3 ਤਾਂ ਪਤਰਸ ਅਤੇ ਦੂਜਾ ਚੇਲਾ ਕਬਰ ਵੱਲ ਗਏ।
4 ਉਹ ਦੋਵੇਂ ਭੱਜ ਰਹੇ ਸਨ ਪਰ ਦੂਜਾ ਚੇਲਾ ਪਤਰਸ ਨਾਲੋਂ ਤੇਜ ਭੱਜ ਰਿਹਾ ਸੀ ਅਤੇ ਕਬਰ ਕੋਲ ਪਹਿਲਾਂ ਪਹੁੰਚ ਗਿਆ।
5 ਇਸ ਨੇ ਥੱਲੇ ਝੁੱਕ ਕੇ ਅੰਦਰ ਵੇਖਿਆ ਤਾਂ ਉਸ ਨੇ ਉਹਦਾ ਕਫ਼ਨ ਪਿਆ ਵੇਖਿਆ, ਪਰ ਉਹ ਅੰਦਰ ਨਾ ਗਿਆ।
6 ਤਦ ਸ਼ਮਊਨ ਪਤਰਸ ਵੀ ਉਸ ਦੇ ਮਗਰ ਆ ਪਹੁੰਚਾ ਅਤੇ ਉਹ ਕਬਰ ਦੇ ਅੰਦਰ ਵੜ ਗਿਆ ਉਸ ਨੇ ਵੀ ਉੱਥੇ ਕਫ਼ਨ ਪਿਆ ਵੇਖਿਆ।
7 ਉਸ ਨੇ ਉਹ ਕੱਪੜਾ ਵੀ ਵੇਖਿਆ ਜਿਹੜਾ ਯਿਸੂ ਦੇ ਸਿਰ ਤੇ ਲਪੇਟਿਆ ਹੋਇਆ ਸੀ। ਅਤੇ ਉਹ ਕੱਪੜਾ ਤਹਿ ਕਰਕੇ ਉਸ ਕਫ਼ਨ ਤੋਂ ਹੱਟ ਕੇ ਇੱਕ ਪਾਸੇ ਪਿਆ ਹੋਇਆ ਸੀ।