Text copied!
Bibles in Panjabi

ਯੂਹੰਨਾ 21:1-11 in Panjabi

Help us?

ਯੂਹੰਨਾ 21:1-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਬਾਅਦ ਵਿੱਚ ਯਿਸੂ ਨੇ ਆਪਣੇ ਆਪ ਨੂੰ ਚੇਲਿਆਂ ਉੱਤੇ ਪ੍ਰਗਟ ਕੀਤਾ। ਇਹ ਤਿਬਿਰਿਯਾਸ ਦੀ ਝੀਲ ਤੇ ਵਾਪਰਿਆ।
2 ਕੁਝ ਚੇਲੇ ਉੱਥੇ ਇਕੱਠੇ ਹੋਏ ਸਨ, ਉਹ ਸ਼ਮਊਨ ਪਤਰਸ, ਥੋਮਾ, ਜਿਹੜਾ ਕਿ ਦੀਦੁਮੁਸ ਅਖਵਾਉਂਦਾ ਹੈ, ਨਥਾਨਿਏਲ ਜੋ ਗਲੀਲ ਦੇ ਕਾਨਾ ਤੋਂ ਸੀ, ਜ਼ਬਦੀ ਦੇ ਪੁੱਤਰ ਅਤੇ ਉਸ ਦੇ ਚੇਲਿਆਂ ਵਿੱਚੋਂ ਦੋ ਹੋਰ ਸਨ।
3 ਸ਼ਮਊਨ ਪਤਰਸ ਨੇ ਕਿਹਾ, “ਮੈਂ ਮੱਛੀਆਂ ਫ਼ੜਨ ਜਾਂਦਾ ਹਾਂ।” ਦੂਜੇ ਬਾਕੀ ਚੇਲਿਆਂ ਨੇ ਕਿਹਾ, “ਅਸੀਂ ਵੀ ਤੇਰੇ ਨਾਲ ਚੱਲਦੇ ਹਾਂ।” ਤਦ ਸਾਰੇ ਚੇਲੇ ਗਏ ਅਤੇ ਬੇੜੀ ਉੱਤੇ ਚੜ ਗਏ। ਉਨ੍ਹਾਂ ਉਸ ਰਾਤ ਮੱਛੀਆਂ ਫ਼ੜਨ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਉਹ ਕੋਈ ਮੱਛੀ ਨਾ ਫ਼ੜ ਸਕੇ।
4 ਸਵੇਰ ਵੇਲੇ ਯਿਸੂ ਕਿਨਾਰੇ ਕੋਲ ਖੜ੍ਹਾ ਸੀ, ਪਰ ਚੇਲਿਆਂ ਨੂੰ ਨਹੀਂ ਪਤਾ ਸੀ ਕਿ ਉਹ ਯਿਸੂ ਸੀ।
5 ਤਦ ਯਿਸੂ ਨੇ ਚੇਲਿਆਂ ਨੂੰ ਕਿਹਾ, “ਮਿੱਤਰੋ ਕੀ ਤੁਸੀਂ ਕੁਝ ਖਾਣ ਲਈ ਫੜਿਆ?” ਚੇਲਿਆਂ ਨੇ ਉੱਤਰ ਦਿੱਤਾ, “ਨਹੀਂ।”
6 ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਆਪਣਾ ਜਾਲ਼ ਬੇੜੀ ਦੇ ਸੱਜੇ ਪਾਸੇ ਪਾਣੀ ਵਿੱਚ ਸੁੱਟੋ ਉੱਥੇ ਤੁਹਾਨੂੰ ਕੁਝ ਮੱਛੀਆਂ ਮਿਲਣਗੀਆਂ ਤਾਂ ਚੇਲਿਆਂ ਨੇ ਓਸੇ ਤਰ੍ਹਾਂ ਹੀ ਕੀਤਾ। ਉਨ੍ਹਾਂ ਨੂੰ ਉੱਥੇ ਮੱਛੀਆਂ ਮਿਲੀਆਂ। ਜਾਲ਼ ਬਹੁਤ ਭਾਰਾ ਹੋ ਗਿਆ ਤੇ ਉਹ ਇਸ ਨੂੰ ਬੇੜੀ ਵੱਲ ਖਿੱਚ ਨਾ ਸਕੇ।
7 ਉਹ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਪਤਰਸ ਨੂੰ ਕਿਹਾ, “ਉਹ ਪ੍ਰਭੂ ਹੈ।” ਜਦ ਸ਼ਮਊਨ ਪਤਰਸ ਨੇ ਉਸ ਨੂੰ ਇਹ ਕਹਿੰਦਿਆਂ ਸੁਣਿਆ, “ਉਹ ਪ੍ਰਭੂ ਹੈ।” ਉਸ ਨੇ ਆਪਣਾ ਕੱਪੜਾ ਆਪਣੇ ਆਲੇ-ਦੁਆਲੇ ਲਪੇਟ ਲਿਆ ਅਤੇ ਪਾਣੀ ਵਿੱਚ ਛਾਲ ਮਾਰ ਗਿਆ
8 ਦੂਜੇ ਚੇਲੇ ਬੇੜੀ ਵਿੱਚ ਨਦੀ ਦੇ ਕੰਢੇ ਵੱਲ ਨੂੰ ਚਲੇ ਗਏ ਅਤੇ ਮੱਛੀਆਂ ਦਾ ਭਰਿਆ ਹੋਇਆ ਜਾਲ਼ ਖਿੱਚਣ ਲੱਗੇ। ਉਹ ਕੰਡੇ ਤੋਂ ਕੋਈ ਸੌ ਕੁ ਗਜ ਦੀ ਦੂਰੀ ਤੇ ਹੀ ਸਨ।
9 ਜਦੋਂ ਚੇਲੇ ਪਾਣੀ ਵਿੱਚੋਂ ਬਾਹਰ ਆਏ ਅਤੇ ਜ਼ਮੀਨ ਤੇ ਪਹੁੰਚੇ, ਉੱਥੇ ਉਨ੍ਹਾਂ ਨੇ ਅੱਗ ਵੇਖੀ। ਇਸ ਉੱਤੇ ਇੱਕ ਮੱਛੀ ਅਤੇ ਰੋਟੀ ਪਈ ਸੀ।
10 ਯਿਸੂ ਨੇ ਆਖਿਆ ਉਹ “ਮੱਛੀਆਂ ਲਿਆਓ ਜਿਹੜੀਆਂ ਤੁਸੀਂ ਹੁਣੇ ਫ਼ੜੀਆਂ ਹਨ।”
11 ਸ਼ਮਊਨ ਪਤਰਸ ਬੇੜੀ ਵਿੱਚ ਗਿਆ ਅਤੇ ਜਾਲ਼ ਨੂੰ ਕਿਨਾਰੇ ਤੇ ਖਿੱਚ ਲਿਆਇਆ। ਇਹ, ਇੱਕ ਸੌ ਤਰਵਿੰਜਾ ਵੱਡੀਆਂ ਮੱਛੀਆਂ ਨਾਲ ਭਰਿਆ ਹੋਇਆ ਸੀ, ਭਾਵੇਂ ਮੱਛੀਆਂ ਬੜੀਆਂ ਵੱਡੀਆਂ ਸਨ, ਪਰ ਜਾਲ਼ ਤਾਂ ਵੀ ਨਾ ਟੁੱਟਿਆ।
ਯੂਹੰਨਾ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ