Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 20

ਯੂਹੰਨਾ 20:3-18

Help us?
Click on verse(s) to share them!
3ਤਾਂ ਪਤਰਸ ਅਤੇ ਦੂਜਾ ਚੇਲਾ ਕਬਰ ਵੱਲ ਗਏ।
4ਉਹ ਦੋਵੇਂ ਭੱਜ ਰਹੇ ਸਨ ਪਰ ਦੂਜਾ ਚੇਲਾ ਪਤਰਸ ਨਾਲੋਂ ਤੇਜ ਭੱਜ ਰਿਹਾ ਸੀ ਅਤੇ ਕਬਰ ਕੋਲ ਪਹਿਲਾਂ ਪਹੁੰਚ ਗਿਆ।
5ਇਸ ਨੇ ਥੱਲੇ ਝੁੱਕ ਕੇ ਅੰਦਰ ਵੇਖਿਆ ਤਾਂ ਉਸ ਨੇ ਉਹਦਾ ਕਫ਼ਨ ਪਿਆ ਵੇਖਿਆ, ਪਰ ਉਹ ਅੰਦਰ ਨਾ ਗਿਆ।
6ਤਦ ਸ਼ਮਊਨ ਪਤਰਸ ਵੀ ਉਸ ਦੇ ਮਗਰ ਆ ਪਹੁੰਚਾ ਅਤੇ ਉਹ ਕਬਰ ਦੇ ਅੰਦਰ ਵੜ ਗਿਆ ਉਸ ਨੇ ਵੀ ਉੱਥੇ ਕਫ਼ਨ ਪਿਆ ਵੇਖਿਆ।
7ਉਸ ਨੇ ਉਹ ਕੱਪੜਾ ਵੀ ਵੇਖਿਆ ਜਿਹੜਾ ਯਿਸੂ ਦੇ ਸਿਰ ਤੇ ਲਪੇਟਿਆ ਹੋਇਆ ਸੀ। ਅਤੇ ਉਹ ਕੱਪੜਾ ਤਹਿ ਕਰਕੇ ਉਸ ਕਫ਼ਨ ਤੋਂ ਹੱਟ ਕੇ ਇੱਕ ਪਾਸੇ ਪਿਆ ਹੋਇਆ ਸੀ।
8ਫਿਰ ਦੂਜਾ ਚੇਲਾ ਵੀ ਅੰਦਰ ਗਿਆ ਇਹ ਉਹ ਚੇਲਾ ਸੀ ਜਿਹੜਾ ਕਿ ਕਬਰ ਉੱਤੇ ਪਤਰਸ ਤੋਂ ਪਹਿਲਾਂ ਪਹੁੰਚਿਆ ਸੀ। ਜਦ ਉਸ ਨੇ ਇਹ ਸਭ ਹੋਇਆ ਵੇਖਿਆ ਤਾਂ ਉਸ ਨੂੰ ਵਿਸ਼ਵਾਸ ਹੋਇਆ।
9ਉਹ ਚੇਲੇ ਉਦੋਂ ਤੱਕ ਇਹ ਨਾ ਸਮਝ ਸਕੇ ਸਨ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ, ਕਿ ਯਿਸੂ ਮੁਰਦਿਆਂ ਚੋਂ ਜੀ ਉੱਠੇਗਾ।
10ਫ਼ੇਰ ਚੇਲੇ ਘਰ ਨੂੰ ਵਾਪਸ ਚਲੇ ਗਏ।
11ਮਰਿਯਮ ਅਜੇ ਵੀ ਕਬਰ ਦੇ ਬਾਹਰ ਖੜੀ ਰੋ ਰਹੀ ਸੀ ਜਦੋਂ ਉਸ ਨੇ ਰੋਂਦੀ-ਰੋਂਦੀ ਨੇ ਝੁੱਕ ਕੇ ਕਬਰ ਅੰਦਰ ਵੇਖਿਆ।
12ਮਰਿਯਮ ਨੇ ਦੋ ਦੂਤਾਂ ਨੂੰ ਚਿੱਟੇ ਕੱਪੜੇ ਪਾਏ ਹੋਏ ਵੇਖਿਆ, ਉਹ ਉੱਥੇ ਬੈਠੇ ਹੋਏ ਸਨ ਜਿੱਥੇ ਯਿਸੂ ਦਾ ਸਰੀਰ ਰੱਖਿਆ ਹੋਇਆ ਸੀ। ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਸੀ ਤੇ ਦੂਜਾ ਦੂਤ ਉਸ ਦੇ ਪੈਰਾਂ ਵਾਲੇ ਪਾਸੇ ਸੀ।
13ਦੂਤਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ, ਤੂੰ ਰੋ ਕਿਉਂ ਰਹੀ ਹੈਂ?” ਮਰਿਯਮ ਨੇ ਉੱਤਰ ਦਿੱਤਾ, “ਕੁਝ ਲੋਕ ਮੇਰੇ ਪ੍ਰਭੂ ਦਾ ਸਰੀਰ ਲੈ ਗਏ, ਤੇ ਮੈਂ ਨਹੀਂ ਜਾਣਦੀ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ।”
14ਇਹ ਆਖ ਕੇ ਓਹ ਵਾਪਿਸ ਮੁੜੀ, ਤਾਂ ਉੱਥੇ ਉਸ ਨੇ ਯਿਸੂ ਨੂੰ ਖੜਿਆਂ ਵੇਖਿਆ ਪਰ ਉਹ ਇਹ ਨਹੀਂ ਸੀ ਜਾਣਦੀ ਕਿ ਇਹ ਯਿਸੂ ਹੀ ਹੈ।
15ਯਿਸੂ ਨੇ ਉਸ ਨੂੰ ਕਿਹਾ, “ਹੇ ਔਰਤ, ਤੂੰ ਕਿਉਂ ਰੋਂਦੀ ਹੈ? ਅਤੇ ਤੂੰ ਕਿਸਨੂੰ ਭਾਲਦੀ ਹੈਂ?” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ਼ ਦਾ ਮਾਲੀ ਹੈ, ਅਤੇ ਉਸ ਨੂੰ ਆਖਿਆ, “ਭਈ, ਜੇ ਤੁਸੀਂ ਉਸ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ। ਤਾਂ ਜੋ ਮੈਂ ਜਾ ਕੇ ਉਸ ਨੂੰ ਮਿਲਾ।”
16ਯਿਸੂ ਨੇ ਉਸ ਨੂੰ ਆਖਿਆ, “ਹੇ ਮਰਿਯਮ।” ਤਾਂ ਉਹ ਮੁੜੀ ਅਤੇ ਯਿਸੂ ਵੱਲ ਵੇਖਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਪ੍ਰਭੂ।”
17ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਫ਼ੜ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਆਖ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ।”
18ਮਰਿਯਮ ਮਗਦਲੀਨੀ ਚੇਲਿਆਂ ਕੋਲ ਗਈ ਅਤੇ ਉਨ੍ਹਾਂ ਨੂੰ ਜਾ ਕੇ ਦੱਸਿਆ, “ਮੈਂ ਪ੍ਰਭੂ ਨੂੰ ਵੇਖਿਆ ਹੈ।” ਅਤੇ ਉਸ ਨੇ ਉਨ੍ਹਾਂ ਨੂੰ ਉਹ ਬਚਨ ਵੀ ਜੋ ਯਿਸੂ ਨੇ ਉਸ ਨੂੰ ਆਖੇ ਸਨ।

Read ਯੂਹੰਨਾ 20ਯੂਹੰਨਾ 20
Compare ਯੂਹੰਨਾ 20:3-18ਯੂਹੰਨਾ 20:3-18