Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 1

ਯੂਹੰਨਾ 1:39-51

Help us?
Click on verse(s) to share them!
39ਯਿਸੂ ਨੇ ਉੱਤਰ ਦਿੱਤਾ, “ਆਓ ਅਤੇ ਵੇਖੋ।” ਸੋ ਉਹ ਦੋਵੇਂ ਯਿਸੂ ਦੇ ਨਾਲ ਗਏ। ਉਨ੍ਹਾਂ ਨੇ ਥਾਂ ਵੇਖੀ ਜਿੱਥੇ ਯਿਸੂ ਰਹਿ ਰਿਹਾ ਸੀ। ਉਸ ਦਿਨ ਉਹ ਉੱਥੇ ਯਿਸੂ ਦੇ ਨਾਲ ਹੀ ਰਹੇ। ਇਹ ਚਾਰ ਕੁ ਵਜੇ ਦਾ ਸਮਾਂ ਸੀ।
40ਇਨ੍ਹਾਂ ਦੋਹਾਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਣਨ ਤੋਂ ਬਾਅਦ ਯਿਸੂ ਦੇ ਮਗਰ ਹੋ ਤੁਰੇ। ਇਨ੍ਹਾਂ ਵਿੱਚੋਂ ਇੱਕ ਦਾ ਨਾਮ ਅੰਦ੍ਰਿਯਾਸ ਸੀ। ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ।
41ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭਿਆ ਤੇ ਫ਼ਿਰ ਉਸ ਨੇ ਆਖਿਆ, “ਅਸੀਂ ਮਸੀਹ ਨੂੰ ਲੱਭ ਲਿਆ ਹੈ।” “ਮਸੀਹ” ਮਤਲਬ “ਮਸੀਹਾ”
42ਅੰਦ੍ਰਿਯਾਸ ਸ਼ਮਊਨ ਨੂੰ ਯਿਸੂ ਕੋਲ ਲੈ ਆਇਆ। ਯਿਸੂ ਨੇ ਸ਼ਮਊਨ ਨੂੰ ਵੇਖਿਆ ਤੇ ਆਖਿਆ ਤੂੰ ਯੂਹੰਨਾ ਦਾ ਪੁੱਤਰ ਸ਼ਮਊਨ ਹੈਂ, ਤੂੰ ਕੇਫ਼ਾਸ ਅਖਵਾਵੇਗਾ “ਕੇਫ਼ਾਸ” ਦਾ ਭਾਵ ਹੈ “ਪਤਰਸ”।
43ਅਗਲੇ ਦਿਨ ਯਿਸੂ ਨੇ ਚਾਹਿਆ ਕਿ ਉਹ ਗਲੀਲ ਜਾਵੇ। ਉਸ ਨੇ ਫ਼ਿਲਿਪੁੱਸ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਮੇਰੇ ਮਗਰ ਚੱਲ।”
44ਫ਼ਿਲਿਪੁੱਸ ਬੈਤਸੈਦੇ ਦਾ ਸੀ। ਉੱਥੋਂ ਦੇ ਹੀ ਅੰਦ੍ਰਿਯਾਸ ਤੇ ਪਤਰਸ ਸਨ।
45ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਬਿਵਸਥਾ ਵਿੱਚ ਜੋ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸ ਨੂੰ ਲੱਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਅਤੇ ਉਹ ਨਾਸਰਤ ਦਾ ਹੈ।”
46ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚੋਂ ਕੋਈ ਉੱਤਮ ਚੀਜ਼ ਨਿੱਕਲ ਸਕਦੀ ਹੈ?” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ”
47ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।”
48ਨਥਾਨਿਏਲ ਨੇ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਉਸ ਵੇਲੇ ਵੇਖ ਲਿਆ ਸੀ, ਜਦੋਂ ਤੂੰ ਹੰਜ਼ੀਰ ਦੇ ਰੁੱਖ ਥੱਲੇ ਸੀ। ਜਦੋਂ ਤੈਨੂੰ ਫ਼ਿਲਿਪੁੱਸ ਨੇ ਮੇਰੇ ਬਾਰੇ ਦੱਸਿਆ।”
49ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।”
50ਯਿਸੂ ਨੇ ਨਥਾਨਿਏਲ ਨੂੰ ਆਖਿਆ, “ਤੂੰ ਇਸ ਲਈ ਵਿਸ਼ਵਾਸ ਕਰਦਾ ਹੈਂ ਕਿ ਪਹਿਲਾਂ ਹੀ ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੈਨੂੰ ਹੰਜ਼ੀਰ ਦੇ ਰੁੱਖ ਥੱਲੇ ਵੇਖਿਆ ਸੀ। ਪਰ ਤੂੰ ਇਸ ਤੋਂ ਵੀ ਵੱਡੀਆਂ ਗੱਲਾਂ ਦੇਖੇਂਗਾ!”
51ਯਿਸੂ ਨੇ ਉਸ ਨੂੰ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁੱਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚੜਦੇ ਅਤੇ ਉੱਤਰਦੇ ਵੇਖੋਂਗੇ।”

Read ਯੂਹੰਨਾ 1ਯੂਹੰਨਾ 1
Compare ਯੂਹੰਨਾ 1:39-51ਯੂਹੰਨਾ 1:39-51