀ। ਯੂਹੰਨਾ ਦੇ ਨਾਲ ਉਸ ਦੇ ਦੋ ਚੇਲੇ ਸਨ।
36 ਯੂਹੰਨਾ ਨੇ ਯਿਸੂ ਨੂੰ ਵੇਖ ਕੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ।”
37 ਉਨ੍ਹਾਂ ਦੋਹਾਂ ਚੇਲਿਆਂ ਨੇ, ਜੋ ਯੂਹੰਨਾ ਆਖ ਰਿਹਾ ਸੀ, ਸੁਣਿਆ ਅਤੇ ਉਹ ਯਿਸੂ ਦੇ ਮਗਰ ਤੁਰ ਪਏ।
ਯੂਹੰਨਾ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ