Text copied!
Bibles in Panjabi

ਯੂਹੰਨਾ 21:13-24 in Panjabi

Help us?

ਯੂਹੰਨਾ 21:13-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਯਿਸੂ ਆਇਆ, ਰੋਟੀ ਲਈ ਅਤੇ ਉਨ੍ਹਾਂ ਨੂੰ ਦੇ ਦਿੱਤੀ। ਇਸੇ ਤਰ੍ਹਾਂ ਹੀ ਮੱਛੀ ਵੀ ਲਈ ਅਤੇ ਉਨ੍ਹਾਂ ਨੂੰ ਦਿੱਤੀ।
14 ਜੀ ਉੱਠਣ ਤੋਂ ਬਾਅਦ ਇਹ ਤੀਜੀ ਵਾਰ ਸੀ ਕਿ ਯਿਸੂ ਨੇ ਚੇਲਿਆਂ ਨੂੰ ਦਰਸ਼ਣ ਦਿੱਤਾ ਸੀ।
15 ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।”
16 ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਦੀ ਰਾਖੀ ਕਰ।”
17 ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਨੂੰ ਚਾਰ।
18 ਮੈਂ ਤੈਨੂੰ ਸੱਚ-ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਲੰਬੇ ਕਰੇਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ।”
19 ਯਿਸੂ ਨੇ ਉਸ ਨੂੰ ਇਹ ਦੱਸਣ ਲਈ ਕਿਹਾ ਕਿ ਪਰਮੇਸ਼ੁਰ ਦੀ ਵਡਿਆਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ। ਅਤੇ ਇਹ ਕਹਿ ਕੇ ਉਸ ਨੇ ਆਖਿਆ, “ਮੇਰੇ ਮਗਰ ਹੋ ਤੁਰ।”
20 ਪਤਰਸ ਨੇ ਵੇਖਿਆ ਕਿ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਉਹ ਚੇਲਾ ਪਿਛੇ ਆ ਰਿਹਾ ਸੀ। ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਣੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਣਾਂ ਹੱਥੀਂ ਕੌਣ ਫ਼ੜਵਾਏਗਾ?”
21 ਜਦੋਂ ਪਤਰਸ ਨੇ ਉਸ ਚੇਲੇ ਨੂੰ ਆਪਣੇ ਪਿਛੋਂ ਆਉਂਦਿਆਂ ਦੇਖਿਆ ਤਾਂ ਉਸ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਇਸ ਦੇ ਬਾਰੇ ਤੁਹਾਡਾ ਕੀ ਖਿਆਲ ਹੈ? ਇਸ ਦਾ ਕੀ ਹੋਵੇਗਾ?”
22 ਯਿਸੂ ਨੇ ਉੱਤਰ ਦਿੱਤਾ, “ਜੇ ਮੈਂ ਚਾਹਵਾਂ ਕਿ ਮੇਰੇ ਆਉਣ ਤੱਕ ਉਹ ਠਹਿਰੇ, ਤਾਂ ਤੈਨੂੰ ਕੀ? ਤੂੰ ਮੇਰੇ ਪਿਛੇ ਹੋ ਤੁਰ।”
23 ਤਾਂ ਇਹ ਗੱਲ ਚੇਲਿਆਂ ਵਿੱਚ ਫ਼ੈਲ ਗਈ ਕਿ ਇਹ ਚੇਲਾ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਓਹ ਨਹੀਂ ਮਰੇਗਾ। ਪਰ ਯਿਸੂ ਨੇ ਇਹ ਨਹੀਂ ਆਖਿਆ ਸੀ ਕਿ ਉਹ ਨਹੀਂ ਮਰੇਗਾ। ਸਗੋਂ ਅਸਲ ਵਿੱਚ ਆਖਿਆ ਸੀ, “ਜੇ ਮੈਂ ਚਾਹਵਾਂ ਮੇਰੇ ਆਉਣ ਤੱਕ ਓਹ ਜੀਵੇ ਤਾਂ ਤੁਹਾਨੂੰ ਕੀ?”
24 ਇਹ ਉਹ ਚੇਲਾ ਹੈ ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ। ਅਤੇ ਜਿਸ ਨੇ ਇਹ ਗੱਲਾਂ ਲਿਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸ ਦੀ ਗਵਾਹੀ ਸੱਚੀ ਹੈ।
ਯੂਹੰਨਾ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ