Text copied!
Bibles in Panjabi

ਯੂਹੰਨਾ 1:39-51 in Panjabi

Help us?

ਯੂਹੰਨਾ 1:39-51 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

39 ਯਿਸੂ ਨੇ ਉੱਤਰ ਦਿੱਤਾ, “ਆਓ ਅਤੇ ਵੇਖੋ।” ਸੋ ਉਹ ਦੋਵੇਂ ਯਿਸੂ ਦੇ ਨਾਲ ਗਏ। ਉਨ੍ਹਾਂ ਨੇ ਥਾਂ ਵੇਖੀ ਜਿੱਥੇ ਯਿਸੂ ਰਹਿ ਰਿਹਾ ਸੀ। ਉਸ ਦਿਨ ਉਹ ਉੱਥੇ ਯਿਸੂ ਦੇ ਨਾਲ ਹੀ ਰਹੇ। ਇਹ ਚਾਰ ਕੁ ਵਜੇ ਦਾ ਸਮਾਂ ਸੀ।
40 ਇਨ੍ਹਾਂ ਦੋਹਾਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਣਨ ਤੋਂ ਬਾਅਦ ਯਿਸੂ ਦੇ ਮਗਰ ਹੋ ਤੁਰੇ। ਇਨ੍ਹਾਂ ਵਿੱਚੋਂ ਇੱਕ ਦਾ ਨਾਮ ਅੰਦ੍ਰਿਯਾਸ ਸੀ। ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ।
41 ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭਿਆ ਤੇ ਫ਼ਿਰ ਉਸ ਨੇ ਆਖਿਆ, “ਅਸੀਂ ਮਸੀਹ ਨੂੰ ਲੱਭ ਲਿਆ ਹੈ।” “ਮਸੀਹ” ਮਤਲਬ “ਮਸੀਹਾ”
42 ਅੰਦ੍ਰਿਯਾਸ ਸ਼ਮਊਨ ਨੂੰ ਯਿਸੂ ਕੋਲ ਲੈ ਆਇਆ। ਯਿਸੂ ਨੇ ਸ਼ਮਊਨ ਨੂੰ ਵੇਖਿਆ ਤੇ ਆਖਿਆ ਤੂੰ ਯੂਹੰਨਾ ਦਾ ਪੁੱਤਰ ਸ਼ਮਊਨ ਹੈਂ, ਤੂੰ ਕੇਫ਼ਾਸ ਅਖਵਾਵੇਗਾ “ਕੇਫ਼ਾਸ” ਦਾ ਭਾਵ ਹੈ “ਪਤਰਸ”।
43 ਅਗਲੇ ਦਿਨ ਯਿਸੂ ਨੇ ਚਾਹਿਆ ਕਿ ਉਹ ਗਲੀਲ ਜਾਵੇ। ਉਸ ਨੇ ਫ਼ਿਲਿਪੁੱਸ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਮੇਰੇ ਮਗਰ ਚੱਲ।”
44 ਫ਼ਿਲਿਪੁੱਸ ਬੈਤਸੈਦੇ ਦਾ ਸੀ। ਉੱਥੋਂ ਦੇ ਹੀ ਅੰਦ੍ਰਿਯਾਸ ਤੇ ਪਤਰਸ ਸਨ।
45 ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਬਿਵਸਥਾ ਵਿੱਚ ਜੋ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸ ਨੂੰ ਲੱਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਅਤੇ ਉਹ ਨਾਸਰਤ ਦਾ ਹੈ।”
46 ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚੋਂ ਕੋਈ ਉੱਤਮ ਚੀਜ਼ ਨਿੱਕਲ ਸਕਦੀ ਹੈ?” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ”
47 ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।”
48 ਨਥਾਨਿਏਲ ਨੇ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਉਸ ਵੇਲੇ ਵੇਖ ਲਿਆ ਸੀ, ਜਦੋਂ ਤੂੰ ਹੰਜ਼ੀਰ ਦੇ ਰੁੱਖ ਥੱਲੇ ਸੀ। ਜਦੋਂ ਤੈਨੂੰ ਫ਼ਿਲਿਪੁੱਸ ਨੇ ਮੇਰੇ ਬਾਰੇ ਦੱਸਿਆ।”
49 ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।”
50 ਯਿਸੂ ਨੇ ਨਥਾਨਿਏਲ ਨੂੰ ਆਖਿਆ, “ਤੂੰ ਇਸ ਲਈ ਵਿਸ਼ਵਾਸ ਕਰਦਾ ਹੈਂ ਕਿ ਪਹਿਲਾਂ ਹੀ ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੈਨੂੰ ਹੰਜ਼ੀਰ ਦੇ ਰੁੱਖ ਥੱਲੇ ਵੇਖਿਆ ਸੀ। ਪਰ ਤੂੰ ਇਸ ਤੋਂ ਵੀ ਵੱਡੀਆਂ ਗੱਲਾਂ ਦੇਖੇਂਗਾ!”
51 ਯਿਸੂ ਨੇ ਉਸ ਨੂੰ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁੱਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚੜਦੇ ਅਤੇ ਉੱਤਰਦੇ ਵੇਖੋਂਗੇ।”
ਯੂਹੰਨਾ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ