Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 20

ਯੂਹੰਨਾ 20:23-28

Help us?
Click on verse(s) to share them!
23ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਨਹੀਂ ਜਾਣਗੇ।”
24ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾ, ਜਿਸ ਨੂੰ ਦੀਦੁਮੁਸ ਵੀ ਕਹਿੰਦੇ ਸਨ, ਉੱਥੇ ਚੇਲਿਆਂ ਵਿੱਚ ਨਹੀਂ ਸੀ। ਥੋਮਾ ਉਨ੍ਹਾਂ ਬਾਰ੍ਹਾਂ ਵਿੱਚੋਂ ਇੱਕ ਸੀ।
25ਦੂਜੇ ਚੇਲਿਆਂ ਨੇ ਥੋਮਾ ਨੂੰ ਦੱਸਿਆ, “ਅਸੀਂ ਪ੍ਰਭੂ ਨੂੰ ਵੇਖਿਆ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਵਿਸ਼ਵਾਸ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਕਿੱਲਾਂ ਦੇ ਨਿਸ਼ਾਨ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾ ਕੇ ਨਾ ਵੇਖ ਲਵਾਂ ਜਿੱਥੇ ਕਿੱਲਾਂ ਠੋਕੀਆਂ ਗਈਆਂ ਸਨ ਅਤੇ ਆਪਣਾ ਹੱਥ ਉਸ ਦੀ ਵੱਖੀ ਚ ਨਾ ਪਾਵਾਂ।”
26ਇੱਕ ਹਫ਼ਤੇ ਬਾਅਦ ਚੇਲੇ ਉਸੇ ਘਰ ਵਿੱਚ ਫਿਰ ਇਕੱਠੇ ਹੋਏ। ਥੋਮਾ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।”
27ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।”
28ਥੋਮਾ ਨੇ ਯਿਸੂ ਨੂੰ ਕਿਹਾ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।”

Read ਯੂਹੰਨਾ 20ਯੂਹੰਨਾ 20
Compare ਯੂਹੰਨਾ 20:23-28ਯੂਹੰਨਾ 20:23-28