Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 1

ਯੂਹੰਨਾ 1:27-50

Help us?
Click on verse(s) to share them!
27ਉਹ ਉਹੀ ਹੈ ਜੋ ਮੇਰੇ ਮਗਰੋਂ ਆਵੇਗਾ। ਮੈਂ ਉਸ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।”
28ਇਹ ਸਭ ਗੱਲਾਂ ਬੈਤਅਨੀਆ ਵਿੱਚ ਯਰਦਨ ਦਰਿਆ ਦੇ ਪਾਰ ਹੋਈਆਂ। ਉੱਥੇ ਯੂਹੰਨਾ ਲੋਕਾਂ ਨੂੰ ਬਪਤਿਸਮਾ ਦਿੰਦਾ ਸੀ।
29ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।”
30ਮੈਂ ਉਸ ਬਾਰੇ ਹੀ ਗੱਲ ਕਰ ਰਿਹਾ ਸੀ ਜਦੋਂ ਮੈਂ ਆਖਿਆ ਸੀ “ਇੱਕ ਮਨੁੱਖ ਮੇਰੇ ਬਾਅਦ ਆਵੇਗਾ ਤੇ ਉਹ ਮੇਰੇ ਤੋਂ ਵੀ ਮਹਾਨ ਹੈ, ਕਿਉਂਕਿ ਉਹ ਮੇਰੇ ਤੋਂ ਵੀ ਪਹਿਲਾਂ ਸੀ।
31ਮੈਂ ਨਹੀਂ ਜਾਣਦਾ ਸੀ ਉਹ ਕੌਣ ਹੈ। ਪਰ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਣ ਲਈ ਆਇਆ ਹਾਂ ਤਾਂ ਜੋ ਇਸਰਾਏਲ ਉਸ ਬਾਰੇ ਜਾਣ ਸਕੇ।”
32ਯੂਹੰਨਾ ਨੇ ਗਵਾਹੀ ਦੇ ਕੇ ਆਖਿਆ, ਮੈਂ ਆਤਮਾ ਨੂੰ ਸਵਰਗ ਤੋਂ ਘੁੱਗੀ ਦੀ ਤਰ੍ਹਾਂ ਉੱਤਰਦਿਆਂ ਅਤੇ ਉਸ ਉੱਪਰ ਠਹਿਰਿਆ ਵੇਖਿਆ।
33“ਮੈਂ ਵੀ ਨਹੀਂ ਜਾਣਦਾ ਸੀ ਕਿ ਮਸੀਹ ਕੌਣ ਹੈ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਠਹਿਰਦਿਆਂ ਵੇਖੇਂਗਾ ਤੇ ਉਹ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ
34ਮੈਂ ਗਵਾਹੀ ਦਿੰਦਾ ਹਾਂ ਕਿ ਉਹੀ ਪਰਮੇਸ਼ੁਰ ਦਾ ਪੁੱਤਰ ਹੈ।”
35ਅਗਲੇ ਦਿਨ ਯੂਹੰਨਾ ਫ਼ੇਰ ਉੱਥੇ ਹੀ ਖੜ੍ਹਾ ਸੀ। ਯੂਹੰਨਾ ਦੇ ਨਾਲ ਉਸ ਦੇ ਦੋ ਚੇਲੇ ਸਨ।
36ਯੂਹੰਨਾ ਨੇ ਯਿਸੂ ਨੂੰ ਵੇਖ ਕੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ।”
37ਉਨ੍ਹਾਂ ਦੋਹਾਂ ਚੇਲਿਆਂ ਨੇ, ਜੋ ਯੂਹੰਨਾ ਆਖ ਰਿਹਾ ਸੀ, ਸੁਣਿਆ ਅਤੇ ਉਹ ਯਿਸੂ ਦੇ ਮਗਰ ਤੁਰ ਪਏ।
38ਯਿਸੂ ਨੇ ਉਨ੍ਹਾਂ ਨੂੰ ਮਗਰ ਆਉਂਦਿਆ ਵੇਖਿਆ ਅਤੇ ਮੁੜ ਕੇ ਆਖਿਆ, “ਤੁਸੀਂ ਕੀ ਚਾਹੁੰਦੇ ਹੋ?” ਉਨ੍ਹਾਂ ਦੋਹਾਂ ਨੇ ਆਖਿਆ, “ਹੇ ਰੱਬੀ, ‘ਰੱਬੀ’ ਦਾ ਅਰਥ ਹੈ ‘ਗੁਰੂ’ ਤੁਸੀਂ ਕਿੱਥੇ ਠਹਿਰੇ ਹੋ?”
39ਯਿਸੂ ਨੇ ਉੱਤਰ ਦਿੱਤਾ, “ਆਓ ਅਤੇ ਵੇਖੋ।” ਸੋ ਉਹ ਦੋਵੇਂ ਯਿਸੂ ਦੇ ਨਾਲ ਗਏ। ਉਨ੍ਹਾਂ ਨੇ ਥਾਂ ਵੇਖੀ ਜਿੱਥੇ ਯਿਸੂ ਰਹਿ ਰਿਹਾ ਸੀ। ਉਸ ਦਿਨ ਉਹ ਉੱਥੇ ਯਿਸੂ ਦੇ ਨਾਲ ਹੀ ਰਹੇ। ਇਹ ਚਾਰ ਕੁ ਵਜੇ ਦਾ ਸਮਾਂ ਸੀ।
40ਇਨ੍ਹਾਂ ਦੋਹਾਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਣਨ ਤੋਂ ਬਾਅਦ ਯਿਸੂ ਦੇ ਮਗਰ ਹੋ ਤੁਰੇ। ਇਨ੍ਹਾਂ ਵਿੱਚੋਂ ਇੱਕ ਦਾ ਨਾਮ ਅੰਦ੍ਰਿਯਾਸ ਸੀ। ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ।
41ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭਿਆ ਤੇ ਫ਼ਿਰ ਉਸ ਨੇ ਆਖਿਆ, “ਅਸੀਂ ਮਸੀਹ ਨੂੰ ਲੱਭ ਲਿਆ ਹੈ।” “ਮਸੀਹ” ਮਤਲਬ “ਮਸੀਹਾ”
42ਅੰਦ੍ਰਿਯਾਸ ਸ਼ਮਊਨ ਨੂੰ ਯਿਸੂ ਕੋਲ ਲੈ ਆਇਆ। ਯਿਸੂ ਨੇ ਸ਼ਮਊਨ ਨੂੰ ਵੇਖਿਆ ਤੇ ਆਖਿਆ ਤੂੰ ਯੂਹੰਨਾ ਦਾ ਪੁੱਤਰ ਸ਼ਮਊਨ ਹੈਂ, ਤੂੰ ਕੇਫ਼ਾਸ ਅਖਵਾਵੇਗਾ “ਕੇਫ਼ਾਸ” ਦਾ ਭਾਵ ਹੈ “ਪਤਰਸ”।
43ਅਗਲੇ ਦਿਨ ਯਿਸੂ ਨੇ ਚਾਹਿਆ ਕਿ ਉਹ ਗਲੀਲ ਜਾਵੇ। ਉਸ ਨੇ ਫ਼ਿਲਿਪੁੱਸ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਮੇਰੇ ਮਗਰ ਚੱਲ।”
44ਫ਼ਿਲਿਪੁੱਸ ਬੈਤਸੈਦੇ ਦਾ ਸੀ। ਉੱਥੋਂ ਦੇ ਹੀ ਅੰਦ੍ਰਿਯਾਸ ਤੇ ਪਤਰਸ ਸਨ।
45ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਬਿਵਸਥਾ ਵਿੱਚ ਜੋ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸ ਨੂੰ ਲੱਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਅਤੇ ਉਹ ਨਾਸਰਤ ਦਾ ਹੈ।”
46ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚੋਂ ਕੋਈ ਉੱਤਮ ਚੀਜ਼ ਨਿੱਕਲ ਸਕਦੀ ਹੈ?” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ”
47ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।”
48ਨਥਾਨਿਏਲ ਨੇ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਉਸ ਵੇਲੇ ਵੇਖ ਲਿਆ ਸੀ, ਜਦੋਂ ਤੂੰ ਹੰਜ਼ੀਰ ਦੇ ਰੁੱਖ ਥੱਲੇ ਸੀ। ਜਦੋਂ ਤੈਨੂੰ ਫ਼ਿਲਿਪੁੱਸ ਨੇ ਮੇਰੇ ਬਾਰੇ ਦੱਸਿਆ।”
49ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।”
50ਯਿਸੂ ਨੇ ਨਥਾਨਿਏਲ ਨੂੰ ਆਖਿਆ, “ਤੂੰ ਇਸ ਲਈ ਵਿਸ਼ਵਾਸ ਕਰਦਾ ਹੈਂ ਕਿ ਪਹਿਲਾਂ ਹੀ ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੈਨੂੰ ਹੰਜ਼ੀਰ ਦੇ ਰੁੱਖ ਥੱਲੇ ਵੇਖਿਆ ਸੀ। ਪਰ ਤੂੰ ਇਸ ਤੋਂ ਵੀ ਵੱਡੀਆਂ ਗੱਲਾਂ ਦੇਖੇਂਗਾ!”

Read ਯੂਹੰਨਾ 1ਯੂਹੰਨਾ 1
Compare ਯੂਹੰਨਾ 1:27-50ਯੂਹੰਨਾ 1:27-50