Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 1

ਯੂਹੰਨਾ 1:7-17

Help us?
Click on verse(s) to share them!
7ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸਕਣ।
8ਯੂਹੰਨਾ ਆਪ ਉਹ ਚਾਨਣ ਨਹੀਂ ਸੀ, ਪਰ ਯੂਹੰਨਾ ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਲਈ ਆਇਆ ਸੀ।
9ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਰੋਸ਼ਨੀ ਦਿੰਦਾ ਹੈ।
10ਸ਼ਬਦ ਪਹਿਲਾਂ ਤੋਂ ਹੀ ਜਗਤ ਵਿੱਚ ਸੀ, ਉਸ ਰਾਹੀਂ ਜਗਤ ਰਚਿਆ ਗਿਆ, ਪਰ ਜਗਤ ਨੇ ਉਸ ਨੂੰ ਨਹੀਂ ਪਹਿਚਾਣਿਆ।
11ਉਹ ਆਪਣੇ ਲੋਕਾਂ ਵਿੱਚ ਆਇਆ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ।
12ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ।
13ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ।
14ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।
15ਯੂਹੰਨਾ ਨੇ ਉਸ ਦੇ ਬਾਰੇ ਗਵਾਹੀ ਦਿੱਤੀ ਅਤੇ ਆਖਿਆ, “ਇਹ ਉਹੀ ਹੈ ਜਿਸ ਬਾਰੇ ਮੈਂ ਦੱਸ ਰਿਹਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਉਹ ਜਿਹੜਾ ਮੇਰੇ ਤੋਂ ਬਾਅਦ ਆਵੇਗਾ, ਉਹ ਮੇਰੇ ਨਾਲੋਂ ਵੀ ਮਹਾਨ ਹੈ। ਉਹ ਮੇਰੇ ਤੋਂ ਵੀ ਪਹਿਲਾਂ ਸੀ।”
16ਉਸ ਦੀ ਭਰਪੂਰੀ ਤੋਂ ਅਸੀਂ ਬੇਹੱਦ ਕਿਰਪਾ ਪਾਈ l
17ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ।

Read ਯੂਹੰਨਾ 1ਯੂਹੰਨਾ 1
Compare ਯੂਹੰਨਾ 1:7-17ਯੂਹੰਨਾ 1:7-17