Text copied!
Bibles in Panjabi

ਯੂਹੰਨਾ 20:25-31 in Panjabi

Help us?

ਯੂਹੰਨਾ 20:25-31 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਦੂਜੇ ਚੇਲਿਆਂ ਨੇ ਥੋਮਾ ਨੂੰ ਦੱਸਿਆ, “ਅਸੀਂ ਪ੍ਰਭੂ ਨੂੰ ਵੇਖਿਆ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਵਿਸ਼ਵਾਸ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਕਿੱਲਾਂ ਦੇ ਨਿਸ਼ਾਨ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾ ਕੇ ਨਾ ਵੇਖ ਲਵਾਂ ਜਿੱਥੇ ਕਿੱਲਾਂ ਠੋਕੀਆਂ ਗਈਆਂ ਸਨ ਅਤੇ ਆਪਣਾ ਹੱਥ ਉਸ ਦੀ ਵੱਖੀ ਚ ਨਾ ਪਾਵਾਂ।”
26 ਇੱਕ ਹਫ਼ਤੇ ਬਾਅਦ ਚੇਲੇ ਉਸੇ ਘਰ ਵਿੱਚ ਫਿਰ ਇਕੱਠੇ ਹੋਏ। ਥੋਮਾ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।”
27 ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।”
28 ਥੋਮਾ ਨੇ ਯਿਸੂ ਨੂੰ ਕਿਹਾ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।”
29 ਯਿਸੂ ਨੇ ਥੋਮਾ ਨੂੰ ਕਿਹਾ, “ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਵਿਸ਼ਵਾਸ ਕੀਤਾ ਹੈ? ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਵਿਸ਼ਵਾਸ ਕਰਦੇ।”
30 ਯਿਸੂ ਨੇ ਹੋਰ ਵੀ ਕਈ ਚਮਤਕਾਰ ਕੀਤੇ ਜਿਹੜੇ ਉਸ ਦੇ ਚੇਲਿਆਂ ਨੇ ਵੇਖੇ। ਉਹ ਚਮਤਕਾਰ ਇਸ ਪੁਸਤਕ ਵਿੱਚ ਨਹੀਂ ਲਿਖੇ ਗਏ ਹਨ।
31 ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ, ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ।
ਯੂਹੰਨਾ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ