8ਫਿਰ ਦੂਜਾ ਚੇਲਾ ਵੀ ਅੰਦਰ ਗਿਆ ਇਹ ਉਹ ਚੇਲਾ ਸੀ ਜਿਹੜਾ ਕਿ ਕਬਰ ਉੱਤੇ ਪਤਰਸ ਤੋਂ ਪਹਿਲਾਂ ਪਹੁੰਚਿਆ ਸੀ। ਜਦ ਉਸ ਨੇ ਇਹ ਸਭ ਹੋਇਆ ਵੇਖਿਆ ਤਾਂ ਉਸ ਨੂੰ ਵਿਸ਼ਵਾਸ ਹੋਇਆ।
9ਉਹ ਚੇਲੇ ਉਦੋਂ ਤੱਕ ਇਹ ਨਾ ਸਮਝ ਸਕੇ ਸਨ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ, ਕਿ ਯਿਸੂ ਮੁਰਦਿਆਂ ਚੋਂ ਜੀ ਉੱਠੇਗਾ।
10ਫ਼ੇਰ ਚੇਲੇ ਘਰ ਨੂੰ ਵਾਪਸ ਚਲੇ ਗਏ।
11ਮਰਿਯਮ ਅਜੇ ਵੀ ਕਬਰ ਦੇ ਬਾਹਰ ਖੜੀ ਰੋ ਰਹੀ ਸੀ ਜਦੋਂ ਉਸ ਨੇ ਰੋਂਦੀ-ਰੋਂਦੀ ਨੇ ਝੁੱਕ ਕੇ ਕਬਰ ਅੰਦਰ ਵੇਖਿਆ।
12ਮਰਿਯਮ ਨੇ ਦੋ ਦੂਤਾਂ ਨੂੰ ਚਿੱਟੇ ਕੱਪੜੇ ਪਾਏ ਹੋਏ ਵੇਖਿਆ, ਉਹ ਉੱਥੇ ਬੈਠੇ ਹੋਏ ਸਨ ਜਿੱਥੇ ਯਿਸੂ ਦਾ ਸਰੀਰ ਰੱਖਿਆ ਹੋਇਆ ਸੀ। ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਸੀ ਤੇ ਦੂਜਾ ਦੂਤ ਉਸ ਦੇ ਪੈਰਾਂ ਵਾਲੇ ਪਾਸੇ ਸੀ।