Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 20

ਯੂਹੰਨਾ 20:11-22

Help us?
Click on verse(s) to share them!
11ਮਰਿਯਮ ਅਜੇ ਵੀ ਕਬਰ ਦੇ ਬਾਹਰ ਖੜੀ ਰੋ ਰਹੀ ਸੀ ਜਦੋਂ ਉਸ ਨੇ ਰੋਂਦੀ-ਰੋਂਦੀ ਨੇ ਝੁੱਕ ਕੇ ਕਬਰ ਅੰਦਰ ਵੇਖਿਆ।
12ਮਰਿਯਮ ਨੇ ਦੋ ਦੂਤਾਂ ਨੂੰ ਚਿੱਟੇ ਕੱਪੜੇ ਪਾਏ ਹੋਏ ਵੇਖਿਆ, ਉਹ ਉੱਥੇ ਬੈਠੇ ਹੋਏ ਸਨ ਜਿੱਥੇ ਯਿਸੂ ਦਾ ਸਰੀਰ ਰੱਖਿਆ ਹੋਇਆ ਸੀ। ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਸੀ ਤੇ ਦੂਜਾ ਦੂਤ ਉਸ ਦੇ ਪੈਰਾਂ ਵਾਲੇ ਪਾਸੇ ਸੀ।
13ਦੂਤਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ, ਤੂੰ ਰੋ ਕਿਉਂ ਰਹੀ ਹੈਂ?” ਮਰਿਯਮ ਨੇ ਉੱਤਰ ਦਿੱਤਾ, “ਕੁਝ ਲੋਕ ਮੇਰੇ ਪ੍ਰਭੂ ਦਾ ਸਰੀਰ ਲੈ ਗਏ, ਤੇ ਮੈਂ ਨਹੀਂ ਜਾਣਦੀ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ।”
14ਇਹ ਆਖ ਕੇ ਓਹ ਵਾਪਿਸ ਮੁੜੀ, ਤਾਂ ਉੱਥੇ ਉਸ ਨੇ ਯਿਸੂ ਨੂੰ ਖੜਿਆਂ ਵੇਖਿਆ ਪਰ ਉਹ ਇਹ ਨਹੀਂ ਸੀ ਜਾਣਦੀ ਕਿ ਇਹ ਯਿਸੂ ਹੀ ਹੈ।
15ਯਿਸੂ ਨੇ ਉਸ ਨੂੰ ਕਿਹਾ, “ਹੇ ਔਰਤ, ਤੂੰ ਕਿਉਂ ਰੋਂਦੀ ਹੈ? ਅਤੇ ਤੂੰ ਕਿਸਨੂੰ ਭਾਲਦੀ ਹੈਂ?” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ਼ ਦਾ ਮਾਲੀ ਹੈ, ਅਤੇ ਉਸ ਨੂੰ ਆਖਿਆ, “ਭਈ, ਜੇ ਤੁਸੀਂ ਉਸ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ। ਤਾਂ ਜੋ ਮੈਂ ਜਾ ਕੇ ਉਸ ਨੂੰ ਮਿਲਾ।”
16ਯਿਸੂ ਨੇ ਉਸ ਨੂੰ ਆਖਿਆ, “ਹੇ ਮਰਿਯਮ।” ਤਾਂ ਉਹ ਮੁੜੀ ਅਤੇ ਯਿਸੂ ਵੱਲ ਵੇਖਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਪ੍ਰਭੂ।”
17ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਫ਼ੜ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਆਖ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ।”
18ਮਰਿਯਮ ਮਗਦਲੀਨੀ ਚੇਲਿਆਂ ਕੋਲ ਗਈ ਅਤੇ ਉਨ੍ਹਾਂ ਨੂੰ ਜਾ ਕੇ ਦੱਸਿਆ, “ਮੈਂ ਪ੍ਰਭੂ ਨੂੰ ਵੇਖਿਆ ਹੈ।” ਅਤੇ ਉਸ ਨੇ ਉਨ੍ਹਾਂ ਨੂੰ ਉਹ ਬਚਨ ਵੀ ਜੋ ਯਿਸੂ ਨੇ ਉਸ ਨੂੰ ਆਖੇ ਸਨ।
19ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ। ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ l”
20ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵੱਖੀ ਵਿਖਾਈ। ਚੇਲੇ ਪ੍ਰਭੂ ਨੂੰ ਵੇਖ ਕੇ ਬੜੇ ਖੁਸ਼ ਹੋਏ।
21ਤਦ ਯਿਸੂ ਨੇ ਫਿਰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ।”
22ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫੂਕ ਮਾਰੀ ਅਤੇ ਯਿਸੂ ਨੇ ਆਖਿਆ, “ਪਵਿੱਤਰ ਆਤਮਾ ਲਵੋ।

Read ਯੂਹੰਨਾ 20ਯੂਹੰਨਾ 20
Compare ਯੂਹੰਨਾ 20:11-22ਯੂਹੰਨਾ 20:11-22