Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 20

ਯੂਹੰਨਾ 20:1-5

Help us?
Click on verse(s) to share them!
1ਹਫ਼ਤੇ ਦੇ ਪਹਿਲੇ ਦਿਨ, ਤੜਕੇ ਮਰਿਯਮ ਮਗਦਲੀਨੀ ਕਬਰ ਕੋਲ ਗਈ, ਜਿੱਥੇ ਯਿਸੂ ਦਾ ਸਰੀਰ ਪਿਆ ਹੋਇਆ ਸੀ। ਅਜੇ ਹਨ੍ਹੇਰਾ ਹੀ ਸੀ। ਉਸ ਨੇ ਵੇਖਿਆ ਜਿਸ ਪੱਥਰ ਨਾਲ ਕਬਰ ਬੰਦ ਸੀ ਉਹ ਪਰੇ ਕੀਤਾ ਹੋਇਆ ਸੀ।
2ਤਾਂ ਮਰਿਯਮ ਭੱਜਦੀ ਹੋਈ ਸ਼ਮਊਨ ਪਤਰਸ ਅਤੇ ਦੂਜੇ ਚੇਲੇ ਨੂੰ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਕੋਲ ਗਈ। ਉਸ ਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕੱਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ?”
3ਤਾਂ ਪਤਰਸ ਅਤੇ ਦੂਜਾ ਚੇਲਾ ਕਬਰ ਵੱਲ ਗਏ।
4ਉਹ ਦੋਵੇਂ ਭੱਜ ਰਹੇ ਸਨ ਪਰ ਦੂਜਾ ਚੇਲਾ ਪਤਰਸ ਨਾਲੋਂ ਤੇਜ ਭੱਜ ਰਿਹਾ ਸੀ ਅਤੇ ਕਬਰ ਕੋਲ ਪਹਿਲਾਂ ਪਹੁੰਚ ਗਿਆ।
5ਇਸ ਨੇ ਥੱਲੇ ਝੁੱਕ ਕੇ ਅੰਦਰ ਵੇਖਿਆ ਤਾਂ ਉਸ ਨੇ ਉਹਦਾ ਕਫ਼ਨ ਪਿਆ ਵੇਖਿਆ, ਪਰ ਉਹ ਅੰਦਰ ਨਾ ਗਿਆ।

Read ਯੂਹੰਨਾ 20ਯੂਹੰਨਾ 20
Compare ਯੂਹੰਨਾ 20:1-5ਯੂਹੰਨਾ 20:1-5