16ਯਿਸੂ ਨੇ ਉਸ ਨੂੰ ਆਖਿਆ, “ਹੇ ਮਰਿਯਮ।” ਤਾਂ ਉਹ ਮੁੜੀ ਅਤੇ ਯਿਸੂ ਵੱਲ ਵੇਖਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਪ੍ਰਭੂ।”
17ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਫ਼ੜ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਆਖ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ।”
18ਮਰਿਯਮ ਮਗਦਲੀਨੀ ਚੇਲਿਆਂ ਕੋਲ ਗਈ ਅਤੇ ਉਨ੍ਹਾਂ ਨੂੰ ਜਾ ਕੇ ਦੱਸਿਆ, “ਮੈਂ ਪ੍ਰਭੂ ਨੂੰ ਵੇਖਿਆ ਹੈ।” ਅਤੇ ਉਸ ਨੇ ਉਨ੍ਹਾਂ ਨੂੰ ਉਹ ਬਚਨ ਵੀ ਜੋ ਯਿਸੂ ਨੇ ਉਸ ਨੂੰ ਆਖੇ ਸਨ।
19ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ। ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ l”