Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 20

ਯੂਹੰਨਾ 20:17-26

Help us?
Click on verse(s) to share them!
17ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਫ਼ੜ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਆਖ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ।”
18ਮਰਿਯਮ ਮਗਦਲੀਨੀ ਚੇਲਿਆਂ ਕੋਲ ਗਈ ਅਤੇ ਉਨ੍ਹਾਂ ਨੂੰ ਜਾ ਕੇ ਦੱਸਿਆ, “ਮੈਂ ਪ੍ਰਭੂ ਨੂੰ ਵੇਖਿਆ ਹੈ।” ਅਤੇ ਉਸ ਨੇ ਉਨ੍ਹਾਂ ਨੂੰ ਉਹ ਬਚਨ ਵੀ ਜੋ ਯਿਸੂ ਨੇ ਉਸ ਨੂੰ ਆਖੇ ਸਨ।
19ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ। ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ l”
20ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵੱਖੀ ਵਿਖਾਈ। ਚੇਲੇ ਪ੍ਰਭੂ ਨੂੰ ਵੇਖ ਕੇ ਬੜੇ ਖੁਸ਼ ਹੋਏ।
21ਤਦ ਯਿਸੂ ਨੇ ਫਿਰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ।”
22ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫੂਕ ਮਾਰੀ ਅਤੇ ਯਿਸੂ ਨੇ ਆਖਿਆ, “ਪਵਿੱਤਰ ਆਤਮਾ ਲਵੋ।
23ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਨਹੀਂ ਜਾਣਗੇ।”
24ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾ, ਜਿਸ ਨੂੰ ਦੀਦੁਮੁਸ ਵੀ ਕਹਿੰਦੇ ਸਨ, ਉੱਥੇ ਚੇਲਿਆਂ ਵਿੱਚ ਨਹੀਂ ਸੀ। ਥੋਮਾ ਉਨ੍ਹਾਂ ਬਾਰ੍ਹਾਂ ਵਿੱਚੋਂ ਇੱਕ ਸੀ।
25ਦੂਜੇ ਚੇਲਿਆਂ ਨੇ ਥੋਮਾ ਨੂੰ ਦੱਸਿਆ, “ਅਸੀਂ ਪ੍ਰਭੂ ਨੂੰ ਵੇਖਿਆ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਵਿਸ਼ਵਾਸ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਕਿੱਲਾਂ ਦੇ ਨਿਸ਼ਾਨ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾ ਕੇ ਨਾ ਵੇਖ ਲਵਾਂ ਜਿੱਥੇ ਕਿੱਲਾਂ ਠੋਕੀਆਂ ਗਈਆਂ ਸਨ ਅਤੇ ਆਪਣਾ ਹੱਥ ਉਸ ਦੀ ਵੱਖੀ ਚ ਨਾ ਪਾਵਾਂ।”
26ਇੱਕ ਹਫ਼ਤੇ ਬਾਅਦ ਚੇਲੇ ਉਸੇ ਘਰ ਵਿੱਚ ਫਿਰ ਇਕੱਠੇ ਹੋਏ। ਥੋਮਾ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।”

Read ਯੂਹੰਨਾ 20ਯੂਹੰਨਾ 20
Compare ਯੂਹੰਨਾ 20:17-26ਯੂਹੰਨਾ 20:17-26