11ਮਰਿਯਮ ਅਜੇ ਵੀ ਕਬਰ ਦੇ ਬਾਹਰ ਖੜੀ ਰੋ ਰਹੀ ਸੀ ਜਦੋਂ ਉਸ ਨੇ ਰੋਂਦੀ-ਰੋਂਦੀ ਨੇ ਝੁੱਕ ਕੇ ਕਬਰ ਅੰਦਰ ਵੇਖਿਆ।
12ਮਰਿਯਮ ਨੇ ਦੋ ਦੂਤਾਂ ਨੂੰ ਚਿੱਟੇ ਕੱਪੜੇ ਪਾਏ ਹੋਏ ਵੇਖਿਆ, ਉਹ ਉੱਥੇ ਬੈਠੇ ਹੋਏ ਸਨ ਜਿੱਥੇ ਯਿਸੂ ਦਾ ਸਰੀਰ ਰੱਖਿਆ ਹੋਇਆ ਸੀ। ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਸੀ ਤੇ ਦੂਜਾ ਦੂਤ ਉਸ ਦੇ ਪੈਰਾਂ ਵਾਲੇ ਪਾਸੇ ਸੀ।
13ਦੂਤਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ, ਤੂੰ ਰੋ ਕਿਉਂ ਰਹੀ ਹੈਂ?” ਮਰਿਯਮ ਨੇ ਉੱਤਰ ਦਿੱਤਾ, “ਕੁਝ ਲੋਕ ਮੇਰੇ ਪ੍ਰਭੂ ਦਾ ਸਰੀਰ ਲੈ ਗਏ, ਤੇ ਮੈਂ ਨਹੀਂ ਜਾਣਦੀ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ।”