Text copied!
Bibles in Panjabi

ਯੂਹੰਨਾ 20:2-10 in Panjabi

Help us?

ਯੂਹੰਨਾ 20:2-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਤਾਂ ਮਰਿਯਮ ਭੱਜਦੀ ਹੋਈ ਸ਼ਮਊਨ ਪਤਰਸ ਅਤੇ ਦੂਜੇ ਚੇਲੇ ਨੂੰ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਕੋਲ ਗਈ। ਉਸ ਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕੱਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ?”
3 ਤਾਂ ਪਤਰਸ ਅਤੇ ਦੂਜਾ ਚੇਲਾ ਕਬਰ ਵੱਲ ਗਏ।
4 ਉਹ ਦੋਵੇਂ ਭੱਜ ਰਹੇ ਸਨ ਪਰ ਦੂਜਾ ਚੇਲਾ ਪਤਰਸ ਨਾਲੋਂ ਤੇਜ ਭੱਜ ਰਿਹਾ ਸੀ ਅਤੇ ਕਬਰ ਕੋਲ ਪਹਿਲਾਂ ਪਹੁੰਚ ਗਿਆ।
5 ਇਸ ਨੇ ਥੱਲੇ ਝੁੱਕ ਕੇ ਅੰਦਰ ਵੇਖਿਆ ਤਾਂ ਉਸ ਨੇ ਉਹਦਾ ਕਫ਼ਨ ਪਿਆ ਵੇਖਿਆ, ਪਰ ਉਹ ਅੰਦਰ ਨਾ ਗਿਆ।
6 ਤਦ ਸ਼ਮਊਨ ਪਤਰਸ ਵੀ ਉਸ ਦੇ ਮਗਰ ਆ ਪਹੁੰਚਾ ਅਤੇ ਉਹ ਕਬਰ ਦੇ ਅੰਦਰ ਵੜ ਗਿਆ ਉਸ ਨੇ ਵੀ ਉੱਥੇ ਕਫ਼ਨ ਪਿਆ ਵੇਖਿਆ।
7 ਉਸ ਨੇ ਉਹ ਕੱਪੜਾ ਵੀ ਵੇਖਿਆ ਜਿਹੜਾ ਯਿਸੂ ਦੇ ਸਿਰ ਤੇ ਲਪੇਟਿਆ ਹੋਇਆ ਸੀ। ਅਤੇ ਉਹ ਕੱਪੜਾ ਤਹਿ ਕਰਕੇ ਉਸ ਕਫ਼ਨ ਤੋਂ ਹੱਟ ਕੇ ਇੱਕ ਪਾਸੇ ਪਿਆ ਹੋਇਆ ਸੀ।
8 ਫਿਰ ਦੂਜਾ ਚੇਲਾ ਵੀ ਅੰਦਰ ਗਿਆ ਇਹ ਉਹ ਚੇਲਾ ਸੀ ਜਿਹੜਾ ਕਿ ਕਬਰ ਉੱਤੇ ਪਤਰਸ ਤੋਂ ਪਹਿਲਾਂ ਪਹੁੰਚਿਆ ਸੀ। ਜਦ ਉਸ ਨੇ ਇਹ ਸਭ ਹੋਇਆ ਵੇਖਿਆ ਤਾਂ ਉਸ ਨੂੰ ਵਿਸ਼ਵਾਸ ਹੋਇਆ।
9 ਉਹ ਚੇਲੇ ਉਦੋਂ ਤੱਕ ਇਹ ਨਾ ਸਮਝ ਸਕੇ ਸਨ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ, ਕਿ ਯਿਸੂ ਮੁਰਦਿਆਂ ਚੋਂ ਜੀ ਉੱਠੇਗਾ।
10 ਫ਼ੇਰ ਚੇਲੇ ਘਰ ਨੂੰ ਵਾਪਸ ਚਲੇ ਗਏ।
ਯੂਹੰਨਾ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ