Text copied!
Bibles in Panjabi

ਯੂਹੰਨਾ 20:23-28 in Panjabi

Help us?

ਯੂਹੰਨਾ 20:23-28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਨਹੀਂ ਜਾਣਗੇ।”
24 ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾ, ਜਿਸ ਨੂੰ ਦੀਦੁਮੁਸ ਵੀ ਕਹਿੰਦੇ ਸਨ, ਉੱਥੇ ਚੇਲਿਆਂ ਵਿੱਚ ਨਹੀਂ ਸੀ। ਥੋਮਾ ਉਨ੍ਹਾਂ ਬਾਰ੍ਹਾਂ ਵਿੱਚੋਂ ਇੱਕ ਸੀ।
25 ਦੂਜੇ ਚੇਲਿਆਂ ਨੇ ਥੋਮਾ ਨੂੰ ਦੱਸਿਆ, “ਅਸੀਂ ਪ੍ਰਭੂ ਨੂੰ ਵੇਖਿਆ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਵਿਸ਼ਵਾਸ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਕਿੱਲਾਂ ਦੇ ਨਿਸ਼ਾਨ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾ ਕੇ ਨਾ ਵੇਖ ਲਵਾਂ ਜਿੱਥੇ ਕਿੱਲਾਂ ਠੋਕੀਆਂ ਗਈਆਂ ਸਨ ਅਤੇ ਆਪਣਾ ਹੱਥ ਉਸ ਦੀ ਵੱਖੀ ਚ ਨਾ ਪਾਵਾਂ।”
26 ਇੱਕ ਹਫ਼ਤੇ ਬਾਅਦ ਚੇਲੇ ਉਸੇ ਘਰ ਵਿੱਚ ਫਿਰ ਇਕੱਠੇ ਹੋਏ। ਥੋਮਾ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।”
27 ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।”
28 ਥੋਮਾ ਨੇ ਯਿਸੂ ਨੂੰ ਕਿਹਾ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।”
ਯੂਹੰਨਾ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ